Punjab Dengue News : ਪੰਜਾਬ ਵਿਚ ਡੇਂਗੂ ਦਾ ਕਹਿਰ, 5% ਤੋਂ ਵੱਧ ਕੇਸ ਆਏ ਸਾਹਮਣੇ

By : GAGANDEEP

Published : Dec 9, 2023, 12:14 pm IST
Updated : Dec 9, 2023, 12:14 pm IST
SHARE ARTICLE
Dengue rage in Punjab, more than 5% cases have come to light
Dengue rage in Punjab, more than 5% cases have come to light

Punjab Dengue News : 30 ਨਵੰਬਰ ਤੱਕ ਪੰਜਾਬ ਵਿੱਚ 12,874 ਲੋਕਾਂ ਵਿੱਚ ਡੇਂਗੂ ਦੀ ਪੁਸ਼ਟੀ ਹੋਈ ਸੀ, ਜਦੋਂ ਕਿ 13 ਦੀ ਮੌਤ ਹੋ ਗਈ ਸੀ।

Dengue rage in Punjab, more than 5% cases have come to light news in punjabi: ਪੰਜਾਬ ਇਸ ਸਾਲ ਡੇਂਗੂ ਦੇ ਪ੍ਰਕੋਪ ਨਾਲ ਜੂਝ ਰਿਹਾ ਹੈ, ਇਥੇ ਦੇਸ਼ ਵਿਚ ਅੱਠਵੇਂ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ ਅਤੇ ਵੈਕਟਰ-ਬੋਰਨ ਬਿਮਾਰੀ ਦੇ ਰਾਸ਼ਟਰੀ ਮਾਮਲਿਆਂ ਵਿਚ 5.50% ਹਨ। ਇਸ ਦੇ ਮੁਕਾਬਲੇ, 2011 ਦੀ ਜਨਗਣਨਾ ਅਨੁਸਾਰ, ਪੰਜਾਬ ਦੇਸ਼ ਦੀ ਆਬਾਦੀ ਦਾ ਸਿਰਫ਼ 2.3% ਹੈ। ਡੇਂਗੂ ਦਾ ਪ੍ਰਸਾਰ ਮਾਨਸੂਨ ਦੌਰਾਨ ਤੇਜ਼ ਹੋ ਜਾਂਦਾ ਹੈ ਅਤੇ ਮਾਨਸੂਨ ਤੋਂ ਬਾਅਦ ਦੇ ਸੀਜ਼ਨ ਤੱਕ ਜਾਰੀ ਰਹਿੰਦਾ ਹੈ।

ਇਹ ਵੀ ਪੜ੍ਹੋ: High Court Stopped the Salary News: ਹਾਈ ਕੋਰਟ ਨੇ ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀ ਰੋਕੀ ਸੈਲਰੀ, ਜਾਣੋ ਕਿਉਂ?  

ਵਾਤਾਵਰਨ ਦੇ ਕਾਰਕ ਜਿਵੇਂ ਮੀਂਹ, ਨਮੀ ਅਤੇ ਤਾਪਮਾਨ ਬਿਮਾਰੀ ਫੈਲਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਵਿਚ ਡੇਂਗੂ ਦੇ ਮਾਮਲੇ ਸਿਖਰ 'ਤੇ ਸਨ, ਜਿਸ ਵਿੱਚ ਹੁਸ਼ਿਆਰਪੁਰ, ਮੋਹਾਲੀ, ਲੁਧਿਆਣਾ, ਪਟਿਆਲਾ, ਕਪੂਰਥਲਾ ਅਤੇ ਬਠਿੰਡਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸ਼ਾਮਲ ਹਨ। ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਰੋਜ਼ਾਨਾ ਮਾਮਲਿਆਂ ਵਿੱਚ ਗਿਰਾਵਟ ਆਈ।

ਇਹ ਵੀ ਪੜ੍ਹੋ: Patiala News: ਇਕੱਠੇ ਪੜ੍ਹਦੇ ਮੁੰਡੇ ਕੁੜੀ ਨੇ ਕਰ ਦਿਤਾ ਕਾਰਾ, ਮਿੰਟਾਂ ਵਿਚ ਹੀ ਪੈ ਗਿਆ ਚੀਕ ਚਿਹਾੜਾ 

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਲੋਕ ਸਭਾ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ 30 ਨਵੰਬਰ ਤੱਕ ਪੰਜਾਬ ਵਿੱਚ 12,874 ਲੋਕਾਂ ਵਿੱਚ ਡੇਂਗੂ ਦੀ ਪੁਸ਼ਟੀ ਹੋਈ ਸੀ, ਜਦੋਂ ਕਿ 13 ਦੀ ਮੌਤ ਹੋ ਗਈ ਸੀ। ਸੂਬੇ ਪਿਛਲੇ ਸਾਲ ਦੇ ਕੇਸਾਂ ਦੀ ਗਿਣਤੀ 11,030 ਨੂੰ ਪਾਰ ਕਰ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement