Giani Harpreet Singh: ਪੰਜਾਬ 'ਚ ਗੈਂਗਸਟਰਵਾਦ ਦੀ ਨਵੀਂ ਬਿਮਾਰੀ ਚਿੰਤਾ ਦਾ ਵਿਸ਼ਾ, ਗਿ. ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ 
Published : Dec 9, 2023, 12:29 pm IST
Updated : Dec 9, 2023, 12:29 pm IST
SHARE ARTICLE
Giani Harpreet Singh
Giani Harpreet Singh

ਜਥੇਦਾਰ ਨੇ ਕਿਹਾ ਕਿ ਪੰਜਾਬ ਵਿਚ ਅੱਜ ਅਜੀਬ ਹੀ ਬਿਮਾਰੀ ਨੇ ਘਰ ਕਰ ਲਿਆ ਹੈ

Giani Harpreet Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਲਾਈਵ ਹੋ ਕੇ ਸਿੱਖ ਮਸਲਿਆਂ ਨੂੰ ਚੁੱਕਿਆਂ। ਉਹਨਾਂ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ ਵਧ ਰਿਹਾ ਹੈ ਤੇ ਧੜਾਧੜ ਨਸ਼ਾ ਵਿਕ ਰਿਹਾ ਹੈ, ਖਰੀਦਿਆ ਜਾ ਰਿਹਾ ਹੈ ਪਰ ਸਰਕਾਰਾਂ ਮੂਕ-ਦਰਸ਼ਕ ਬਣ ਕੇ ਬੈਠੀਆਂ ਹੋਈਆਂ ਹਨ। 

ਉਹਨਾਂ ਨੇ ਸਿੱਖਾਂ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਦੇਸ਼ ਵਿਦੇਸ਼ ਵਿਚ ਸਿੱਖਾਂ ਦੇ ਕਤਲ ਹੋ ਰਹੇ  ਹਨ। ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਸੂਰਬੀਰ ਯੋਧਿਆਂ ਨੂੰ ਜਨਮ ਦਿੱਤਾ ਹੈ, ਇੱਥੇ ਬਾਬਾ ਬੰਦਾ ਸਿੰਘ ਜੀ ਅਲੱਗ ਮੁਲਕਾਂ ਦੀਆਂ ਖੁਫ਼ੀਆ ਬਹਾਦਰ ਬਾਬਾ ਦੀਪ ਸਿੰਘ ਜੀ ਤੇ ਹੋਰ ਵੱਡੇ ਵੱਡੇ ਸੂਰਬੀਰ ਹਜ਼ਾਰਾਂ ਦੀ ਗਿਣਤੀ ਵਿਚ ਪੈਦਾ ਹੋਏ ਨੇ ਇੱਥੇ ਉਹ ਸੂਰਬੀਰ ਵੀ ਪੈਦਾ ਹੋਏ ਜਿਨ੍ਹਾਂ ਨੂੰ ਸਮਾਜ ਨੇ ਡਾਕੂ ਕਿਹਾ। ਫਿਰ ਉਹ ਚਾਹੇ ਜਿਊਣਾ ਮੋੜ ਹੋਵੇ ਜਾਂ ਕੋਈ ਹੋਰ ਉਹਨਾਂ ਸੂਰਬੀਰਾਂ ਨੇ ਨੈਤਿਕਤਾ ਦਾ ਪੱਲਾ ਨਾ ਛੱਡਿਆ। 

ਜਥੇਦਾਰ ਨੇ ਕਿਹਾ ਕਿ ਪੰਜਾਬ ਵਿਚ ਅੱਜ ਅਜੀਬ ਹੀ ਬਿਮਾਰੀ ਨੇ ਘਰ ਕਰ ਲਿਆ ਹੈ, ਪੰਜਾਬ ਵਿਚ ਗੈਂਗਸਟਰਵਾਦ ਤੇ ਟਾਰਗੇਟ ਕਿਲਿੰਗ ਧੜਾਧੜ ਹੋ ਰਹੀ ਹੈ। ਇਸ ਤੋਂ ਵੱਧ ਚਿੰਤਾ ਦਾ ਵਿਸ਼ਾ ਇਹ ਹੈ ਕੇ ਹੁਣ ਗੈਂਗਸਟਰਾਂ ਨੂੰ ਵੱਖ-ਵੱਖ ਮੁਲਕਾਂ ਦੀਆਂ ਖੂਫੀਆਂ ਏਜੰਸੀਆਂ ਵੀ ਵਰਤ ਰਹੀਆਂ ਹਨ। ਉਹਨਾਂ ਨੇ ਕੈਨੇਡਾ ਵਿਚ ਹਰਦੀਪ ਨਿੱਝਰ ਦੇ ਕਤਲ, ਰਿਪਦਮਨ ਸਿੰਘ ਮਲਿਕ ਦੇ ਕਤਲ, ਪਾਕਿਸਤਾਨ ਦੇ ਵਿਚ ਪਰਮਜੀਤ ਸਿੰਘ ਪੰਜਵੜ ਦੇ ਕਤਲ ਦਾ ਵੀ ਜ਼ਿਕਰ ਕੀਤਾ। 

(For more news apart from Giani Harpreet Singh, stay tuned to Rozana Spokesman)

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement