Sangrur News: ਸਰਕਾਰੀ ਸਕੂਲ 'ਚ ਅਧਿਆਪਕ ਨੇ ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਿਆ

By : GAGANDEEP

Published : Dec 9, 2023, 5:19 pm IST
Updated : Dec 9, 2023, 5:34 pm IST
SHARE ARTICLE
The Teacher brutally beat the students In the government school in Sangrur
The Teacher brutally beat the students In the government school in Sangrur

Sangrur News: : ਘਟਨਾ ਸੀਸੀਟੀਵੀ ਵਿਚ ਹੋਈ ਕੈਦ

The Teacher brutally beat the students In the government school in Sangrur: ਭਵਾਨੀਗੜ੍ਹ ਦੇ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਨੇ ਵਿਦਿਆਰਥੀਆਂ 'ਤੇ ਤਸ਼ੱਦਦ ਢਾਹਿਆ। ਅਧਿਆਪਕ ਨੇ 12ਵੀਂ ਜਮਾਤ ਦੇ 3 ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਬੱਚਿਆਂ ਦੀ ਕੁੱਟਮਾਰ ਦੀ ਸਾਰੀ ਘਟਨਾ ਸਕੂਲ ਦੇ ਕਲਾਸ ਰੂਮ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਬੱਚੇ ਤੇ ਉਨ੍ਹਾਂ ਦੇ ਮਾਪੇ ਡਰੇ ਹੋਏ ਹਨ।

ਇਹ ਵੀ ਪੜ੍ਹੋ: Visa Free Entry in Indonesia: ਥਾਈਲੈਂਡ, ਸ਼੍ਰੀਲੰਕਾ ਅਤੇ ਮਲੇਸ਼ੀਆ ਤੋਂ ਬਾਅਦ ਹੁਣ ਇਸ ਦੇਸ਼ 'ਚ ਵੀ ਭਾਰਤੀਆਂ ਦੀ ਵੀਜ਼ਾ ਫ੍ਰੀ ਐਂਟਰੀ! 

ਦੂਜੇ ਪਾਸੇ ਸਕੂਲ ਦੇ ਪ੍ਰਿੰਸੀਪਲ ਅਧਿਆਪਕ ਦੇ ਹੱਕ ਵਿੱਚ ਖੜ੍ਹੇ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਜੇਕਰ ਬੱਚੇ ਕੋਈ ਸ਼ਰਾਰਤ ਕਰਦੇ ਹਨ ਤਾਂ ਉਨ੍ਹਾਂ ਨੂੰ ਸਮਝਾਉਣਾ ਤਾਂ ਪਵੇਗਾ। ਇਸ ਦੇ ਬਾਵਜੂਦ ਉਨ੍ਹਾਂ ਨੇ ਮਾਮਲੇ ਦੀ ਰਿਪੋਰਟ ਆਪਣੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਭੇਜ ਦਿਤੀ ਹੈ। ਦੂਜੇ ਪਾਸੇ ਮਾਮਲੇ ਸਬੰਧੀ ਪਿੰਡ ਦੇ ਸਰਪੰਚ ਜਸਕਰਨ ਸਿੰਘ ਲੈਂਪੀ ਨੇ ਦੱਸਿਆ ਕਿ ਜਦੋਂ ਸਕੂਲੀ ਬੱਚੇ ਕੁੱਟਮਾਰ ਦੀ ਸ਼ਿਕਾਇਤ ਲੈ ਕੇ ਉਨ੍ਹਾਂ ਕੋਲ ਆਏ ਤਾਂ ਉਹ ਮਾਮਲੇ ਸਬੰਧੀ ਆਪਣੇ ਪਿੰਡ ਦੇ ਇੱਕ ਜ਼ਿੰਮੇਵਾਰ ਵਿਅਕਤੀ ਨੂੰ ਨਾਲ ਲੈ ਕੇ ਪ੍ਰਿੰਸੀਪਲ ਕੋਲ ਗੱਲ ਕਰਨ ਲਈ ਸਕੂਲ ਗਏ ਸਨ ਤਾਂ ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ।

ਇਹ ਵੀ ਪੜ੍ਹੋ: A young man died in Canada: ਕੈਨੇਡਾ ਨੇ ਨਿਗਲਿਆ ਇਕ ਹੋਰ ਮਾਪਿਆਂ ਦਾ ਜਵਾਨ ਪੁੱਤ 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement