Moga News : ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

By : BALJINDERK

Published : Dec 9, 2024, 4:57 pm IST
Updated : Dec 9, 2024, 4:57 pm IST
SHARE ARTICLE
ਸ੍ਰੀਮਤੀ ਡਿੰਪਲ ਥਾਪਰ
ਸ੍ਰੀਮਤੀ ਡਿੰਪਲ ਥਾਪਰ

Moga News : ਦਾਖ਼ਲਾ ਇਮਤਿਹਾਨ 12 ਜਨਵਰੀ ਨੂੰ, ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

Moga News : ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ। ਇਸ ਸੰਸਥਾ ਵਿੱਚ 15ਵੇਂ  ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ http://recruitment-portal.in ਪੋਰਟਲ ’ਤੇ ਜਾ ਕੇ 22 ਦਸੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਜਾਣਕਾਰੀ ਸਾਂਝੀ ਕਰਦਿਆਂ ਸ੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਇਮਤਿਹਾਨ 12 ਜਨਵਰੀ 2025 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਵਿੱਚ ਜਾਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ 11ਵੀਂ ਜਮਾਤ  ’ਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ 11ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ https://afpipunjab.org ਉੱਤੇ ਉਪਲਬਧ ਹਨ।

ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ’ਚੋਂ ਸਭ ਤੋਂ ਸ਼ਾਨਦਾਰ ਰਹੇ ਹਨ ਅਤੇ ਸੰਸਥਾ ਦੇ ਕੈਡਿਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਨੇ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਵਾਸਤੇ ਪ੍ਰੇਰਿਆ।

(For more news apart from Application for15th course of Maharaja Ranjit Singh Armed Forces Preparatory Institute can be done till December 22 News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement