Jagjit Singh Dallewal News :ਜਗਜੀਤ ਡੱਲੇਵਾਲ ਦਾ ਮਰਨ ਵਰਤ 14ਵੇਂ ਦਿਨ ’ਚ ਦਾਖ਼ਲ, ਸਿਹਤ ਠੀਕ ਨਾ ਹੋਣ ਕਾਰਨ ਨਹੀਂ ਪਹੁੰਚੇ ਸਟੇਜ ’ਤੇ

By : BALJINDERK

Published : Dec 9, 2024, 7:53 pm IST
Updated : Dec 9, 2024, 7:53 pm IST
SHARE ARTICLE
ਧਰਨੇ ’ਤੇ ਬੈਠੇ ਕਿਸਾਨ
ਧਰਨੇ ’ਤੇ ਬੈਠੇ ਕਿਸਾਨ

Jagjit Singh Dallewal News : ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਪਲਸ 87 ਹੈ ਅਤੇ ਉਹਨਾ ਦਾ ਭਾਰ 11 ਕਿਲੋ ਘੱਟ ਗਿਆ ਹੈ

Jagjit Singh Dallewal News : ਅੱਜ 14ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਵਿਖੇ ਮਰਨ ਵਰਤ ਜਾਰੀ ਰਿਹਾ,ਜਿਸ ਕਾਰਨ ਸਿਹਤ ਠੀਕ ਨਾਂ ਹੋਣ ਕਰਕੇ ਜਗਜੀਤ ਸਿੰਘ ਡੱਲੇਵਾਲ ਸਟੇਜ ਉੱਪਰ ਨਹੀਂ ਆ ਸਕੇ। ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਪਲਸ 87 ਹੈ ਅਤੇ ਉਹਨਾ ਦਾ ਭਾਰ 11 ਕਿਲੋ ਘੱਟ ਗਿਆ ਹੈ।

ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਮੋਰਚੇ 'ਤੇ ਪਹੁੰਚੇ ਤਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਆਰ-ਪਾਰ ਦੀ ਲੜਾਈ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ MSP ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੋਵਾਂ ਮੋਰਚਿਆਂ ਦੇ ਸੱਦੇ ’ਤੇ ਕਿਸਾਨਾਂ ਨੇ ਦੇਸ਼ ਭਰ ’ਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ 12 ਘੰਟੇ ਦੀ ਸੰਕੇਤਿਕ ਭੁੱਖ ਹੜਤਾਲ ਰੱਖੀ ਅਤੇ ਸੰਸਦ ਮੈਂਬਰਾਂ ਨੂੰ ਪੁੱਛਿਆ ਕਿ ਉਹ ਸੰਸਦ 'ਚ MSP ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਸਵਾਲ ਕਿਉਂ ਨਹੀਂ ਉਠਾ ਰਹੇ ਹਨ? ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਕਿਸਾਨਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਉਹ ਸੰਸਦ ਮੈਂਬਰ ਦੇ ਘਰ ਦੇ ਬਾਹਰ ਪ੍ਰਦਰਸ਼ਨ ਨਾਂ ਕਰ ਸਕਣ।

ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ 10 ਦਸੰਬਰ ਨੂੰ ਖਨੌਰੀ ਬਾਰਡਰ ਉੱਪਰ ਚੁੱਲਿਆਂ ਵਿੱਚ ਅੱਗ ਨਹੀਂ ਬਲੇਗੀ ਅਤੇ ਕੋਈ ਵੀ ਕਿਸਾਨ ਰੋਟੀ ਨਹੀਂ ਖਾਵੇਗਾ ਅਤੇ 11 ਦਸੰਬਰ ਨੂੰ ਮੋਰਚੇ ਦੀ ਮਜ਼ਬੂਤੀ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਦੇਸ਼ ਭਰ ਦੇ ਸਾਰੇ ਪਿੰਡਾਂ 'ਚ ਧਾਰਮਿਕ ਸਥਾਨਾਂ 'ਤੇ ਅਰਦਾਸ ਕੀਤੀ ਜਾਵੇਗੀ।

(For more news apart from  Jagjit Singh Dallewal death fast enters 14th day, he did not reach the stage due to ill health News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement