Amritsar News : ਮੁਲਜ਼ਮ ਕੋਲੋਂ 5 ਕਿਲੋ ਹੈਰੋਇਨ ਹੋਈ ਬਰਾਮਦ
Amritsar News : ਅੰਮ੍ਰਿਤਸਰ ਪੁੁਲਿਸ ਨੇ ਸਰਹੱਦ ਪਾਰ ਨਾਰਕੋਟਿਕ ਨੈਟਵਰਕ ਦਾ ਪਰਦਾਫਾਸ਼ ਕੀਤਾ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਦਾ ਪਰਦਾਫਾਸ਼ ਕਰਦਿਆਂ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਦਫ਼ਤਰ ਵਿਚ ਕੰਮ ਕਰਦੇ ਗੁਰਵੀਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਵਿੱਚ ਵੱਖ-ਵੱਖ ਭੇਸ ਬਦਲ ਕੇ ਘੁੰਮ ਰਿਹਾ ਸੀ।
ਪੁਲਿਸ ਥਾਣਾ ਕੈਂਟ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰਕੇ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
(For more news apart from Police busted a cross-border narcotics network in Amritsar, arrested a person News in Punjabi, stay tuned to Rozana Spokesman)