Moga News : ਆਰ.ਕੇ.ਐਸ.ਪਬਲਿਕ ਸਕੂਲ ਵਿੱਚ ਲਗਾਇਆ ਟ੍ਰੈਫਿਕ ਜਾਗਰੂਕਤਾ ਕੈਂਪ

By : BALJINDERK

Published : Dec 9, 2024, 5:14 pm IST
Updated : Dec 9, 2024, 5:14 pm IST
SHARE ARTICLE
 ਆਰ.ਕੇ.ਐਸ.ਪਬਲਿਕ ਸਕੂਲ ’ਚ ਲਗਾਇਆ ਟ੍ਰੈਫਿਕ ਜਾਗਰੂਕਤਾ ਕੈਂਪ
ਆਰ.ਕੇ.ਐਸ.ਪਬਲਿਕ ਸਕੂਲ ’ਚ ਲਗਾਇਆ ਟ੍ਰੈਫਿਕ ਜਾਗਰੂਕਤਾ ਕੈਂਪ

Moga News : ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਅਤੇ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਵੀ ਕੀਤਾ ਜਾਗਰੂਕ

Moga News : ਸੀਨੀਅਰ ਕਪਤਾਨ  ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਅਤੇ ਕਿਰਨ ਜੋਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਦੀ ਰਹਿਨੁਮਾਈ ਹੇਠ ਆਰ.ਕੇ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ ।

ਇਸ ਜਾਗਰੂਕਤਾ ਕੈਂਪ ਦੌਰਾਨ ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਅੱਗੇ ਸਾਂਝੀ ਕਰਨੀ ਚਾਹੀਦਾ ਹੈ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਮੋਬਾਇਲ ਨੰਬਰ 7527000165 ਉਪਰ ਦਿੱਤੀ ਜਾ ਸਕਦੀ ਹੈ।  । ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਸਬੰਧੀ ਜਾਗਰੂਕ ਕੀਤਾ ਗਿਆ ਇਸ ਤੋਂ ਇਲਾਵਾ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ, ਫਰਿਸ਼ਤੇ 2024 ਸਕੀਮ ਸਬੰਧੀ ਅਤੇ 112 ਹੈਲਪ ਲਾਈਨ ਨੰਬਰ ਸਬੰਧੀ ਵੀ ਜਾਗਰੂਕ ਕੀਤਾ ਗਿਆ ।

ਇਸ ਮੌਕੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ, ਪ੍ਰਿੰਸੀਪਲ ਰਜਨੀ ਅਰੋੜਾ, ਜਗਦੀਸ਼ ਕੁਮਾਰ, ਰਣਜੀਤ ,ਪਰਵੀਨ ਕੌਰ ਅਤੇ ਰੁਪਿੰਦਰ ਕੌਰ ਅਧਿਆਪਕ ਹਾਜਰ ਸਨ ।

(For more news apart from RKS Traffic awareness camp organized in public school News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement