
Supreme Court News : ਕਿਹਾ- ਲੋਕਾਂ ਨੂੰ ਦਿਖਾਉਣ ਲਈ ਪਟੀਸ਼ਨ ਲਗਾਉਣ ਆ ਗਏ
Supreme Court News in Punjabi: ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਤੋਂ ਦਿੱਲੀ ਜਾਣ ਵਾਲਾ ਰਸਤਾ ਖੋਲ੍ਹਣ ਲਈ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ। ਅਦਾਲਤ ਨੇ ਅੱਗੇ ਕਿਹਾ ਕਿ ਪਟੀਸ਼ਨ ਦਾਇਰ ਕਰ ਕੇ ਇਹ ਪ੍ਰਭਾਵ ਪੈਦਾ ਕੀਤਾ ਜਾ ਰਿਹਾ ਹੈ ਕਿ ਕੋਈ ਇੱਥੇ ਸਿਰਫ਼ ਲੋਕਾਂ ਨੂੰ ਦਿਖਾਉਣ ਅਤੇ ਪ੍ਰਚਾਰ ਲਈ ਪਟੀਸ਼ਨਾਂ ਪਾਈਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਇਹ ਪਟੀਸ਼ਨ ਜਲੰਧਰ ਦੇ ਰਹਿਣ ਵਾਲੇ ਗੌਰਵ ਲੂਥਰਾ ਨੇ ਦਾਇਰ ਕੀਤੀ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਅਤੇ ਪੰਜਾਬ ਦੀਆਂ ਸੂਬਾ ਸਰਕਾਰਾਂ ਨੂੰ ਸ਼ੰਭੂ ਬਾਰਡਰ ਸਮੇਤ ਉਨ੍ਹਾਂ ਸਾਰੇ ਰਾਜ-ਰਾਸ਼ਟਰੀ ਮਾਰਗਾਂ ਨੂੰ ਆਵਾਜਾਈ ਲਈ ਖੋਲ੍ਹਣ ਦੇ ਹੁਕਮ ਦਿੱਤੇ ਜਾਣ, ਜੋ ਕਿਸਾਨਾਂ ਕਾਰਨ ਬੰਦ ਕੀਤੇ ਗਏ ਹਨ।
ਹਾਈਵੇਅ ਨੂੰ ਇਸ ਤਰ੍ਹਾਂ ਬੰਦ ਕਰਨਾ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਇਹ ਨੈਸ਼ਨਲ ਹਾਈਵੇ ਐਕਟ ਖਿਲਾਫ਼ ਵੀ ਹੈ, ਜੋ ਅਪਰਾਧਿਕ ਗਤੀਵਿਧੀਆਂ ਦੇ ਦਾਇਰੇ 'ਚ ਆਉਂਦਾ ਹੈ। ਗੌਰਵ ਦੇ ਵਕੀਲ ਨੇ ਕਿਹਾ ਕਿ ਸਿਖਰਲੀ ਅਦਾਲਤ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੜਕ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਚੱਲ ਰਹੀ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇੱਕ ਕਮੇਟੀ ਬਣਾ ਕੇ ਹੁਕਮ ਦਿੱਤਾਸੀ ਕਿ ਉਹ ਕਿਸਾਨਾਂ ਅਤੇ ਸਰਕਾਰ ਵਿਚਾਲੇ ਵਿਚੋਲਗੀ ਕਰਕੇ ਮਸਲੇ ਦਾ ਹੱਲ ਲੱਭੇ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ।
(For more news apart from Supreme Court dismissed petition to open Shambhu border, reprimanded the petitioner News in Punjabi, stay tuned to Rozana Spokesman)