ਟਰੈਕਟਰ ਟਰਾਲੀ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
ਸਮਰਾਲਾ : ਲੁਧਿਆਣਾ ਦੇ ਸਮਰਾਲਾ ਚੌਕ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 50 ਸਾਲ ਦੇ ਵਿਅਕਤੀ ਗੁਰਪ੍ਰੀਤ ਦੀ ਫਲਾਈ ਓਵਰ ਤੋਂ ਡਿੱਗਣ ਦੇ ਨਾਲ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਪ੍ਰੀਤ ਸਿੰਘ ਟਰੈਕਟਰ ਟਰਾਲੀ ਲੈ ਕੇ ਜਾ ਰਿਹਾ ਸੀ ਅਤੇ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ ਸੀ। ਇਸ ਦੌਰਾਨ ਗੁਰਪ੍ਰੀਤ ਸਿੰਘ ਟਰਾਲੀ ਤੋਂ ਹੇਠਾਂ ਫਲਾਈ ਓਵਰ ਤੋਂ 30 ਫੁੱਟ ਹੇਠਾਂ ਜਾ ਕੇ ਡਿੱਗ ਪਿਆ ਜਿਸ ਦੌਰਾਨ ਗੁਰਪ੍ਰੀਤ ਦੀ ਮੌਤ ਹੋ ਗਈ । ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ।
ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
