ਧਰਮਸੋਤ ਵੱਲੋਂ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ
Published : Jan 10, 2019, 5:26 pm IST
Updated : Jan 10, 2019, 5:26 pm IST
SHARE ARTICLE
ਸਾਧੂ ਸਿੰਘ ਧਰਮਸੋਤ
ਸਾਧੂ ਸਿੰਘ ਧਰਮਸੋਤ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਅੱਜ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰੀ.......

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਅੱਜ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਕਰਕੇ ਕੇਂਦਰ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਪੋਸਟ ਮੈਟਰਿਕ ਸਕਾਲਰਸ਼ਪਿ ਸਕੀਮ ਤਹਿਤ 1286 ਕਰੋੜ ਦੇ ਕੇਂਦਰ ਵੱਲ ਬਕਾਇਆ ਫੰਡ ਤੁਰੰਤ ਜਾਰੀ ਕਰਨ ਲਈ ਆਖਿਆ ਕਿਉਂਜੋ ਕੇਂਦਰ ਵੱਲੋਂ ਕੀਤੀ ਜਾ ਰਹੀ ਇਸ ਦੇਰੀ ਕਾਰਨ ਗ਼ਰੀਬ ਵਰਗਾਂ ਨਾਲ ਸਬੰਧਤ ਪੰਜਾਬ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਦਾਖਲਾ ਲੈਣ ਲਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੇਂਦਰੀ ਮੰਤਰੀ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਵੱਲੋਂ ਪੰਜਾਬ ਨੂੰ ਇਹ 1286 ਕਰੋੜ ਜਾਰੀ ਕਰਨ ਵਿੱਚ ਪਹਿਲਾਂ ਹੀ ਬਹੁਤ ਦੇਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੁੱਲ ਬਕਾਇਆ ਫੰਡਾਂ ਵਿੱਚੋਂ 719 ਕਰੋੜ ਰੁਪਏ ਵਿੱਤੀ ਸਾਲ 2016-17 ਦੇ ਹਨ ਅਤੇ 567 ਕਰੋੜ ਰੁਪਏ ਵਿੱਤੀ ਸਾਲ 2017-18 ਦੇ ਹਨ ਜਿਨ੍ਹਾਂ ਨੂੰ ਜਾਰੀ ਕਰਨ ਵਿੱਚ ਕੇਂਦਰ ਵੱਲੋਂ ਕੀਤੀ ਜਾ ਰਹੀ ਦੇਰੀ ਕਾਰਨ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਦਾਖਲਾ ਲੈਣ ਵਿੱਚ ਸਮੱਸਿਆਵਾਂ ਆ ਰਹੀਆਂ ਹਨ। ਉਨ੍ਹਾਂ ਨੇ ਸ੍ਰੀ ਗਹਿਲੋਤ ਨੂੰ ਬਿਨ੍ਹਾਂ ਕਿਸੇ ਹੋਰ ਦੇਰੀ ਤੋਂ ਇਹ ਫੰਡ ਪੰਜਾਬ ਨੂੰ ਜਾਰੀ ਕਰਨ ਲਈ ਆਖਿਆ ਤਾਂ ਜੋ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਪ੍ਰਮੁੱਖਤਾ ਨਾਲ ਕੀਤਾ ਜਾ ਸਕੇ।

ਸਾਧੂ ਸਿੰਘ ਧਰਮਸੋਤ ਸਾਧੂ ਸਿੰਘ ਧਰਮਸੋਤ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੁਆਰਾ ਪਹਿਲਾਂ ਜਾਰੀ ਕੀਤੇ ਗਏ 327 ਕਰੋੜ ਰੁਪਏ ਦੇ ਵਰਤੋ ਸਰਟੀਫਿਕੇਟ ਪਹਿਲਾਂ ਹੀ ਕੇਂਦਰੀ ਮੰਤਰਾਲੇ ਨੂੰ ਦਿੱਤੇ ਜਾ ਚੁੱਕੇ ਹਨ। ਕੇਂਦਰੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਦੱਸਿਆ ਕਿ ਸ੍ਰੀ ਗਹਿਲੋਤ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਕਾਲਰਸ਼ਿਪ ਸਕੀਮ ਤਹਿਤ ਇਹ ਫੰਡ ਆਉਂਦੇ ਫਰਵਰੀ ਮਹੀਨੇ ਤੱਕ ਜਾਰੀ ਕਰ ਦਿੱਤੇ ਜਾਣਗੇ। ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵੱਲੋਂ ਇਹ ਬਿਆਨ ਦੇਣ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਜਾਰੀ ਫੰਡਾਂ ਦੇ ਵਰਤੋ ਸਰਟੀਫਿਕੇਟ ਹਾਲੇ ਤੱਕ ਮੁਹੱਈਆ ਨਹੀਂ ਕਰਵਾਏ ਗਏ,

ਲਈ ਸਖਤ ਅਲੋਚਨਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਪਹਿਲਾਂ 327 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਮੁਹੱਈਆ ਕਰਵਾ ਦਿੱਤੇ ਗਏ ਹਨ ਤਾਂ ਸ੍ਰੀ ਸਾਂਪਲਾ ਨੂੰ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਆਪਣੇ ਮੰਤਰਾਲੇ ਨਾਲ ਤਾਲਮੇਲ ਕਰਕੇ ਤੱਥ ਚੈਕ ਕਰਨ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸਾਂਪਲਾ ਨੂੰ ਅਜਿਹੇ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਸਿਆਸਤ ਨਹੀਂ ਖੇਡਣੀ ਚਾਹੀਦੀ ਜਿਸ ਨਾਲ ਪੰਜਾਬ ਦੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਵਿਦਿਅਕ ਭਵਿੱਖ ਜੁੜਿਆ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement