
ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਸਰਬਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਕੌਮ ਦੇ ਮੁੱਦਿਆਂ ਦਾ ਹੱਲ...
ਚੰਡੀਗੜ੍ਹ : ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਸਰਬਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਕੌਮ ਦੇ ਮੁੱਦਿਆਂ ਦਾ ਹੱਲ ਕਰਨ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ। ਪਰ ਹਵਾਰਾ ਵੱਲੋਂ ਚੁਣੇ ਗਏ ਮੈਂਬਰਾਂ ਨੂੰ ਇਸ ਗੱਲ ਦਾ ਕੋਈ ਇਲਮ ਨਹੀਂ ਹੈ। ਹਵਾਰਾ ਵੱਲੋਂ ਚੁਣੇ ਗਏ ਮੈਂਬਰ ਨਰੈਣ ਸਿੰਘ ਚੋੜਾ ਨੇ ਸਪੋਕੇਸਮੈਨ ਟੀਵੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਗੱਲ ਬਾਰੇ ਕੋਈ ਜਾਣਕਾਰੀ ਨਹੀਂ ਕਿ ਉਨ੍ਹਾਂ ਦਾ ਨਾਮ ਕਿਸੇ ਕਮੇਟੀ ਵਿਚ ਦਰਜ ਕੀਤਾ ਗਿਆ ਹੈ।
ਜਗਤਾਰ ਸਿੰਘ ਹਵਾਰਾ
ਦੱਸ ਦੇਈਏ ਕਿ ਤਿਹਾੜ ਜੇਲ੍ਹ 'ਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਨੇ ਆਪਣੀ ਪੰਜ ਮੈਂਬਰੀ ਕਮੇਟੀ ਵਿਚ ਸੀਨੀਅਰ ਵਕੀਲ ਅਮਰ ਸਿੰਘ ਚਹਿਲ, ਭਾਈ ਨਰੈਣ ਸਿੰਘ ਚੌੜਾ, ਸੰਪਾਦਕ ਭਾਈ ਜਸਪਾਲ ਸਿੰਘ ਹੇਰਾਂ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਮਾਸਟਰ ਭਾਈ ਸੰਤੋਖ ਸਿੰਘ ਦਾਬਾਂਵਾਲਾ ਦਾ ਨਾਮ ਦਰਜ ਕੀਤਾ ਹੈ।