
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਸ਼ਰਧਾਲੂਆਂ ਦਾ ਜੱਥਾ ਭੇਜਿਆ ਜਾਣਾ...
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਸ਼ਰਧਾਲੂਆਂ ਦਾ ਜੱਥਾ ਭੇਜਿਆ ਜਾਣਾ ਹੈ, ਜਿਸ ਲਈ ਸੰਗਤ ਪਾਸੋਂ 22 ਜਨਵਰੀ ਤੱਕ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜਥੇ ‘ਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ।
ਸਿੱਖ ਜਥਾ
ਇਸ ਤੋਂ ਇਲਾਵਾ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਵੀ ਨਾਲ ਲਾਉਣੀਆਂ ਜ਼ਰੂਰੀ ਹਨ। ਜੱਥੇ ਨਾਲ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੱਕ ਹੋਣੀ ਜ਼ਰੂਰੀ ਹੈ। ਜ਼ਿਕਰ ਏ ਖਾਸ ਹੈ ਕਿ ਇਸ ਤੋਂ ਪਹਿਲਾਂ ਮਿਤੀ 7 ਜਨਵਰੀ 2019 ਤੀਕ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ।ਨਾਲ ਹੀ ਅਪੀਲ ਕੀਤੀ ਗਈ ਸੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ।