ਨਵਜੋਤ ਸਿੰਘ ਸਿੱਧੂ ਦੀ ਵਧੀ ਸੁਰੱਖਿਆ, ਬੁਲੇਟਪਰੂਫ ਗੱਡੀ ਕਰਾਈ ਗਈ ਉਪਲਬਧ 
Published : Jan 10, 2019, 11:12 am IST
Updated : Jan 10, 2019, 11:12 am IST
SHARE ARTICLE
Security of Navjot singh Sidh
Security of Navjot singh Sidh

ਪੰਜਾਬ ਸਰਕਾਰ ਵਲੋਂ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਧਾਏ ਜਾਣ ਦੀ ਜਾਣਕਾਰੀ ਮਿਲੀ ਹੈ।  ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਅਜਿਹਾ ਉਨ੍ਹਾਂ ਨੂੰ..

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਧਾਏ ਜਾਣ ਦੀ ਜਾਣਕਾਰੀ ਮਿਲੀ ਹੈ।  ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਅਜਿਹਾ ਉਨ੍ਹਾਂ ਨੂੰ ਮਿਲੀ ਧਮਕੀਆਂ ਦੇ ਮੱਦੇਨਜਰ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ  ਦੇ ਇਕ ਨਜ਼ਦੀਕੀ ਸੂਤਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਿੱਧੂ ਨੂੰ ਇਕ ਬੁਲੇਟਪਰੂਫ ਗੱਡੀ ਵੀ ਉਪਲੱਬਧ ਕਰਵਾਈ ਹੈ।

Navjot Singh SidhuNavjot Singh Sidhu

ਦੱਸ ਦਈਏ ਕਿ ਹਾਲ ਹੀ 'ਚ ਹੋਏ ਪੰਜ ਸੂਬਿਆਂ ਦੇ ਵਿਧਾਨਸਭਾ ਚੋਣਾਂ 'ਚ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਸਟਾਰ ਉਪਦੇਸ਼ਕਾਂ ਦੀ ਲਿਸਟ 'ਚ ਸ਼ਾਮਿਲ ਸਨ ਅਤੇ ਉਨ੍ਹਾਂ ਨੇ ਕਈ ਰੈਲੀਆਂ ਨੂੰ ਸੰਬੋਧਤ ਵੀ ਕੀਤਾ ਸੀ। ਨਵੰਬਰ 2018 'ਚ ਕਾਂਗਰਸ ਨੇ ਸਿੱਧੂ ਦੀ ਜਾਨ 'ਤੇ ‘ਖਤਰੇ ਦੇ ਖਦਸ਼ੇ ਨੂੰ ਵਧਣ ਦੀ ਚਰਚਾ ਕਰਦੇ ਹੋਏ ਉਨ੍ਹਾਂ ਦੇ ਲਈ ਸੀਆਈਐਸਐਫ ਦੀ ਸੁਰੱਖਿਆ ਮੰਗੀ ਸੀ।

Navjot Singh SidhuNavjot Singh Sidhu

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਸਬੰਧ 'ਚ ਗ੍ਰਹਿ ਮੰਤਰੀ  ਰਾਜਨਾਥ ਸਿੰਘ ਨੂੰ ਇਕ ਪੱਤਰ ਲਿਖਿਆ ਸੀ ਕਿਉਂਕਿ ਸਿੱਧੂ ਪਾਰਟੀ ਲਈ ਪੰਜਾਬ ਦੇ ਬਾਹਰ ਚੋਣ ਪ੍ਰਚਾਰ ਕਰਨ ਵਾਲੇ ਸਨ। ਪਾਰਟੀ  ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਪੱਤਰ 'ਚ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਜਾਨੇਮਾਨੀ ਰਾਜਨੀਤਕ ਇੱਜਤ ਅਤੇ ਸਾਬਕਾ ਕ੍ਰਿਕੇਟਰ ਹਨ।

ਉਨ੍ਹਾਂ ਨੇ ਪੰਜਾਬ 'ਚ ਡਰਗ ਮਾਫਿਆ ਖਿਲਾਫ ਅਭਿਆਨ ਚਲਾਇਆ ਹੈ। ਸਿੱਧੂ ਹਮੇਸ਼ਾ ਤੋਂ ਵਿਰੋੋਧੀਆਂ ਦੇ ਨਿਸ਼ਾਨੇ 'ਤੇ ਰਹੇ ਹਨ। ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਦੇ ਲਈ ਖਤਰੇ ਵੱਧਦੇ ਵੇਖੇ ਗਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement