
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਸਾਰੇ...
ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਕਾਰਗੁਜ਼ਾਰੀਆਂ ਤੋਂ ਪੰਜਾਬ ਦੇ ਲੋਕ ਖੁਸ਼ ਨਹੀਂ ਹਨ। ਅਜਿਹਾ ਕਾਂਗਰਸ ਦੀ ਪਾਰਟੀ ਦੇ ਵਿਧਾਇਕ ਤੇ ਕੁੱਝ ਮੰਤਰੀ ਵੀ ਕਹਿ ਰਹੇ ਹਨ। ਅਜਿਹੇ ਵਿਚ ਕੈਪਟਨ ਸਰਕਾਰ ਲੋਕਾਂ ਵਿਚ ਵਾਹ-ਵਾਹੀ ਖੱਟਣ ਲਈ ਹੱਥ ਪੈਰ ਮਾਰ ਰਹੀ ਹੈ। ਕੈਪਟਨ ਸਰਕਾਰ ਨੇ ਜਨਤਾ ਨੂੰ ਇੱਕੋ ਮੰਚ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਪੰਜਾਬ ਐਮਸੇਵਾ ਮੋਬਾਈਲ ਐਪ’ ਜਾਰੀ ਕੀਤੀ ਹੈ।
Photo
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਹੁਣ ਸਮਾਰਟ ਫੋਨ ’ਤੇ ਇੱਕ ਬਟਨ ਦਬਾਇਆਂ ਉਪਲੱਬਧ ਹੋਣਗੀਆਂ।
Photo
ਸਰਕਾਰ ਵੱਲੋਂ ਨਾਗਰਿਕ ਪੱਖੀ ਡਿਜੀਟਲ ਉਦਮਾਂ ਨੂੰ ਜਾਰੀ ਰੱਖਣ ਦਾ ਅਹਿਦ ਦੁਹਰਾਉਂਦਿਆ ਉਨ੍ਹਾਂ ਕਿਹਾ ਕਿ ਹੁਣ ਸੂਬਾ ਵਾਸੀ ਆਪਣੇ ਨਿੱਜੀ ਦਸਤਾਵੇਜ਼ ਐਮਸੇਵਾ ਮੋਬਾਈਲ ਰਾਹੀਂ ਆਪਣੇ ਡਿਜੀਲੌਕਰ ’ਚ ਰੱਖ ਸਕਦੇ ਹਨ। ਇਹ ਐਪ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਐਨਡੋਰਾਇਡ ਤੇ ਆਈਓਐਸ ਸਮਾਰਟ ਫੋਨਾਂ ਉਪਰ ਉਪਲੱਬਧ ਹੋਵੇਗੀ।
Photo
ਪ੍ਰਸ਼ਾਸਕੀ ਸੁਧਾਰ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਹੁਣ ਇੱਕੋ ਮੋਬਾਈਲ ਐਪ ਜ਼ਰੀਏ ਸਕੂਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੰਜਾਬ ਰਾਜ ਮੰਡੀਕਰਨ ਬੋਰਡ, ਪੰਜਾਬ ਪੁਲਿਸ, ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਿਟੀ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਣਗੀਆਂ।
Captain amarinder singh
ਐਪ ਦੀ ਵਰਤੋਂ ਕਰਨ ਵਾਲੇ ਰਾਸ਼ੀ ਦਾ ਭੁਗਤਾਨ ਵੀ ਆਨਲਾਈਨ ਕਰ ਸਕਣਗੇ। ਇਸ ਤੋਂ ਬਾਅਦ ਸੇਵਾ ਦੇ ਸਟੇਟਸ ਨੂੰ ਟਰੈਕ ਵੀ ਐਮਸੇਵਾ ਜਾਂ ਸੇਵਾ ਕੇਂਦਰ ਰਾਹੀਂ ਕੀਤਾ ਜਾ ਸਕੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।