
ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੀ ਤਾਂ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਜਲੰਧਰ - ਜਲੰਧਰ ’ਤੇ ਭਾਜਪਾ ਦੇ ਪ੍ਰਦਰਸ਼ਨ ਵਿਚਕਾਰ ਮਾਹੌਲ ਤਣਾਅਗ੍ਰਸਤ ਹੋ ਗਿਆ ਹੈ। ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਈ ਨੌਜਵਾਨ ਕਿਸਾਨਾਂ ਨੇ ਪੁਲਿਸ ਦੀਆਂ ਲਾਈਆਂ ਰੋਕਾਂ ਨੂੰ ਤੋੜ ਦਿੱਤਾ। ਇਸ ਵਿਚਕਾਰ ਇਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕਿਸਾਨ, ਮਜ਼ਦੂਰ, ਆੜ੍ਹਤੀਏ, ਔਰਤਾਂ, ਬੱਚੇ ਅਤੇ ਬਜ਼ੁਰਗ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉੱਥੇ ਦੂਸਰੇ ਪਾਸੇ ਪੰਜਾਬ ਅੰਦਰ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਆਮਦਨੀ ਦੁੱਗਣੀ ਕਰਨ ਵਾਲੇ ਦੱਸ ਕੇ ਭਾਜਪਾ ਆਗੂ ਪ੍ਰਚਾਰ ਕਰਨ ਵਿਚ ਲਗੇ ਹੋਏ ਹਨ।
ਅੱਜ ਭਾਜਪਾ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ ਤੇ ਕਾਲੀਆਂ ਝੰਡੀਆਂ ਵਿਖਾ ਕੇ ਕਾਲੇ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ’ਚ ਕਨੂੰਨ ਵਿਵਸਥਾ ਖਰਾਬ ਹੋ ਗਈ ਹੈ। ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੀ ਤਾਂ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਭਾਜਪਾ ਅਤੇ ਕਾਂਗਰਸ ਦੇ ਪ੍ਰਦਰਸ਼ਨਾਂ ਦੇ ਸਮੇਂ ਵਿਚ ਸਿਰਫ ਅੱਧੇ ਘੰਟੇ ਦਾ ਅੰਤਰ ਹੈ। ਪ੍ਰਦਰਸ਼ਨ ਇਕ ਦੂਜੇ ਤੋਂ ਥੋੜ੍ਹੀ ਦੂਰੀ 'ਤੇ ਵੀ ਹਨ, ਅਜਿਹੀ ਸਥਿਤੀ ਵਿੱਚ, ਟੱਕਰ ਹੋਣ ਦੀ ਸੰਭਾਵਨਾ ਹੈ, ਜਿਸਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਸੀਮਤ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (ਬੀਜੇਪੀ) ਐਤਵਾਰ ਨੂੰ ਜਲੰਧਰ ਵਿੱਚ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ।