
ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਗੁਰੂ ਹਰ ਸਹਾਏ ਵਿਖੇ ਵੱਖ ਵੱਖ ਜਗ੍ਹਾ ’ਤੇ ਲੋਕਾਂ ਨਾਲ ਬੈਠਕਾਂ ਕੀਤੀਆਂ ਜਾ ਰਹੀਆ ਹਨ।
ਫ਼ਿਰੋਜ਼ਪੁਰ- ਪੰਜਾਬ ਚ ਜਲਦ ਹੀ ਨਗਰ ਕੌਂਸਲ, ਨਗਰ ਨਿਗਮ ਤੇ ਕਾਰਪੋਰੇਸ਼ਨਾਂ ਦੀਆਂ ਚੋਣਾਂ ਦਾ ਦੌਰ ਸ਼ੁਰੂ ਹੋਣ ਜਾਣਗੀਆਂ। ਇਸ ਵਿਚਕਾਰ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੈਂਬਰ ਪਾਰਲੀਮੈਂਟ ਲੋਕ ਸਭਾ ਫ਼ਿਰੋਜ਼ਪੁਰ ਵੱਲੋਂ ਹਰ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਹੀ ਲੜੀ ਤਹਿਤ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਗੁਰੂ ਹਰ ਸਹਾਏ ਵਿਖੇ ਵੱਖ ਵੱਖ ਜਗ੍ਹਾ ’ਤੇ ਲੋਕਾਂ ਨਾਲ ਬੈਠਕਾਂ ਕੀਤੀਆਂ ਜਾ ਰਹੀਆ ਹਨ।
ਆਗਾਮੀ ਮਿਉਂਸੀਪਲ ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਦਾ ਦੌਰਾ ਬੜਾ ਸਰਗਰਮੀਆਂ ਭਰਿਆ ਰਿਹਾ। ਵੱਖ-ਵੱਖ ਵਾਰਡਾਂ ਦੇ ਲੋਕਾਂ ਨਾਲ ਮਿਲਣ ਦਾ ਮੌਕਾ ਮਿਲਿਆ ਅਤੇ ਸਭ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਸਮੁੱਚੇ ਪੰਜਾਬ ਦੀ ਬਿਹਤਰੀ ਲਈ ਵਚਨਬੱਧ ਹੈ ਤੇ ਇਸ ਦੀ ਸ਼ੁਰੂਆਤ ਇਨ੍ਹਾਂ ਮਿਉਂਸੀਪਲ ਚੋਣਾਂ ਤੋਂ ਹੋਣ ਜਾ ਰਹੀ ਹੈ।