ਬੇਅੰਤ ਸਿੰਘ ਕਤਲ ਕਾਂਡ: ਸੁਖਬੀਰ ਬਾਦਲ ਦੀ ਕੇਂਦਰ ਨੂੰ ਅਪੀਲ, ਰਾਜੋਆਣਾ ਨੂੰ ਕੀਤਾ ਜਾਵੇ ਰਿਹਾਅ
Published : Jan 10, 2021, 9:41 am IST
Updated : Jan 10, 2021, 9:43 am IST
SHARE ARTICLE
sukhbir badal
sukhbir badal

ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਪੂਰੀ ਹੋ ਗਈ ਹੈ ਅਤੇ ਉਸ ਨੂੰ ਰਿਹਾਅ ਕੀਤਾ ਜਾਵੇ।

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫਿਰ ਬਲਵੰਤ ਸਿੰਘ ਰਾਜੋਆਣਾ ਦਾ ਕੇਸ ਉਠਾਇਆ ਹੈ। ਸੁਖਬੀਰ ਬਾਦਲ ਨੇ ਫਿਰ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਅਤੇ ਉਸ ਨੂੰ ਰਿਹਾ ਕਰਨ ਦੀ ਅਪੀਲ ਕੀਤੀ ਹੈ।  ਰਾਜੋਆਣਾ ਨੂੰ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ।

sukbir badal

ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਪੂਰੀ ਹੋ ਗਈ ਹੈ ਅਤੇ ਉਸ ਨੂੰ ਰਿਹਾਅ ਕੀਤਾ ਜਾਵੇ। ਦੱਸ ਦਈਏ ਕਿ ਕੇਂਦਰ ਸਰਕਾਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੇ ਰਹਿਮ ਦੇ ਫੈਸਲੇ ਸਣੇ ਸਿੱਖਾਂ ਲਈ ਕੁਝ ਵੱਡੇ ਫੈਸਲੇ ਲੈਣ ‘ਤੇ ਵਿਚਾਰ ਕਰ ਰਹੀ ਹੈ। ਰਾਜੋਆਣਾ ਨੂੰ ਸੈਸ਼ਨ ਕੋਰਟ ਨੇ ਮੌਤ ਦੀ ਸਜ਼ਾ ਸੁਣਾਈ ਸੀ।

beant
 

ਰਾਜੋਆਣਾ ਨੇ ਇਸ ਸਜ਼ਾ ਵਿਰੁੱਧ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਬਾਦਲ ਸਰਕਾਰ ਪੰਜਾਬ ਵਿੱਚ ਸੀ, ਰਾਜੋਆਣਾ ਦਾ ਮੌਤ ਦਾ ਵਾਰੰਟ ਵੀ ਜਾਰੀ ਕੀਤਾ ਗਿਆ ਸੀ, ਪਰ ਪਟਿਆਲਾ ਜੇਲ੍ਹ ਦੇ ਜੇਲ੍ਹਰ ਨੇ ਮੌਤ ਦੇ ਵਾਰੰਟ ਨੂੰ ਲਾਗੂ ਕਰਨ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਮਨੁੱਖਤਾ ਦੇ ਅਧਾਰ ‘ਤੇ ਜੇਲ੍ਹ ਤੋਂ ਰਿਹਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਦਮ ਚੁੱਕਣਾ ਚਾਹੀਦਾ ਹੈ ਅਤੇ ਪੰਜਾਬ ਵਿਚ ਚੰਗਾ ਸੰਦੇਸ਼ ਦੇਣਾ ਚਾਹੀਦਾ ਹੈ।

ਇਹ ਮਨੁੱਖੀ ਭਾਵਨਾ ਵਿੱਚ ਨਿਆਂ ਹੋਵੇਗਾ ਕਿਉਂਕਿ ਉਸਨੂੰ ਪਹਿਲਾਂ ਹੀ ਉਮਰ ਕੈਦ ਦੀ ਦੁੱਗਣੀ ਸਜਾ ਸੁਣਾਈ ਜਾ ਚੁੱਕੀ ਹੈ। ਬਾਦਲ ਨੇ ਕਾਂਗਰਸੀ ਨੇਤਾਵਾਂ ਨੂੰ ਰਾਜਸੀ ਮੌਕਾਪ੍ਰਸਤੀ ਤੋਂ ਉਪਰ ਉਠ ਕੇ ਰਾਜੋਆਣਾ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement