16 ਜਨਵਰੀ ਤੋਂ ਲਗੇਗਾ ਦੇਸ਼ ’ਚ ਕੋਰੋਨਾ ਟੀਕੇ ਦੀ ਸਮੀਖਿਆ
Published : Jan 10, 2021, 12:24 am IST
Updated : Jan 10, 2021, 12:24 am IST
SHARE ARTICLE
image
image

16 ਜਨਵਰੀ ਤੋਂ ਲਗੇਗਾ ਦੇਸ਼ ’ਚ ਕੋਰੋਨਾ ਟੀਕੇ ਦੀ ਸਮੀਖਿਆ

ਨਵੀਂ ਦਿੱਲੀ, 9 ਜਨਵਰੀ : ਦੇਸ਼ ’ਚ 16 ਜਨਵਰੀ ਤੋਂ ਕੋਰੋਨਾ ਵਾਇਰਸ ਦੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕੇਂਦਰੀ ਸਿਹਤ ਅਤੇ ਪਰਵਾਰ ਭਲਾਈ ਮੰਤਰਾਲਾ ਨੇ ਸਨਿਚਰਵਾਰ ਨੂੰ ਇਹ ਐਲਾਨ ਕੀਤਾ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਨੇ ਇਕ ਉੱਚ ਪੱਧਰੀ ਬੈਠਕ ਕਰ ਕੇ ਦੇਸ਼ ਨੂੰ ਕੋਵਿਡ 19 ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਦੇ ਮੱਦੇਨਜ਼ਰ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀ ਤਿਆਰੀਆਂ ਦਾ ਜਾਇਜ਼ਾ ਲਿਆ। 
ਸਿਹਤ ਮੰਤਰਾਲੇ ਵਲੋਂ ਜਾਰੀ ਇਕ ਬਿਆਨ ’ਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੋਵਿਡ 19 ਪ੍ਰਬੰਧਾਂ ਨਾਲ ਜੁੜੇ ਵੱਖ ਵੱਖ ਪਹਿਲੂਆਂ ਦੀ ਸਮੀਖਿਆ ਕੀਤੀ। ਸਿਹਤ ਮੰਤਰਾਲੇ ਵਲੋਂ ਐਲਾਨ ਕੀਤਾ ਗਿਆ ਕਿ ਪਹਿਲਾਂ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਦਿਤਾ ਜਾਵੇਗਾ। ਇਸ ਤੋਂ ਬਾਅਦ ਇਹ ਟੀਕਾ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦਿਤਾ ਜਾਵੇਗਾ। ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਇਹ ਟੀਕਾ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਲਗਾਇਆ ਜਾਵੇਗਾ, ਜਿਨ੍ਹਾਂ ਦੀ ਅੰਦਾਜਨ ਗਿਣਤੀ ਲੱਗਭਗ 3 ਕਰੋੜ ਹੈ। ਇਸ ਤੋਂ ਬਾਅਦ, 50 ਸਾਲ ਤੋਂ ਵੱਧ ਉਮਰ ਦੇ ਅਤੇ ਘੱਟ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ ਜੋ ਪਹਿਲਾਂ ਹੀ ਕਿਸੇ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਨ। ਅਜਿਹੇ ਲੋਕਾਂ ਦੀ ਗਿਣਤੀ ਤਕਰੀਬਨ 27 ਕਰੋੜ ਹੈ।
ਟੀਕੇ ਦੀਆਂ ਦੋ ਖੁਰਾਕਾਂ ਹੋਣਗੀਆਂ। ਇਹ 28 ਦਿਨਾਂ ਦੇ ਅੰਤਰ ਤੇ ਦਿਤੀਆਂ ਜਾਣਗੀਆਂ। ਹਰੇਕ ਨੂੰ ਦੋ ਖੁਰਾਕਾਂ ਲਗਵਉਣੀਆਂ ਪੈਣਗੀਆਂ, ਤਾਂ ਹੀ ਟੀਕਾ ਦੇ ਕਾਰਜਕਾਲ ਪੂਰਾ ਹੋਵੇਗਾ। ਦੂਜੀ ਖੁਰਾਕ ਤੋਂ ਦੋ ਹਫ਼ਤਿਆਂ ਬਾਅਦ, ਸਰੀਰ ਨੂੰ ਕੋਰੋਨਾ ਤੋਂ ਬਚਾਉਣ ਲਈ ਐਂਟੀਬਾਡੀਜ ਬਣ ਜਾਣਗੇ। ਐਂਟੀਬਾਡੀ ਸਰੀਰ ਵਿਚ ਮੌਜੂਦ ਪ੍ਰੋਟੀਨ ਹੁੰਦਾ ਹੈ ਜੋ ਵਾਇਰਸ, ਬੈਕਟਰੀਆ, ਫੰਗੀ ਅਤੇ ਪਰਜੀਵੀਆਂ ਦੇ ਹਮਲੇ ਨੂੰ ਬੇਅਸਰ ਕਰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਦੇਸ ਦੀ ਸਥਿਤੀ ਦਾ ਜਾਇਜਾ ਲੈਣ ਲਈ ਇਕ ਉੱਚ ਪੱਧਰੀ ਬੈਠਕ ਬੁਲਾਈ ਸੀ। ਇਸ ਵਿਚ ਉਨ੍ਹਾਂ ਨੇ ਟੀਕਾਕਰਨ ਲਈ ਰਾਜਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਹੈ। ਕੈਬਨਿਟ ਸਕੱਤਰ, ਪ੍ਰਮੁੱਖ ਸਕੱਤਰ, ਸਿਹਤ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ’ਚ ਸ਼ਾਮਲ ਹੋਏ ਸੀ।     (ਪੀਟੀਆਈ)
ਜ਼ਿਕਰਯੋਗ ਹੈ ਕਿ ਹਾਲ ਹੀ ’ਚ ਡੀਸੀਜੀਆਈ ਵਲੋਂ ਦੇਸ਼ ਵਿਚ ਦੋ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਮਿਲੀ ਹੈ। ਇਨ੍ਹਾਂ ਦੋ ਕੋਰੋਨਾ ਵੈਕਸੀਨ ’ਚ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੀ ਕੋਵੀਸ਼ੀਲਡ ਤੇ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਸ਼ਾਮਲ ਹਨ।     (ਪੀਟੀਆਈ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement