
ਕੁਝ ਹੀ ਸਮੇਂ 'ਚ ਮੁੱਖ ਮੰਤਰੀ ਚੰਨੀ ਅਤੇ ਹਰੀਸ਼ ਚੌਧਰੀ ਵੀ ਮਾਲਵਿਕਾ ਸੂਦ ਸੱਚਰ ਦੇ ਘਰ ਪਹੁੰਚ ਰਹੇ
ਮੋਗਾ : ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਅੱਜ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਸੋਨੂੰ ਸੂਦ ਦੇ ਮੋਗੇ ਵਾਲੇ ਘਰ ਪਹੁੰਚ ਚੁੱਕੇ ਹਨ। ਕੁਝ ਹੀ ਸਮੇਂ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਰੀਸ਼ ਚੌਧਰੀ ਵੀ ਮਾਲਵਿਕਾ ਸੂਦ ਸੱਚਰ ਦੇ ਘਰ ਪਹੁੰਚ ਰਹੇ ਹਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਮਾਲਵਿਕਾ ਸੂਦ ਕਾਂਗਰਸ ਦਾ ਪੱਲਾ ਫੜ੍ਹਨਗੇ।
PHOTO
ਇਸ ਰਸਮੀ ਐਲਾਨ ਦੌਰਾਨ ਸੋਨੂੰ ਸੂਦ ਵੀ ਆਪਣੀ ਭੈਣ ਨਾਲ ਮੌਜੂਦ ਰਹਿਣਗੇ। ਸੋਨੂੰ ਸੂਦ ਦੇ ਰਾਜਨੀਤੀ 'ਚ ਸਰਗਰਮ ਹੋਣ ਦੀਆਂ ਖ਼ਬਰਾਂ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਸਨ।
PHOTO
ਉਹ ਮੋਗਾ 'ਚ ਕਈ ਸਮਾਜ ਸੇਵੀ ਪ੍ਰੋਗਰਾਮਾਂ 'ਚ ਹਿੱਸਾ ਲੈਂਦੇ ਵੀ ਨਜ਼ਰ ਆ ਚੁੱਕੇ ਹਨ। ਹਾਲਾਂਕਿ ਸੋਨੂੰ ਸੂਦ ਨੇ ਖ਼ੁਦ ਰਾਜਨੀਤੀ 'ਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੀ ਭੈਣ ਨੂੰ ਅੱਗੇ ਵਧਾਇਆ ਹੈ।
PHOTO