ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਫੜ੍ਹਿਆ ਕਾਂਗਰਸ ਦਾ ਪੱਲਾ
Published : Jan 10, 2022, 4:47 pm IST
Updated : Jan 10, 2022, 7:05 pm IST
SHARE ARTICLE
 Actor Sonu Sood's sister Malvika Sood join Congress
Actor Sonu Sood's sister Malvika Sood join Congress

ਮੋਗਾ ਤੋਂ ਚੋਣ ਲੜੇਗੀ ਮਾਲਵਿਕਾ ਸੂਦ

 

ਮੋਗਾ : ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਅੱਜ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਕੁੱਝ ਸਮਾਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚੰਨੀ ਸੋਨੂੰ ਸੂਦ ਦੇ ਮੋਗਾ ਸਥਿਤ ਘਰ ਪਹੁੰਚੇ ਸਨ। ਜਿਨ੍ਹਾਂ ਦੀ ਮੌਜੂਦਗੀ ਵਿਚ ਸੋਨੂ ਸੂਦ ਦੀ ਭੈਣ ਪਾਰਟੀ ਵਿਚ ਸ਼ਾਮਲ ਹੋਈ ਹੈ। ਦੱਸ ਦਈਏ ਕਿ ਰਸਮੀ ਐਲਾਨ ਦੌਰਾਨ ਸੋਨੂੰ ਸੂਦ ਵੀ ਆਪਣੀ ਭੈਣ ਨਾਲ ਮੌਜੂਦ ਰਹੇ।

ਸੋਨੂੰ ਸੂਦ ਦੇ ਰਾਜਨੀਤੀ 'ਚ ਸਰਗਰਮ ਹੋਣ ਦੀਆਂ ਖ਼ਬਰਾਂ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਸਨ। ਉਹ ਮੋਗਾ 'ਚ ਕਈ ਸਮਾਜ ਸੇਵੀ ਪ੍ਰੋਗਰਾਮਾਂ 'ਚ ਹਿੱਸਾ ਲੈਂਦੇ ਵੀ ਨਜ਼ਰ ਆ ਚੁੱਕੇ ਹਨ। ਹਾਲਾਂਕਿ ਸੋਨੂੰ ਸੂਦ ਨੇ ਖ਼ੁਦ ਰਾਜਨੀਤੀ 'ਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੀ ਭੈਣ ਨੂੰ ਸਿਆਸਤ ਵਿਚ ਆਉਣ ਲਈ ਅੱਗੇ ਵਧਾਇਆ ਹੈ। 

ਮੁੱਖ ਮੰਤਰੀ ਨੇ ਕੀਤਾ ਟਵੀਟ 
''ਸਮਾਜ ਸੇਵੀ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਦਾ ਕਾਂਗਰਸ ਵਿਚ ਸਵਾਗਤ ਹੈ। ਮੈਨੂੰ ਯਕੀਨ ਹੈ ਕਿ ਮਾਲਵਿਕਾ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰੇਗੀ ਅਤੇ ਕਾਂਗਰਸ ਪਾਰਟੀ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ 'ਤੇ ਫੈਲਾਉਣ ਵਿਚ ਮਦਦ ਕਰੇਗੀ।''

file photo

ਨਵਜੋਤ ਸਿੱਧੂ ਨੇ ਕੀਤੇ ਟਵੀਟ 
''ਮਨੁੱਖਤਾ ਨੂੰ ਖੁਸ਼ੀਆਂ ਦੇਣ ਦੀ ਕੋਸ਼ਿਸ਼ ਤੋਂ ਵੱਧ ਕੋਈ ਸਥਾਈ ਨਾਮ ਅਤੇ ਪ੍ਰਸਿੱਧੀ ਨਹੀਂ ਹੈ !! ਕੁਰਸੀਆਂ ਲੋਕਾਂ 'ਤੇ ਸ਼ੋਭਾ ਨਹੀਂ ਵਧਾਉਂਦੀਆਂ ਸਗੋਂ ਲੋਕ ਉਨ੍ਹਾਂ ਕੁਰਸੀਆਂ ਦੀ ਕੀਮਤ ਵਧਾਉਂਦੇ ਹਨ। ਸਾਡੇ ਸਮੇਂ ਦੇ ਸਭ ਤੋਂ ਮਹਾਨ ਪਰਉਪਕਾਰੀ ਦਾ ਸਾਡੇ ਨਾਲ ਜੁੜਨ 'ਤੇ ਪਾਰਟੀ ਮਾਣ ਮਹਿਸੂਸ ਕਰਦੀ ਹੈ। 

file photo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement