ਡਰੱਗ ਕੇਸ: ਬਾਦਲਾਂ ਅਤੇ ਚੰਨੀ ਦੀ ਮਿਲੀਭੁਗਤ ਦਾ ਨਤੀਜਾ ਹੈ ਮਜੀਠੀਆ ਨੂੰ ਜ਼ਮਾਨਤ ਮਿਲਣਾ -ਭਗਵੰਤ ਮਾਨ
Published : Jan 10, 2022, 7:48 pm IST
Updated : Jan 10, 2022, 7:48 pm IST
SHARE ARTICLE
Bhagwant Mann
Bhagwant Mann

- ਕਿਹਾ, ਚੰਨੀ ਸਰਕਾਰ ਨੇ ਚੋਣ ਸਟੰਟ ਕਰਦੇ ਹੋਏ ਜਾਣਬੁੱਝ ਕੇ ਕਮਜ਼ੋਰ ਐਫ.ਆਈ.ਆਰ ਕੀਤੀ ਸੀ ਤਾਂ ਜੋ ਜ਼ਮਾਨਤ ਮਿਲ ਜਾਵੇ 

- ਐਫ਼.ਆਈ.ਆਰ ਦਰਜ ਹੋਈ ਨੂੰ 20- 22 ਦਿਨ ਹੋਣ ਦੇ ਬਾਵਜੂਦ ਬਿਕਰਮ ਮਜੀਠੀਆ ਨੂੰ ਜਾਣਬੁੱਝ ਕੇ ਨਹੀਂ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ  ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਾਦਲਾਂ ਦੀ ਮਿਲੀਭੁਗਤ ਦਾ ਨਤੀਜਾ ਹੈ, ਕਿਉਂਕਿ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਕਾਂਗਰਸ ਸਰਕਾਰ ’ਤੇ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿਚ ਬਚਾਉਣ ਦੇ ਦੋਸ਼ ਲਾਉਂਦੀ ਆ ਰਹੀ ਹੈ।

Pb & Hry High CourtPb & Hry High Court

ਮਾਨ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ’ਤੇ ਉਚ ਪੱਧਰੀ ਕਮੇਟੀ ਵਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਗਈ ਸੀ ਅਤੇ ਇਸ ਜਾਂਚ ਰਿਪੋਰਟ ਵਿਚ ਅਕਾਲੀ ਆਗੂ ਦਾ ਨਾਂਅ ਬੋਲਦਾ ਸੀ ਪਰ ਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਈ ਠੋਸ ਕਾਰਵਾਈ ਕੀਤੀ ਹੈ। 

Bhagwant MannBhagwant Mann

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀਆਂ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਵਿਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਨਾਲ- ਨਾਲ ਲਿਫ਼ਾਫੇ ’ਚ ਬੰਦ ਪਈ ਨਸ਼ਾ ਤਸਕਰੀ ਜਾਂਚ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਵੀ ਕੀਤੀ ਜਾਂਦੀ ਰਹੀ ਹੈ ਤਾਂ ਜੋ ਨਸ਼ੇ ਦਾ ਵੱਡੇ ਤਸਕਰ ਅਕਾਲੀ ਅਤੇ ਕਾਂਗਰਸੀ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਚੋਣਾ ਨੇੜੇ ਆਉਂਦੀਆਂ ਦੇਖ ਭਾਂਵੇਂ ਚੰਨੀ ਸਰਕਾਰ ਨੇ ਚੋਣ ਸਟੰਟ ਕਰਦੇ ਹੋਏ ਜਾਣਬੁੱਝ ਕੇ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕਮਜ਼ੋਰ ਐਫ.ਆਈ.ਆਰ ਕੀਤੀ ਸੀ ਤਾਂ ਜੋ ਜ਼ਮਾਨਤ ਮਿਲ ਜਾਵੇ। ਇਸ ਲਈ ਅਦਾਲਤ ਵਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਿਚ ਡੋਬਣ ਲਈ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਮਿਲੇ ਹੋਏ ਹਨ।

Bikram Singh MajithiaBikram Singh Majithia

ਮਾਨ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਕੇ ਕਾਂਗਰਸ ਪਾਰਟੀ ਅਤੇ ਚੰਨੀ ਸਰਕਾਰ ਇਸ ਨੂੰ ਏਦਾਂ ਪੇਸ਼ ਕਰ ਰਹੇ ਸਨ, ਜਿਵੇਂ ਸੂਬੇ ਵਿਚੋਂ ਸਾਰੇ ਡਰੱਗ ਮਾਫੀਆ ਨੂੰ ਜੜੋਂ ਪੁੱਟ ਦਿਤਾ ਗਿਆ ਹੋਵੇ ਅਤੇ ਨਸ਼ੇ ਦੇ ਸਾਰੇ ਵੱਡੇ- ਛੋਟੇ ਤਸਕਰਾਂ ਨੂੰ ਜੇਲ੍ਹਾਂ ਵਿਚ ਸੁੱਟ ਦਿਤਾ ਗਿਆ ਹੋਵੇ ਪਰ ਹੁਣ ਸਿੱਧ ਹੋ ਗਿਆ ਹੈ ਕਿ ਨਾ ਤਾਂ ਡਰੱਗ ਦਾ ਕਾਲ਼ਾ ਕਾਰੋਬਾਰ ਘਟਿਆ ਜਾਂ ਰੁਕਿਆ ਹੈ ਅਤੇ ਨਾ ਹੀ ਕਿਸੇ ਵੱਡੀ ਮੱਛੀ ਨੂੰ ਹੱਥ ਪਾਇਆ ਗਿਆ ਹੈ।  

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਐਫ਼.ਆਈ.ਆਰ ਦਰਜ ਹੋਣ ਦੇ 20- 22 ਦਿਨ ਬੀਤਣ ਦੇ ਬਾਵਜੂਦ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ, ਜਦੋਂ ਕਿ ਕਾਫ਼ੀ ਦਿਨ ਪਹਿਲਾਂ ਜ਼ਿਲ੍ਹਾ ਅਦਾਲਤ ਮੋਹਾਲੀ ਵਲੋਂ ਮਜੀਠੀਆ ਦੀ ਜ਼ਮਾਨਤ ਅਰਜੀ ਖ਼ਾਰਜ ਕਰ ਦਿੱਤੀ ਗਈ ਸੀ। ਉੁਨ੍ਹਾਂ ਦਾਅਵਾ ਕੀਤਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਐਫ਼.ਆਈ.ਆਰ ਕਾਂਗਰਸ ਪਾਰਟੀ ਵਲੋਂ ਬਾਦਲ- ਮਜੀਠੀਆ ਪਰਿਵਾਰ ਨਾਲ ਹੋਈ ‘ਡੀਲ’ ਦਾ ਹਿੱਸਾ ਹੈ।

Punjab Police Punjab Police

ਇਸੇ ਕਰਕੇ ਪੰਜਾਬ ਪੁਲਿਸ ਨੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਕਿਉਂਕਿ ਨਾ ਤਾਂ ਮਜੀਠੀਆ ਪਤਾਲ ਵਿਚ ਜਾ ਕੇ ਲੁਕਿਆ ਸੀ ਅਤੇ ਨਾ ਹੀ ਪੰਜਾਬ ’ਚੋਂ ਦੂਰ ਚਲਾ ਗਿਆ ਸੀ, ਸਹੀ ਗੱਲ ਇਹ ਹੈ ਕਿ ਚੰਨੀ ਸਰਕਾਰ ਮਜੀਠੀਆ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ ਚਾਹੁੰਦੀ ਸੀ ਅਤੇ 2022 ਦੀਆਂ ਚੋਣਾ ਲਈ ਚੋਣ ਜ਼ਾਬਤਾ ਲੱਗਣ ਦਾ ਇੰਤਜ਼ਾਰ ਕਰ ਰਹੀ ਸੀ। 

ਮਾਨ ਨੇ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ’ਚੋਂ ਚਾਰ ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਤੋਂ ਭੱਜੇ ਕਾਂਗਰਸੀ ਆਪਣੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ। ਜਨਤਾ ਦੀ ਕਚਿਹਰੀ ਵਿਚ ਸਾਰੇ ਕਾਂਗਰਸੀਆਂ ਨੂੰ ਸ੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਉਸੇ ਤਰ੍ਹਾਂ ਹਿਸਾਬ ਦੇਣਾ ਪਵੇਗਾ, ਜਿਵੇਂ ਬਾਦਲ ਐਂਡ ਪਾਰਟੀ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ 10 ਸਾਲਾਂ ਦੇ ਮਾਫ਼ੀਆ ਰਾਜ ਬਾਰੇ ਪੁੱਛਿਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement