‘ਆਪ’ ਲਈ ਚੋਣਾਂ ਦੇਸ਼ ਵਿਚ ਬਦਲਾਅ ਲਿਆਉਣ ਦਾ ਜ਼ਰੀਆ : ਕੇਜਰੀਵਾਲ
Published : Jan 10, 2022, 12:07 am IST
Updated : Jan 10, 2022, 12:07 am IST
SHARE ARTICLE
image
image

‘ਆਪ’ ਲਈ ਚੋਣਾਂ ਦੇਸ਼ ਵਿਚ ਬਦਲਾਅ ਲਿਆਉਣ ਦਾ ਜ਼ਰੀਆ : ਕੇਜਰੀਵਾਲ

ਕੇਜਰੀਵਾਲ ਨੇ ਪੰਜਾਬ ਦੇ ਪਾਰਟੀ ਵਰਕਰਾਂ ਨਾਲ ਕੀਤੀ ਵਰਚੁਅਲ ਮੀਟਿੰਗ

ਚੰਡੀਗੜ੍ਹ, 9 ਜਨਵਰੀ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਕੱਟੜ ਦੇਸ਼ ਭਗਤ ਹੈ ਅਤੇ ਉਨ੍ਹਾਂ ਨੂੰ ਅਪਣੇ ਹਰ ਵਰਕਰ ‘ਤੇ ਮਾਣ ਹੈ। ‘ਆਪ’ ਦਾ ਹਰ ਵਰਕਰ ਦੇਸ਼ ਅਤੇ ਸਮਾਜ ਵਿਚ ਬਦਲਾਅ ਲਿਆਉਣ ਲਈ ਉਨ੍ਹਾਂ ਨਾਲ ਜੁੜਿਆ ਹੋਇਆ ਹੈ। ਕੇਰਜੀਵਾਲ ਨੇ ਇਹ ਗੱਲਾਂ ਐਤਵਾਰ ਨੂੰ ਪਾਰਟੀ ਵਰਕਰਾਂ ਨੂੰ ਕੀਤੇ ਅਪਣੇ ਵਰਚੁਅਲ ਸੰਬੋਧਨ ਦੌਰਾਨ ਕਹੀ।
ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੀਟਿੰਗ ਦੌਰਾਨ ਸਮੂਹ ਪਾਰਟੀ ਵਰਕਰਾਂ ਨੂੰ ਵਧਾਈ ਦੇਣ ਤੋਂ ਬਾਅਦ ਅਪਣੇ ਸੰਬੋਧਨ ਵਿਚ ਕੇਜਰੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਦੇਸ਼ ਦੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਚੋਣਾਂ ਸੱਤਾ ਹਾਸਲ ਕਰਨ ਦਾ ਜ਼ਰੀਆ ਨਹੀਂ, ਸਾਡੇ ਲਈ ਚੋਣਾਂ ਇਕ ਪਾਰਟੀ ਦੀ ਥਾਂ ਦੂਜੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਦਾ ਜ਼ਰੀਆ ਨਹੀਂ ਹਨ। ਪਾਰਟੀਆਂ ਬਦਲਣ ਨਾਲ ਕੱੁਝ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ 70 ਸਾਲ ਹੋ ਗਏ ਹਨ, ਪਾਰਟੀਆਂ ਬਦਲਦੇ ਬਦਲਦੇ, ਕੱੁਝ ਨਹੀਂ ਬਦਲਿਆ, ਸੱਭ ਕੱੁਝ ਉਂਝ ਹੀ ਹੈ। ਉਨ੍ਹਾਂ ਅਪਣੇ ਸੰਬੋਧਨ ਵਿਚ ਵਰਕਰਾਂ ਨੂੰ ਕਿਹਾ ਕਿ ਸਾਨੂੰ ਸਿਸਟਮ ਬਦਲਣਾ ਪੈਣਾ ਹੈ, ਪੂਰੇ ਦਾ ਪੂਰਾ ਸਿਸਟਮ ਬਦਲਣਾ ਹੋਵੇਗਾ। ‘ਆਪ’ ਲਈ ਚੋਣਾਂ ਦੇਸ਼ ਅਤੇ ਸਮਾਜ ਵਿਚ ਬਦਲਾਅ ਲਿਆਉਣ ਦਾ ਜ਼ਰੀਆ ਹਨ। 
ਇਹ ਸਾਡੇ ਲਈ ਇਕ ਬਦਲਾਅ ਲਿਆਉਣ ਦਾ ਮੌਕਾ ਹੈ।ਅਪਣੇ ਸੰਬੋਧਨ ਦੌਰਾਨ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਨਿਕਲਣ ਤਾਂ ਉਹ ਸਿਰਫ਼ ਇਕ ਇਰਾਦੇ ਨਾਲ ਨਿਕਲਣ ਕਿ ਉਹ ਦੇਸ਼ ਵਿਚ ਵੱਡੇ ਬਦਲਾਅ ਲਈ ਕੰਮ ਕਰ ਰਹੇ ਹਨ, ਉਹ ਪ੍ਰਚਾਰ ਨਹੀਂ ਕਰ ਰਹੇ, ਸਗੋਂ ਦੇਸ਼ ਭਗਤੀ ਦਾ ਕੰਮ ਕਰ ਰਹੇ ਹਨ। 

ਇਨ੍ਹਾਂ ਚੋਣਾਂ ਦਾ ਮਕਸਦ ਇਕ ਪਾਰਟੀ ਨੂੰ ਬਦਲਕੇ ਦੂਜੀ ਪਾਰਟੀ  ਲਿਆਉਣਾ ਨਹੀਂ ਸਗੋਂ ਭਿ੍ਰਸ਼ਟ ਸਿਸਟਮ 
ਨੂੰ ਜੜ੍ਹੋਂ ਪੁੱਟ ਕੇ ਇਕ ਇਮਾਨਦਾਰ ਸਿਸਟਮ ਲਿਆਉਣਾ ਹੈ। ਦਿੱਲੀ ਦੀ ‘ਆਪ’ ਸਰਕਾਰ ਨੇ ਸਾਬਤ ਕਰ ਦਿਤਾ ਹੈ ਕਿ ਪਰਿਵਰਤਨ ਸੰਭਵ ਹੈ। ਬਦਲਾਅ ਹੋ ਸਕਦਾ ਹੈ। ਅੱਜ ਤਕ ਇਹ ਪਾਰਟੀਆਂ ਦੱਸਦੀਆਂ ਰਹੀਆਂ ਹਨ ਕਿ ਸਰਕਾਰ ਚਲਾਉਣਾ ਬਹੁਤ ਔਖਾ ਕੰਮ ਹੈ, ਸਰਕਾਰ ਚਲਾਉਣ ਲਈ ਥੋੜੀ ਬਹੁਤ ਬੇਈਮਾਨੀ ਤਾਂ ਕਰਨੀ ਹੀ ਪੈਂਦੀ ਹੈ। ਪਰ ‘ਆਪ’ ਦੀ ਸਰਕਾਰ ਨੇ ਸਾਬਤ ਕਰ ਦਿਤਾ ਹੈ ਕਿ ਇਮਾਨਦਾਰੀ ਨਾਲ ਵੀ ਸਰਕਾਰਾਂ ਚਲਾਈਆਂ ਜਾ ਸਕਦੀਆਂ ਹਨ। ਇਨ੍ਹਾਂ ਪਾਰਟੀਆਂ ਨੇ ਅੱਜ ਤਕ ਸਾਨੂੰ ਇਹੋ ਦਸਿਆ ਹੈ ਕਿ ਚੋਣਾਂ ਲੜਨ ਲਈ ਬਹੁਤ ਸਾਰਾ ਪੈਸਾ ਹੋਣਾ ਚਾਹੀਦਾ ਹੈ ਅਤੇ ਚੋਣ ਜਿੱਤਣ ਲਈ ਬੇਈਮਾਨ ਹੋਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ‘ਆਪ’ ਨੇ ਸਾਬਤ ਕਰ ਦਿਤਾ ਹੈ ਕਿ ਚੋਣਾਂ ਇਮਾਨਦਾਰੀ ਨਾਲ ਲੜੀਆਂ ਜਾ ਵੀ ਸਕਦੀਆਂ ਹਨ ਅਤੇ ਜਿੱਤੀਆਂ ਵੀ ਜਾ ਸਕਦੀਆਂ ਹਨ। ਹੁਣ ਤਕ ਸਾਨੂੰ ਕਿਹਾ ਗਿਆ ਹੈ ਕਿ ਸਰਕਾਰੀ ਸਕੂਲ ਸ਼ਾਨਦਾਰ ਨਹੀਂ ਹੋ ਸਕਦੇ, ਸਰਕਾਰੀ ਸਕੂਲ ਕਾਰਪੋਰੇਟ ਸੈਕਟਰ ਨੂੰ ਦੇ ਦੇਣੇ ਚਾਹੀਦੇ ਹਨ। ਹੁਣ ਤਕ ਕਿਹਾ ਜਾਂਦਾ ਸੀ ਕਿ ਗ਼ਰੀਬਾਂ ਦੇ ਬੱਚਿਆਂ ਨੂੰ ਮਿਆਰੀ ਸਿਖਿਆ ਨਹੀਂ ਦਿਤੀ ਜਾ ਸਕਦੀ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੀ ਦਿੱਲੀ ਸਰਕਾਰ ਨੇ ਸਾਬਤ ਕਰ ਦਿਤਾ ਹੈ ਕਿ ਸਰਕਾਰੀ ਸਕੂਲ ਵੀ ਸ਼ਾਨਦਾਰ ਹੋ ਸਕਦੇ ਹਨ ਅਤੇ ਗ਼ਰੀਬਾਂ ਦੇ ਬੱਚਿਆਂ ਨੂੰ ਵੀ ਅਮੀਰਾਂ ਦੇ ਬੱਚਿਆਂ ਵਾਂਗ ਮਿਆਰੀ ਸਿਖਿਆ ਦਿਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਬੀਤੇ ਦਿਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿਤਾ ਹੈ। ਕੋਰੋਨਾ ਕਾਰਨ ਚੋਣ ਪ੍ਰਚਾਰ ’ਤੇ ਕਈ ਪਾਬੰਦੀਆਂ ਹਨ, ਪਰ ਡੋਰ ਟੂ ਡੋਰ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅੱਜ ਤੋਂ ਅਤੇ ਹੁਣ ਤੋਂ ਹੀ ਘਰ-ਘਰ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਦੇ ਘਰ ਡੋਰ ਟੂ ਡੋਰ ਪ੍ਰਚਾਰ ਕਰਨ ਲਈ ਜਾਣ ਤਾਂ ਸੱਭ ਤੋਂ ਪਹਿਲਾਂ ਉਨ੍ਹਾਂ ਦਾ ਹਾਲ ਪੁੱਛਿਆ ਜਾਵੇ, ਜੇਕਰ ਕਿਸੇ ਨੂੰ ਕਿਸੇ ਚੀਜ਼ ਦੀ ਲੋੜ ਹੋਵੇ ਤਾਂ ਉਸ ਦੀ ਮਦਦ ਕੀਤੀ ਜਾਵੇ। ਇਸ ਤੋਂ ਬਾਅਦ ਦੱਸੋ ਕਿ ਦਿੱਲੀ ‘ਚ ‘ਆਪ’ ਸਰਕਾਰ ਨੇ ਕਿਹੜੇ-ਕਿਹੜੇ ਕੰਮ ਕੀਤੇ ਹਨ।  ਉਨ੍ਹਾਂ ਨੂੰ ਦੱਸੀ ਕਿ ਦਿੱਲੀ ਵਿਚ ਸਕੂਲ, ਹਸਪਤਾਲ, ਸੜਕਾਂ, ਬਿਜਲੀ ਅਤੇ ਪਾਣੀ ਕਿਵੇਂ ਠੀਕ ਹੋਏ। ਦਸੋ ਕਿ ਜੇਕਰ ਉਹ੍ਹਾਂ ਦੇ ਇਥੇ ਵੀ ‘ਆਪ’ ਦੀ ਸਰਕਾਰ ਬਣੀ ਤਾਂ ਉਨ੍ਹਾਂ ਦੇ ਸੂਬੇ ਵਿਚ ਵੀ ਦਿੱਲੀ ਵਾਂਗ ਚੰਗੇ ਕੰਮ ਕੀਤੇ ਜਾਣਗੇ। ਉਨ੍ਹਾਂ ਅਪਣੇ ਸੰਬੋਧਨ ਦੌਰਾਨ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਇਕ ਮਹੀਨਿਆਂ ਲਈ ਸਾਰੇ ਆਪੋ-ਆਪਣੇ ਕੰਮਾਂ ਤੋਂ ਛੁੱਟੀ ਲੈ ਲੈਣ, ਅਗਲਾ ਇਕ ਮਹੀਨਾ ਦੇਸ਼ ਦੇ ਨਾਂਅ ਕਰ  ਦੇਣ।  ਅਗਲੇ ਇਕ ਮਹੀਨੇ ਦੌਰਾਨ ਅਸੀਂ ਘਰ-ਘਰ ਜਾਣਾ ਹੈ, ਹਰ ਬੂਥ ਪੱਧਰ ‘ਤੇ ਘੱਟੋ-ਘੱਟ ਦਸ ਵਰਕਰਾਂ ਦੀ ਟੀਮ ਬਣਾਉਣੀ ਹੈ, ਇਕ-ਇਕ ਵਰਕਰ ਬੂਥ ਪੱਧਰ ’ਤੇ ਹਰ ਘਰ ਜਾ ਕੇ ਪਾਰਟੀ ਦਾ ਸੰਦੇਸ਼ ਪਹੁੰਚਾਏਗਾ।
ਕੇਜਰੀਵਾਲ ਨੇ ਕਿਹਾ ਕਿ ਅਸੀਂ ਵਧਦੇ ਕੋਰੋਨਾ ਦੌਰਾਨ ਚੋਣਾਂ ਲੜ ਰਹੇ ਹਾਂ, ਸਾਨੂੰ ਸਾਵਧਾਨ ਰਹਿਣਾ ਹੋਵੇਗਾ ਅਤੇ ਇੱਕ ਦੂਜੇ ਦੀ ਸੁਰੱਖਿਆ ਦਾ ਵੀ ਖਿਆਲ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ ਤੁਹਾਨੂੰ ਮਾਸਕ ਜਰੂਰ ਪਹਿਨਣਾ ਚਾਹੀਦਾ ਹੈ ਅਤੇ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਡਿਜੀਟਲ ਮੀਡੀਆ ਅਤੇ ਸੋਸਲ ਮੀਡੀਆ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਦੇ ਸਾਰੇ ਵਰਕਰ ਇਸ ਵਿੱਚ ਮਾਸਟਰ ਹਨ। ਹੁਣ ਸਾਡੀ ਇਸ ਤਾਕਤ ਨੂੰ ਵਰਤਣ ਦਾ ਸਮਾਂ ਆ ਗਿਆ ਹੈ। ਅਸੀਂ ਸੋਸਲ ਮੀਡੀਆ ਰਾਹੀਂ ਹਰ ਵੋਟਰ, ਹਰ ਘਰ ਤੱਕ ਪਹੁੰਚਣਾ ਹੈ। ਉਨ੍ਹਾਂ ਕਿਹਾ ਕਿ ਯਾਦ ਰੱਖੋ ਕਿ ਉਹ ਦੇਸ ਨੂੰ ਬਦਲਣ ਲਈ ਆਏ ਹਨ, ‘ਆਪ‘ ਦਾ ਹਰ ਵਰਕਰ ਕੱਟੜ ਦੇਸ ਭਗਤ ਹੈ ਅਤੇ ਮੈਨੂੰ ਤੁਹਾਡੇ ਸਾਰਿਆਂ ‘ਤੇ ਬਹੁਤ ਮਾਣ ਹੈ।
     

    

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement