ਮੋਦੀ ਵਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ
Published : Jan 10, 2022, 12:10 am IST
Updated : Jan 10, 2022, 12:10 am IST
SHARE ARTICLE
image
image

ਮੋਦੀ ਵਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ

ਨਵੀਂ ਦਿੱਲੀ, 9 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਚਾਰੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ ਪ੍ਰੰਤੂ ਸ਼੍ਰੋਮਣੀ ਕਮੇਟੀ ਨੇ ‘ਵੀਰ ਬਾਲ ਦਿਵਸ’ ਨਾਂ ਉਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿਤੀਆਂ ਹਨ। ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਇਸ ਗੱਲ ਦੀ ਖ਼ੁਸ਼ੀ ਰਹੇਗੀ ਕਿ ਉਨ੍ਹਾਂ ਦੀ ਸਰਕਾਰ ਨੂੰ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ।
ਮੋਦੀ ਨੇ ਟਵੀਟ ’ਚ ਕਿਹਾ ਕਿ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਨਿਆਂ ਸਥਾਪਨਾ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਢੁਕਵੀਂ ਸ਼ਰਧਾਂਜਲੀ ਹੈ। ਮੋਦੀ ਨੇ ਟਵੀਟ ਕੀਤਾ, ‘‘ਵੀਰ ਬਾਲ ਦਿਵਸ ਉਸੇ ਦਿਨ ਮਨਾਇਆ ਜਾਵੇਗਾ ਜਦੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਨੇ ਕੰਧ ਵਿਚ ਜਿਊਂਦਾ ਚਿਣਵਾ ਦਿਤੇ ਜਾਣ ਮਗਰੋਂ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋ ਮਹਾਨ ਸ਼ਖ਼ਸੀਅਤਾਂ ਨੇ ਧਰਮ ਦੇ ਮਹਾਨ ਸਿਧਾਂਤਾਂ ਤੋਂ ਡੋਲਣ ਦੀ ਬਜਾਏ ਸ਼ਹੀਦੀ ਨੂੰ ਚੁਣਿਆ।’’ 
ਇਸ ਐਲਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਅਸੀਂ ਕਦਰ ਕਰਦੇ ਹਾਂ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ‘ਵੀਰ ਬਾਲ’ ਦਿਵਸ ਤਕ ਸੀਮਤ ਰਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਮੇਚ ਦਾ ਨਹੀਂ। ਸਿੱਖ ਇਤਿਹਾਸ, ਸਿਧਾਂਤਾਂ ਅਤੇ ਪ੍ਰੰਪਰਾਵਾਂ ਦੇ ਮੱਦੇਨਜ਼ਰ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ। ਸਿੱਖ ਇਤਿਹਾਸ ਵਿਚ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿਤਾ ਜਾਂਦਾ ਹੈ। 
ਸਿੱਖ ਸੰਸਾਰ ਅੰਦਰ ਕਿਸੇ ਵੀ ਵਿਚਾਰ ਨੂੰ ਕੌਮੀ ਮਾਨਤਾ ਦੇਣ ਲਈ ਕਸਵੱਟੀ ਸਾਡਾ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤ ਅਤੇ ਮਾਨਤਾਵਾਂ ਹਨ। ਨਰਿੰਦਰ ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਾਨਤਾ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ’ਤੇ ਅਗਵਾਈ ਦੇਣ। ਪੰਥਕ ਰਵਾਇਤਾਂ, ਮਾਨਤਾਵਾਂ ਅਤੇ ਸਿੱਖ ਸਰੋਕਾਰ ਬਹੁਤ ਵਿਲੱਖਣ ਅਤੇ ਲਾਸਾਨੀ ਹੋਣ ਕਰ ਕੇ ਇਨ੍ਹਾਂ ਨਾਲ ਸਬੰਧਤ 
ਕਿਸੇ ਵੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਲੈ ਕੇ ਹੀ ਕੋਈ ਫ਼ੈਸਲਾ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਤੇ ਐਲਾਨ ਸਤਿਕਾਰ ਦੀ ਭਾਵਨਾ ਵਿਚੋਂ ਉਪਜਿਆ ਤਾਂ ਹੋ ਸਕਦਾ ਹੈ, ਪਰ ਪੰਥ ਪ੍ਰਵਾਨਤ ਨਹੀਂ ਸਮਝਿਆ ਜਾ ਸਕਦਾ।

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement