ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਕਿਸੇ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ : ਭਗਵੰਤ ਮਾਨ
Published : Jan 10, 2022, 12:21 am IST
Updated : Jan 10, 2022, 12:21 am IST
SHARE ARTICLE
image
image

ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਕਿਸੇ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ : ਭਗਵੰਤ ਮਾਨ

ਚੰਡੀਗੜ੍ਹ, 9 ਜਨਵਰੀ (ਨਰਿੰਦਰ ਸਿੰਘ ਝਾਮਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਸ ਤੋਂ ਬਾਅਦ ਪੰਜਾਬ ’ਚ ਧਰਨੇ ਨਹੀਂ ਲੱਗਣਗੇ, ਲੋਕਾਂ ’ਤੇ ਲਾਠੀਚਾਰਜ ਨਹੀਂ ਹੋਵੇਗਾ ਅਤੇ ਪਾਣੀ ਦੀਆਂ ਬੁਛਾੜਾਂ ਨਹੀਂ ਵੱਜਣਗੀਆਂ। ਲੋਕਾਂ ਦੀ ਸਰਕਾਰ ਲੋਕਾਂ ਲਈ ਕੰਮ ਕਰੇਗੀ। ਸਰਕਾਰੀ ਖ਼ਜ਼ਾਨੇ ਦੀ ਲੁੱਟ ਨੂੰ ਬੰਦ ਕੀਤਾ ਜਾਵੇਗਾ ਅਤੇ ਖ਼ਜ਼ਾਨੇ ਦਾ ਮੂੰਹ ਆਮ ਲੋਕਾਂ ਵਲ ਖੋਲ੍ਹਿਆ ਜਾਵੇਗਾ। 
ਮਾਨ ਨੇ ਪੰਜਾਬ ਵਾਸੀਆਂ ਨੂੰ ਨਵੀਂ ਇਬਾਰਤ ਲਿਖਣ ਲਈ ਬਿਨਾਂ ਕਿਸੇ ਡਰ, ਲਾਲਚ ਅਤੇ ਸਿਫ਼ਾਰਸ਼ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਾਸੀ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਤੋਂ ਜ਼ਰੂਰ ਸੁਚੇਤ ਰਹਿਣ। ਭਗਵੰਤ ਮਾਨ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਦੇ ਪੀਪਲਜ਼ ਕਨਵੈੱਨਸ਼ਨ ਸੈਂਟਰ ਵਿਚ ਪੱਤਰਕਾਰਾਂ ਦੇ ਰੂਬਰੂ ਹੋਏ ਸਨ।
ਭਗਵੰਤ ਮਾਨ ਨੇ ਕਿਹਾ, ‘‘ਆਮ ਆਦਮੀ ਪਾਰਟੀ ਪੂਰੀ ਤਨਦੇਹੀ ਨਾਲ ਚੋਣਾਂ ਲੜੇਗੀ। ਅਸੀਂ ਗਰੰਟੀ ਲੈਂਦੇ ਹਾਂ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਤਿਆਰ ਹੈ। ਇਕੱਲੇ-ਇਕੱਲੇ ਵਰਗ ਦੇ ਵਿਕਾਸ ਲਈ ਰੋਡਮੈਪ ਤਿਆਰ ਹੈ। ਰੋਡਮੈਪ ਬਾਰੇ ਸਮੇਂ-ਸਮੇਂ ’ਤੇ ਦਸਦੇ ਰਹਾਂਗੇ।’’ ਮਾਨ ਨੇ ਕਿਹਾ ਕਿ ਜੇ ਨੀਅਤ ਸਾਫ਼ ਹੋਵੇ ਤਾਂ ਖ਼ਜ਼ਾਨਾ ਭਰਿਆ ਜਾਂਦਾ ਹੈ। ਸਰਕਾਰੀ ਖ਼ਜ਼ਾਨੇ ਦੀ ਲੁੱਟ-ਖਸੁੱਟ ਬੰਦ ਕਰ ਕੇ ਖ਼ਜ਼ਾਨੇ ਨੂੰ ਭਰਿਆ ਜਾਵੇਗਾ ਅਤੇ ਖ਼ਜ਼ਾਨੇ ਦਾ ਮੂੰਹ ਲੋਕਾਂ ਦੀਆਂ ਸਹੂਲਤਾਂ ਲਈ ਖੋਲ੍ਹਿਆ ਜਾਵੇਗਾ। ਫਿਰ ਪੰਜਾਬ ਦਾ ਕੋਈ ਸਕੂਲ ਅਜਿਹਾ ਨਹੀਂ ਹੋਵੇਗਾ, ਜਿਥੇ ਅਧਿਆਪਕ ਨਾ ਹੋਵੇ। ਹਸਪਤਾਲ ਅਜਿਹਾ ਨਹੀਂ ਹੋਵੇਗਾ, ਜਿਥੇ ਡਾਕਟਰ, ਇਲਾਜ ਅਤੇ ਦਵਾਈ ਤੋਂ ਬਿਨਾਂ ਕਿਸੇ ਨੂੰ ਜਾਨ ਗੁਆਉਣੀ ਪਵੇ।
ਸੱਤਾਧਾਰੀ ਕਾਂਗਰਸ ਪਾਰਟੀ ਦੀ ਐਲਾਨਵਾਦੀ ਨੀਤੀ ’ਤੇ ਹਮਲੇ ਕਰਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਚੋਣਾਂ ਦਾ ਐਲਾਨ ਹੋਣ ’ਤੇ ਪੰਜਾਬ ਦੇ ਲੋਕਾਂ ਨੇ ਪ੍ਰਮਾਤਮਾ ਦਾ ਸ਼ੁਕਰ ਮਨਾਇਆ ਕਿਉਂਕਿ ਹੁਣ ਉਨ੍ਹਾਂ ਨੂੰ ਨਵੇਂ ਐਲਾਨ, ਗੱਪਾਂ ਅਤੇ ਝੂਠੇ ਬੋਰਡ ਵੇਖਣ ਨੂੰ ਨਹੀਂ ਮਿਲਣਗੇ।’’  ਮਾਨ ਨੇ ਕਿਹਾ ਕਿ ‘ਆਪ’ ਦੀਆਂ ਚੋਣ ਰੈਲੀਆਂ ’ਚ ਲੋਕ ਆਪ ਮੁਹਾਰੇ ਆ ਰਹੇ ਹਨ, ਜਦਕਿ ਦੂਜੀਆਂ ਪਾਰਟੀਆਂ ਨੂੰ ਇਕੱਠ ਕਰਨ ਲਈ ਬਹੁਤ ਕੁੱਝ ਹੋਰ ਕਰਨਾ ਪੈਂਦਾ ਹੈ, ਕਿਉਂਕਿ ਪੰਜਾਬ ਦੀ ਸੱਤਾ ਵਿਚ ਰਹਿੰਦਿਆਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ।
ਦੇਸ਼ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਚੋਣਾਂ ਦੇ ਐਲਾਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਤੇ ਫ਼ੈਸਲਿਆਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰੇਗੀ, ਕਿਉਂਕਿ ਇਹ ਹਦਾਇਤਾਂ ‘ਆਪ’ ਲਈ ਮਾਫ਼ਕ ਹਨ। ਮਾਨ ਨੇ ਉਮੀਦ ਕੀਤੀ ਕਿ ਵਿਧਾਨ ਸਭਾ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਅਤੇ ਚੋਣ ਪ੍ਰਚਾਰ ਮੁੱਦਿਆਂ ਦੇ ਆਧਾਰਤ ਹੋਵੇਗਾ। 
ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ, ‘‘ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਮਿਲੇ ਵੋਟ ਦੇ ਹੱਕ ਦੀ 14 ਫ਼ਰਵਰੀ ਨੂੰ ਸਮੂਹ ਵੋਟਰ ਬਿਨਾਂ ਕਿਸੇ ਡਰ, ਲਾਲਚ ਅਤੇ ਮਾਮੇ, ਫੁੱਫੜ ਤੇ ਮਾਸੜ ਦੀ ਸਿਫ਼ਾਰਸ਼ ਤੋਂ ਬਿਨਾਂ ਅਪਣੇ ਵੋਟ ਦੇ ਹੱਕ ਦੀ ਜ਼ਰੂਰ ਵਰਤੋਂ ਕਰਨ। ਪੰਜਾਬ ਦੇ ਭਵਿੱਖ ਅਤੇ ਬੱਚਿਆਂ ਦੇ ਭਵਿੱਖ ਲਈ ਵੋਟ ਜ਼ਰੂਰ ਪਾਉਣ। ਅਸੀਂ ਬਹੁਤ ਦੇਖ ਲਈ ਲੁੱਟ, ਬਹੁਤ ਸਹਿ ਲਈ ਕੁੱਟ। ਸਿਰਫ਼ ਪੱਗਾਂ ਦੇ ਰੰਗ ਬਦਲੇ ਸੀ, ਸਰਕਾਰਾਂ ਦੇ ਰੰਗ ਨਹੀਂ ਬਦਲੇ ਸਨ। ਪੰਜਾਬੀ ਨਵੀਂ ਕਹਾਣੀ ਲਿਖਣ ਲਈ ਜਾਣੇ ਜਾਂਦੇ ਹਨ ਅਤੇ ਦੇਸ਼ ਦੀ ਆਜ਼ਾਦੀ ਦੀ ਜੰਗ, ਹਰੀ ਕ੍ਰਾਂਤੀ ਦੀ ਸ਼ੁਰੂਆਤ ਪੰਜਾਬੀਆਂ ਨੇ ਹੀ ਕੀਤੀ ਸੀ।’’ ਇਸ ਮੌਕੇ ਭਗਵੰਤ ਮਾਨ ਨਾਲ ‘ਆਪ‘ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰਾ ਜਗਤਾਰ ਸਿੰਘ ਸੰਘੇੜਾ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement