ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਨਾ ਰਾਜੂ ਹੋਏ ਕੋਰੋਨਾ ਪਾਜ਼ੇਟਿਵ
Published : Jan 10, 2022, 12:15 am IST
Updated : Jan 10, 2022, 12:15 am IST
SHARE ARTICLE
image
image

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਨਾ ਰਾਜੂ ਹੋਏ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ, 9 ਜਨਵਰੀ (ਭੁੱਲਰ) : ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਵੱਡੀਆਂ ਸ਼ਖ਼ਸੀਅਤਾਂ ਤੇ ਉਚ ਅਧਿਕਾਰੀ ਵੀ ਕੋਰੋਨਾ ਦੀ ਚਪੇਟ ਵਿਚ ਆ ਰਹੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਨਾ ਰਾਜੂ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਇਸ ਬਾਰੇ ਖ਼ੁਦ ਟਵੀਟ ਕਰ ਕੇ ਜਾਣਕਾਰੀ ਦਿਤੀ। ਉਨ੍ਹਾਂ ਅਪਣੇ ਸੰਪਰਕ ਵਿਚ ਆਏ ਸਮੂਹ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ। ਇਸ ਸਬੰਧ ਵਿਚ ਕਾਰਵਾਈ ਵੀ ਸ਼ੁਰੂ ਹੋ ਚੁੱਕੀ ਹੈ। ਡਾ. ਰਾਜੂ ਨੇ ਇਹ ਵੀ ਕਿਹਾ ਕਿ ਉਹ ਅਪਣੇ ਘਰ ਹੀ ਇਕਾਂਤਵਾਸ ਹੋਏ ਹਨ ਪਰ ਅਪਣਾ ਸਰਕਾਰੀ ਕੰਮ ਵੀ ਡਿਜੀਟਲ ਤਰੀਕੇ ਨਾਲ ਜਾਰੀ ਰੱਖ ਰਹੇ ਹਨ। 
ਵਰਨਣਯੋਗ ਹੈ ਕਿ ਬੀਤੇ ਦਿਨੀਂ ਚੋਣਾਂ ਦੇ ਐਲਾਨ ਬਾਅਦ ਪੰਜਾਬ ਦਾ ਪ੍ਰੋਗਰਾਮ ਜਾਰੀ ਕਰਨ ਲਈ ਡਾ. ਰਾਜੂ ਨੇ ਪ੍ਰੈਸ ਕਾਨਫ਼ਰੰਸ ਕੀਤੀ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਪ੍ਰਿੰਟ ਤੇ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਪ੍ਰਤੀਨਿ ਸ਼ਾਮਲ ਸਨ। ਇਨ੍ਹਾਂ ਸੱਭ ਦੇ ਹੁਣ ਟੈਸਟ ਹੋਣਗੇ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement