ਰਾਘਵ ਚੱਢਾ ਨੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
Published : Jan 10, 2022, 12:13 am IST
Updated : Jan 10, 2022, 12:13 am IST
SHARE ARTICLE
image
image

ਰਾਘਵ ਚੱਢਾ ਨੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 9 ਜਨਵਰੀ (ਸੁਖੂ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਰਾਘਵ ਚੱਢਾ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਚੱਢਾ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਹੀ ਪੁੱਜੇ। 
ਇਸ ਮੌਕੇ ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਚੋਣ ਲੜੇ ਅਤੇ ਪੰਜਾਬ ਵਾਸੀਆਂ ਨੂੰ ਤੁਹਾਡੀ ਸੇਵਾ ਕਰਨ ਦਾ ਮੌਕਾ ਦੇਵੇ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਇਸ ਵਾਰ ਪੰਜਾਬ ਵਿਚੋਂ ਭ੍ਰਿਸ਼ਟ ਅਤੇ ਲੁਟੇਰੇ ਪਾਰਟੀਆਂ ਦਾ ਖ਼ਾਤਮਾ ਕਰ ਕੇ ਸੂਬੇ ਵਿਚ ਸਥਿਰ ਤੇ ਇਮਾਨਦਾਰ ਸਰਕਾਰ ਦੀ ਸਥਾਪਨਾ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ, ਡਾ. ਸੰਜੀਵ ਗੌਤਮ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਜੱਸੂ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।
ਫੋਟੋ : ਆਨੰਦਪੁਰ ਚੱਢਾ
 

SHARE ARTICLE

ਏਜੰਸੀ

Advertisement

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM

'ਅੰਮ੍ਰਿਤਪਾਲ ਦੇ ਬਾਕੀ ਸਾਥੀ ਕਿਉਂ ਨਹੀਂ ਲੜਦੇ ਚੋਣ? 13 ਦੀਆਂ 13 ਸੀਟਾਂ 'ਤੇ ਲੜ ਕੇ ਦੇਖ ਲੈਣ'

04 May 2024 9:50 AM

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM
Advertisement