ਭਾਰਤੀ ਸਰਹੱਦ ’ਤੇ ਪਾਕਿਸਤਾਨ ਵੱਲੋਂ ਸੁੱਟੀਆਂ ਗਈਆਂ ਹੈਰੋਇਨ ਨਾਲ ਭਰੀਆਂ 5 ਪਲਾਸਟਿਕ ਦੀਆਂ ਬੋਤਲਾਂ, BSF ਨੇ ਕੀਤੀ ਫਾਇਰਿੰਗ
Published : Jan 10, 2023, 10:42 am IST
Updated : Jan 10, 2023, 10:42 am IST
SHARE ARTICLE
5 plastic bottles filled with heroin dropped by Pakistan on Indian border, BSF fired
5 plastic bottles filled with heroin dropped by Pakistan on Indian border, BSF fired

ਥਾਣਾ ਖਾਲੜਾ ਦੀ ਪੁਲਿਸ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ

 

ਤਰਨਤਾਰਨ: ਭਾਰਤ ਦਾ ਮਾਹੌਲ ਖ਼ਰਾਬ ਕਰਨ ਲਈ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ ਹਨ। ਸਰਹੱਦਾਂ ’ਤੇ ਡਰੋਨ ਰਾਹੀ ਭਾਰਤ ਵਿਚ ਨਸ਼ੇ ਤੇ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਹੈ। ਬੀਐੱਸਐੱਫ਼ ਵਲੋਂ ਚਲਾਏ ਸਰਚ ਅਭਿਆਨ ਦੋਰਾਨ ਪਾਕਿਸਤਾਨ ਵਲੋਂ ਭੇਜੇ ਗਏ ਸੈਕੜੇ ਡਰੋਨ ਹੁਣ ਤੱਕ ਬਰਾਮਦ ਕੀਤੇ ਜਾ ਚੁੱਕੇ ਹਨ।
ਬੀਤੀ ਰਾਤ ਭਾਰਤੀ ਖੇਤਰ ਅੰਦਰ 5 ਪਲਾਸਟਿਕ ਦੀਆਂ ਬੋਤਲਾਂ ਨੂੰ ਸੁੱਟਿਆ ਗਿਆ। ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਵੱਲੋਂ ਬੋਤਲਾਂ ਨੂੰ ਕਬਜ਼ੇ 'ਚ ਲੈਂਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬੋਤਲਾਂ ਵਿਚੋਂ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਥਾਣਾ ਖਾਲੜਾ ਦੀ ਪੁਲਿਸ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹਦ ਦੇ ਸੈਕਟਰ ਅਮਰਕੋਟ ਵਿਖੇ ਬੀਤੀ ਰਾਤ ਕਰੀਬ 12.15 ਵਜੇ  ਬੀ. ਓ. ਪੀ ਮੰਗਲੀ ਦੇ ਪਿੱਲਰ ਨੰਬਰ 141/20 ਰਾਹੀਂ ਭਾਰਤੀ ਖੇਤਰ ਅੰਦਰ ਕੋਈ ਵਸਤੂ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੇ ਨਾਲ ਹੀ ਜਦੋਂ ਦੁਬਾਰਾ ਹੋਰ ਵਸਤੂਆਂ ਸੁੱਟਣ ਦੀਆਂ ਆਵਾਜ਼ਾਂ ਸੁਣਾਈ ਦਿਤੀਆਂ ਤਾਂ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੀ 103 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਕਰੀਬ 7 ਰੋਂਦ ਫਾਇਰਿੰਗ ਕੀਤੀ ਗਈ।

ਮੌਕੇ 'ਤੇ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ 5 ਪਲਾਸਟਿਕ ਦੀਆਂ ਬੋਤਲਾਂ ਤੇ ਨਸ਼ੇ ਨੂੰ ਬੀ. ਐੱਸ. ਐੱਫ ਵੱਲੋਂ ਕਬਜ਼ੇ 'ਚ ਲੈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।  ਐੱਸ. ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੰਘਣੀ ਧੁੰਦ ਦੇ ਦਰਮਿਆਨ ਥਾਣਾ ਖਾਲੜਾ ਸਮੇਤ ਹੋਰ ਸਰਹੱਦੀ ਥਾਣਿਆਂ ਦੀ ਪੁਲਿਸ ਸਮੇਤ ਬੀ. ਐੱਸ. ਐੱਫ ਵੱਲੋਂ ਇਲਾਕੇ 'ਚ ਸਵੇਰ ਤੋਂ ਤਲਾਸ਼ੀ ਮੁਹਿੰਮ ਜਾਰੀ ਹੈ।
 

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement