ਮੁਹਾਲੀ ਏਅਰਪੋਰਟ ’ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ, CM ਨੇ ਬੁੱਤ ਲਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ
Published : Jan 10, 2023, 7:10 pm IST
Updated : Jan 10, 2023, 7:10 pm IST
SHARE ARTICLE
A statue of Shaheed Bhagat Singh will be installed at Mohali Airport
A statue of Shaheed Bhagat Singh will be installed at Mohali Airport

ਅਤਿ-ਆਧੁਨਿਕ ਬੁੱਤ ਲਾਉਣ ਵਾਲੀ ਪ੍ਰਸਤਾਵਿਤ ਥਾਂ ਦਾ ਲਿਆ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਆਖਿਆ ਕਿ ਇਹ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਬੁੱਤ ਰਾਹੀਂ ਸੂਬਾ ਸਰਕਾਰ ਵੱਲੋਂ ਇਸ ਧਰਤੀ ਦੇ ਮਹਾਨ ਸਪੂਤ ਨੂੰ ਢੁਕਵੀਂ ਸ਼ਰਧਾਂਜਲੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਵਾਈ ਅੱਡੇ ਤੋਂ ਦੇਸ਼ ਤੇ ਵਿਦੇਸ਼ਾਂ ਵਿੱਚ ਸਫ਼ਰ ਕਰਦੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦ ਦੀ ਮਹਾਨ ਵਿਰਾਸਤ ਬਾਰੇ ਜਾਗਰੂਕ ਕਰਨ ਵਿੱਚ ਇਹ ਬੁੱਤ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ-ਨਾਲ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਦੇ ਯਾਤਰੀਆਂ ਨੂੰ ਵੀ ਇਸ ਨੌਜਵਾਨ ਕੌਮੀ ਨਾਇਕ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮਾਜਿਕ ਬਰਾਬਰੀ, ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੇ ਹਾਮੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦਾ ਸੁਪਨਾ ਸਮਾਜ ਨੂੰ ਭ੍ਰਿਸ਼ਟਾਚਾਰ ਤੇ ਬੇਇਨਸਾਫ਼ੀ ਤੋਂ ਮੁਕਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਅਜਿਹੀ ਵਿਚਾਰਧਾਰਾ ਨਾਲ ਹੀ ਭਾਰਤ ਨੂੰ ਵਿਸ਼ਵ ਦਾ ਮੋਹਰੀ ਮੁਲਕ ਬਣਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਨਾ ਸਿਰਫ਼ ਇਕ ਨਾਇਕ ਵਜੋਂ ਸਗੋਂ ਉਨ੍ਹਾਂ ਦੇ ਸਮਾਜਵਾਦ ਅਤੇ ਨਾਇਨਸਾਫ਼ੀ ਵਿਰੁੱਧ ਜੂਝਣ ਦੇ ਫਲਸਫ਼ੇ ਕਾਰਨ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਸ਼ਹੀਦ ਦਾ ਜੀਵਨ ਤੇ ਫਲਸਫ਼ਾ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ਭਗਤੀ ਦੇ ਜਜ਼ਬੇ ਨਾਲ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਤੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement