ਪੰਜਾਬ ਦੇ ਪਿੰਡਾਂ 'ਚ ਸਾਫ਼ ਪੀਣ ਯੋਗ ਪਾਣੀ ਸਪਲਾਈ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ : ਬ੍ਰਹਮ ਸ਼ੰਕਰ ਜਿੰਪਾ
Published : Jan 10, 2023, 3:10 pm IST
Updated : Jan 10, 2023, 3:10 pm IST
SHARE ARTICLE
Brahm Shankar Jimpa
Brahm Shankar Jimpa

ਮੋਗਾ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਸਫਲਤਾ ਨੇ ਇਲਾਕਾ ਵਾਸੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ

 

ਚੰਡੀਗੜ੍ਹ:ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿੱਥੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੈ। ਮੁੱਖ ਮੰਤਰੀ ਲੋਕਾਂ ਨੂੰ ਸਾਰੀਆਂ ਸਹੂਲਤਾਂ ਉਹਨਾਂ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ।

ਇਹ ਵੀ ਪੜ੍ਹੋ: ਬੰਗਲੁਰੂ ਵਿਚ ਨਿਰਮਾਣ ਅਧੀਨ ਮੈਟਰੋ ਪਿੱਲਰ ਡਿੱਗਿਆ, ਬਾਈਕ ਸਵਾਰ ਮਾਂ-ਪੁੱਤ ਦੀ ਮੌਤ

ਜਿੰਪਾ ਨੇ ਕਿਹਾ ਕਿ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਆਪਣੇ ਯਤਨਾਂ ਤਹਿਤ ਸੂਬਾ ਸਰਕਾਰ ਅਤੇ ਵਿਸ਼ਵ ਬੈਂਕ ਵੱਲੋਂ ਮੋਗਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਖੇਤਰ ਦੇ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਤਿਆਰ ਕੀਤੀ ਇੱਕ ਵਿਆਪਕ ਨਹਿਰੀ ਜਲ ਸਪਲਾਈ ਸਕੀਮ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਅਜਿਹੇ ਖੇਤਰਾਂ ਲਈ ਇੱਕ ਨਮੂਨੇ ਵਜੋਂ ਕੰਮ ਕਰ ਰਿਹਾ ਹੈ ਜੋ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਲਈ ਯਤਨ ਕਰ ਰਹੇ ਹਨ।

ਇਹ ਵੀ ਪੜ੍ਹੋ: ਲਗਭਗ 15% ਪ੍ਰੋਟੀਨ ਸਪਲੀਮੈਂਟ ਖਪਤ ਲਈ ਅਸੁਰੱਖਿਅਤ- FSSAI ਸਰਵੇਖਣ

ਇਸ ਪ੍ਰੋਜੈਕਟ ਨੇ ਖੇਤਰ ਦੇ ਵਸਨੀਕਾਂ ਦੇ ਜੀਵਨ 'ਤੇ ਮਹੱਤਵਪੂਰਨ ਅਤੇ ਪਰਿਵਰਤਨਸ਼ੀਲ ਪ੍ਰਭਾਵ ਪਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ  ਪ੍ਰੋਜੈਕਟ ਜ਼ਰੀਏ ਸਾਫ਼, ਸ਼ੁੱਧ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਪ੍ਰਦਾਨ ਕਰਕੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਘਟਾਇਆ ਹੈ ਅਤੇ ਲੋਕਾਂ ਦੀ ਸਮੁੱਚੀ ਸਿਹਤ ਵਿੱਚ ਸੁਧਾਰ ਕੀਤਾ ਗਿਆ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਸਫਲਤਾ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ। ਇਸ ਨਾਲ ਇਹ ਉਜਾਗਰ ਹੁੰਦਾ ਹੈ ਕਿ ਸੁਚੱਜੀ ਯੋਜਨਾਬੰਦੀ, ਤਾਲਮੇਲ ਅਤੇ ਸਰੋਤਾਂ ਦੀ ਉਚਿਤ ਵਰਤੋਂ ਨਾਲ ਲੰਬੇ ਸਮੇਂ ਲਈ ਪੀਣ ਯੋਗ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪੇਂਡੂ ਖੇਤਰ ਦੇ ਲੋਕਾਂ ਦੇ ਜੀਵਨ ਨੂੰ ਹੋਰ ਬਿਹਤਰ ਬਣਾਉਣਾ ਸੰਭਵ ਹੈ।

ਇਹ ਵੀ ਪੜ੍ਹੋ: ਹੁਣ ਬਿਨਾਂ ਸੈੱਟ ਟਾਪ ਬਾਕਸ ਦੂਰਦਰਸ਼ਨ ਚੈਨਲ ਦੇਖ ਸਕਣਗੇ ਟੈਲੀਵਿਜ਼ਨ ਦਰਸ਼ਕ, BIS ਨੇ ਜਾਰੀ ਕੀਤੇ ਨਿਰਦੇਸ਼ 

ਸਾਰੀਆਂ ਚੁਣੌਤੀਆਂ ਦੇ ਬਾਵਜੂਦ ਇਹ ਪ੍ਰੋਜੈਕਟ ਇੱਕ ਵੱਡੀ ਸਫਲਤਾ ਸਾਬਿਤ ਹੋਇਆ ਹੈ। 50 ਐਮਐਲਡੀ ਦੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜੋ ਲਗਭਗ 4 ਲੱਖ ਦੀ ਆਬਾਦੀ ਵਾਲੇ 85 ਪਿੰਡਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰ ਰਿਹਾ ਹੈ। ਇਸ ਪਲਾਂਟ ਨੂੰ ਸਥਾਈ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਊਰਜਾ ਅਤੇ ਪਾਣੀ ਦੀ ਖਪਤ ਨੂੰ ਘੱਟ ਕਰਨ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਸੁਰੱਖਿਅਤ ਪਾਣੀ ਮੁਹੱਈਆ ਕਰਵਾ ਰਿਹਾ ਹੈ ਬਲਕਿ ਰੋਜ਼ਾਨਾ 5 ਕਰੋੜ ਲੀਟਰ ਧਰਤੀ ਹੇਠਲੇ ਪਾਣੀ ਦੀ ਬਚਤ ਵੀ ਕਰੇਗਾ।  

ਇਹ ਵੀ ਪੜ੍ਹੋ: ਐਨੀਮੇਸ਼ਨ-ਮਲਟੀਮੀਡੀਆ ਕੋਰਸ ਦੇ ਨਾਂਅ 'ਤੇ 2.90 ਲੱਖ ਰੁਪਏ ਦੀ ਠੱਗੀ, ਅਦਾਕਾਰ ਸਣੇ ਚਾਰ ਖ਼ਿਲਾਫ਼ FIR ਦੇ ਹੁਕਮ 

ਜ਼ਿਕਰਯੋਗ ਹੈ ਕਿ ਪੰਜਾਬ ਲੰਬੇ ਸਮੇਂ ਤੋਂ ਭਾਰੀ ਧਾਤਾਂ ਨਾਲ ਹੋਣ ਵਾਲੇ ਜਲ ਪ੍ਰਦੂਸ਼ਣ, ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡਾਇਰੀਆ, ਟਾਈਫਾਈਡ, ਹੈਜ਼ਾ, ਹੈਪੇਟਾਈਟਸ ਬੀ ਅਤੇ ਪੇਚਿਸ ਨਾਲ ਜੂਝ ਰਿਹਾ ਹੈ। ਇਨ੍ਹਾਂ ਮੁੱਦਿਆਂ ਕਾਰਨ ਕਈ ਇਲਾਕਿਆਂ ਦੀ ਆਰਥਿਕਤਾ 'ਤੇ ਮਾੜਾ ਪ੍ਰਭਾਵ ਪਿਆ ਹੈ ਕਿਉਂ ਜੋ ਨਿਵਾਸੀ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਦੇ ਮਾੜੇ ਪ੍ਰਭਾਵਾਂ ਨਾਲ ਨਜਿੱਠਣ ਲਈ ਆਪਣਾ ਸਮੇਂ ਅਤੇ ਸਰੋਤਾਂ ਨੂੰ ਅਜਾਈਂ ਗੁਆਉਣ ਲਈ ਮਜ਼ਬੂਰ ਸਨ।

ਕਬਿਲੇਗੌਰ ਹੈ ਕਿ ਮੋਗਾ ਪ੍ਰੋਜੈਕਟ ਪਿੰਡ ਦੌਧਰ ਵਿੱਚ 50 ਐਮਐਲਡੀ ਦੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਹੈ। ਇਹ ਪਲਾਂਟ ਨਹਿਰੀ ਪਾਣੀ ਦੀ ਸੁਧਾਈ ਕਰਨ ਅਤੇ ਖੇਤਰ ਦੀਆਂ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਲੰਬੇ ਸਮੇਂ ਤੱਕ ਸਥਾਈ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਸੀ। ਇਹ ਪ੍ਰੋਜੈਕਟ ਮੈਸਰਜ਼ ਲਾਰਸਨ ਐਂਡ ਟੂਬਰੋ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਡਿਜ਼ਾਈਨ, ਬਿਲਡ, ਓਪਰੇਟ ਅਤੇ ਟ੍ਰਾਂਸਫਰ (ਡੀ.ਬੀ.ਓ.ਟੀ) ਆਧਾਰ 'ਤੇ ਮੁਕੰਮਲ ਕੀਤਾ ਗਿਆ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement