ਹੁਣ ਮੋਗਾ ਦੇ ਇਸ ਪਿੰਡ ਵਿਚ ਨਹੀਂ ਮਿਲੇਗਾ ਕੋਈ ਵੀ ਨਸ਼ਾ, ਹੁਕਮ ਨਾ ਮੰਨਣ 'ਤੇ ਲੱਗੇਗਾ ਮੋਟਾ ਜੁਰਮਾਨਾ

By : GAGANDEEP

Published : Jan 10, 2023, 5:59 pm IST
Updated : Jan 10, 2023, 5:59 pm IST
SHARE ARTICLE
photo
photo

ਪਿੰਡ ‘ਚ ਨਸ਼ਾ ਵੇਚਣ ‘ਤੇ ਇਕ ਮਹੀਨਾ ਦੁਕਾਨ ਵੀ ਰਹੇਗੀ ਬੰਦ

 

 ਮੋਗਾ: ਮੋਗਾ ਦੇ ਪਿੰਡ ਡਗਰੂ ਦੀ ਪੰਚਾਇਤ ਨੇ ਅਹਿਮ ਫੈਸਲਾ ਲਿਆ ਹੈ।  ਹੁਣ ਪਿੰਡ ਵਿਚ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਨਸ਼ਾ ਨਹੀਂ ਵਿਕੇਗਾ। ਪੰਚਾਇਤ ਦੇ ਫੈਸਲੇ ਮੁਤਾਬਕ ਪਿੰਡ ਵਿੱਚ ਕਿਸੇ ਵੀ ਦੁਕਾਨ ‘ਤੇ ਗੁਟਕਾ, ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗਾ ਤੇ ਨਾ ਹੀ ਪਿੰਡ ਵਿੱਚ ਸ਼ਰਾਬ ਦਾ ਠੇਕਾ ਖੁੱਲ੍ਹੇਗਾ। ਪਿੰਡ ‘ਚ ਨਸ਼ਾ ਵੇਚਣ ‘ਤੇ 10,000 ਰੁਪਏ ਦਾ ਜ਼ੁਰਮਾਨਾ ਲੱਗੇਗਾ।

ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸੇ ਨੂੰ ਵੀ ਕਿਸੇ ਕਿਸਮ ਦਾ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵੀ ਦੁਕਾਨਦਾਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਨੂੰ 10,000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇੱਕ ਮਹੀਨੇ ਤੱਕ ਦੁਕਾਨ ਨਹੀਂ ਖੋਲ੍ਹਣ ਦਿੱਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਸਰਕਾਰ ਨੇ ਸਖਤ ਕਦਮ ਚੁੱਕੇ ਹਨ ਪਰ ਫਿਰ ਵੀ ਨਸ਼ੇ ਕਾਰਨ ਲੋਕਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਹੁਣ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਮੋਗਾ ਦੀ ਡਗਰੂ ਪੰਚਾਇਤ ਨੇ ਅਹਿਮ ਫੈਸਲਾ ਲੈਂਦਿਆਂ ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸੇ ਨੂੰ ਵੀ ਕਿਸੇ ਕਿਸਮ ਦਾ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 
 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement