
ਅਣਪਛਾਤੇ ਵਾਹਨ ਨੇ ਮਾਰੀ ਸੀ ਮੋਟਰਸਾਈਕਲ ਸਵਾਰ ਨੂੰ ਟੱਕਰ
ਲਚਕਾਣੀ: ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਇਕ ਆਉਟਲੈਟ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮੋਟਰ ਸਾਇਕਲ ਸਵਾਰ ਵਿਅਕਤੀ ਨੂੰ ਕਿਸੇ ਅਣਪਛਾਤੀ ਕਾਰ ਵਲੋਂ ਟੱਕਰ ਮਾਰਨ ਕਾਰਨ ਇਹ ਹਾਦਸਾ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਕਾਕਾ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੀ ਉਮਰ 40 ਸਾਲ ਸੀ ਅਤੇ ਉਹ ਲਚਕਾਣੀ ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਤਪਾ ਮੰਡੀ ਵਿਖੇ ਕੰਮ ਕਰ ਕੇ ਆਇਆ ਸੀ ਕਿ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ ਹੈ।