Ludhiana News: ਲੁਧਿਆਣਾ 'ਚ ਵਿਦੇਸ਼ੀ ਵਿਦਿਆਰਥੀਆਂ ਦੀ ਕਾਰ ਨੂੰ ਲੱਗੀ ਅੱਗ

By : GAGANDEEP

Published : Jan 10, 2024, 1:38 pm IST
Updated : Jan 10, 2024, 1:38 pm IST
SHARE ARTICLE
A fire broke out in the car of foreign students in Ludhiana news in punjabi
A fire broke out in the car of foreign students in Ludhiana news in punjabi

Ludhiana News: ਵਿਦਿਆਰਥੀਆਂ ਨੇ ਭੱਜ ਕੇ ਬਚਾਈ ਜਾਨ

A fire broke out in the car of foreign students in Ludhiana news in punjabi: ਲੁਧਿਆਣਾ ਵਿਚ ਦੇਰ ਰਾਤ ਵਿਦੇਸ਼ੀ ਵਿਦਿਆਰਥੀਆਂ ਦੀ ਵਰਨਾ ਕਾਰ ਨੂੰ ਅੱਗ ਲੱਗ ਗਈ। ਵਿਦਿਆਰਥੀ ਹੁੜਦੰਗ ਮਚਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਵਿਦਿਆਰਥੀਆਂ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਗੱਡੀ ਨੂੰ ਅੱਗ ਲੱਗਣ ਕਾਰਨ ਲੰਮਾ ਟਰੈਫਿਕ ਜਾਮ ਲੱਗ ਗਿਆ। ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ: Shivraj Chouhan: ਮੁੱਖ ਮੰਤਰੀ ਨਾ ਰਹਿਣ ਮਗਰੋਂ ਹੋਰਡਿੰਗ ਤੋਂ ਫੋਟੋ ਇੰਝ ਗਾਇਬ ਹੁੰਦੀ ਹੈ, ਜਿਵੇਂ ਗਧੇ ਦੇ ਸਿਰ ਤੋਂ ਸਿੰਗ: ਸ਼ਿਵਰਾਜ ਚੌਹਾਨ

ਘਟਨਾ ਦੇਰ ਰਾਤ 10:45 ਵਜੇ ਵਾਪਰੀ। ਮੌਕੇ 'ਤੇ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਗੱਡੀ 'ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ। ਉਹ ਮਸਤੀ ਕਰ ਰਹੇ ਸਨ। ਉਨ੍ਹਾਂ ਦੀ ਕਾਰ ਦੀ ਰਫ਼ਤਾਰ ਕਾਫ਼ੀ ਸੀ। ਫ਼ਿਰੋਜ਼ਪੁਰ ਰੋਡ ਇਆਲੀ ਚੌਕ ਚੁੰਗੀ ਨੇੜੇ ਉਸ ਦੀ ਕਾਰ ਸੰਤੁਲਨ ਗੁਆ ​​ਬੈਠੀ। ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਇੰਜਣ 'ਚ ਧਮਾਕਾ ਹੋਇਆ ਅਤੇ ਬੋਨਟ 'ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਹ ਦੇਖ ਕੇ ਵਿਦਿਆਰਥੀਆਂ ਨੇ ਕਾਰ 'ਚੋਂ ਛਾਲ ਮਾਰ ਦਿਤੀ। ਬਾਅਦ ਵਿੱਚ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਇੱਕ ਵਿਦਿਆਰਥੀ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਅਮਨ ਅਰੋੜਾ ਨੇ 2 ਸਾਲ ਦੀ ਸਜ਼ਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿਚ ਦਿਤੀ ਚੁਣੌਤੀ

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ। ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਕਾਰ ਸੜ ਚੁੱਕੀ ਸੀ। 
3 ਦਿਨ ਪਹਿਲਾਂ ਹੀ ਲੁਧਿਆਣਾ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਦੇ ਇਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ ਸੀ। ਉਸ ਦੇ ਦੋਸਤਾਂ ਅਨੁਸਾਰ ਉਹ ਕਮਰੇ ਵਿਚ ਮ੍ਰਿਤਕ ਹਾਲਤ ਵਿਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

 (For more Punjabi news apart from A fire broke out in the car of foreign students in Ludhiana news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement