Punjab News: ਸਰਪੰਚ ਹਤਿਆ ਕਾਂਡ ਦਾ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ; ਹੁਣ ਤਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
Published : Jan 10, 2024, 1:33 pm IST
Updated : Jan 10, 2024, 1:34 pm IST
SHARE ARTICLE
Accused of Sarpanch murder case injured during police encounter
Accused of Sarpanch murder case injured during police encounter

ਮੁਲਜ਼ਮ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Punjab News: ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਮੰਗਲਵਾਰ ਦੇਰ ਰਾਤ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ਵਿਚ ਦੋ ਗੋਲੀਆਂ ਲੱਗੀਆਂ। ਮੁਲਜ਼ਮ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਹਰਿਆਣਾ ਵਿਚ ਲੁਕਿਆ ਹੋਇਆ ਸੀ। ਮੰਗਲਵਾਰ ਰਾਤ ਕਰੀਬ 11 ਵਜੇ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਿੱਕੀ ਨੂੰ ਘੇਰਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਵਿੱਕੀ ਜ਼ਖ਼ਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿਤਾ ਗਿਆ। ਦਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਸਰਪੰਚ ਵਲੋਂ ਉਨ੍ਹਾਂ ਦੀਆਂ ਵੀਡੀਉਜ਼ ਵਾਇਰਲ ਕੀਤੇ ਜਾਣ ਮਗਰੋਂ ਇਸ ਘਟਨਾ ਨੂੰ ਅੰਜਾਮ ਦਿਤਾ ਸੀ।

ਪੁਲਿਸ ਨੇ ਮੁਕਾਬਲੇ ਤੋਂ ਬਾਅਦ ਮੁੱਖ ਕਥਿਤ ਦੋਸ਼ੀ ਤੋਂ ਇਲਾਵਾ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 1 ਦੇਸੀ ਪਿਸਤੌਲ, 3 ਜ਼ਿੰਦਾ ਰੋਂਦ, 1 ਦਾਤਰ, ਸਵਿਫਟ ਕਾਰ ਤੇ 2 ਮੋਟਰਸਾਈਕਲ ਬਰਾਮਦ ਕੀਤੇ। ਜ਼ਿਕਰਯੋਗ ਹੈ ਕਿ ਸਰਪੰਚ ਦੀ ਹਤਿਆ ਤੋਂ ਬਾਅਦ ਪੀੜਤ ਪ੍ਰਵਾਰਕ ਮੈਂਬਰਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਅੱਡਾ ਦੋਸੜਕਾ ਵਿਖੇ ਪਿਛਲੇ 6 ਦਿਨਾਂ ਤੋਂ ਧਰਨਾ ਲਗਾਇਆ ਹੋਇਆ ਸੀ।

 (For more Punjabi news apart from Accused of Sarpanch murder case injured during police encounter, stay tuned to Rozana Spokesman)

Tags: hoshiarpur

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement