Punjab News : ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਠੇਕਾ ਅਧਾਰਿਤ ਮੁਲਾਜ਼ਮਾਂ ਵਲੋਂ ਲਗਾਇਆ ਗਿਆ ਧਰਨਾ
Published : Jan 10, 2024, 9:39 pm IST
Updated : Jan 10, 2024, 9:39 pm IST
SHARE ARTICLE
Dharna by the contractual employees of water supply and sanitation News
Dharna by the contractual employees of water supply and sanitation News

Punjab News: ਮੰਗਾਂ ਨੂੰ ਜਲਦੀ ਪੂਰਾ ਨਾ ਕਰਨ 'ਤੇ ਪੱਕਾ ਧਰਨਾ ਲਾਉਣ ਦੀ ਦਿਤੀ ਚਿਤਾਵਨੀ

Dharna by the contractual employees of water supply and sanitation News : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਸੋਸ਼ਲ ਸਟਾਫ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਸ਼ਲ ਸਟਾਫ਼ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਵੱਲੋਂ ਵਿੱਢੇ ਸੰਘਰਸ਼ ਨੂੰ ਅੱਗੇ ਲਿਜਾਉਂਦੇ ਹੋਏ ਵਿਭਾਗ ਅੰਦਰ ਵੱਖ-ਵੱਖ ਅਹੁਦਿਆਂ ਤੇ ਸੋਸ਼ਲ ਸਟਾਫ (ਬੀ.ਆਰ.ਸੀ, ਸੀ.ਡੀ.ਐਸ ਅਤੇ ਆਈ.ਈ.ਸੀ ਸਪੈਸ਼ਲਿਸ਼ਟ) ਵੱਲੋਂ ਨਿਗਰਾਨ  ਇੰਜੀਨੀਅਰ ਹਲਕਾ ਪਟਿਆਲਾ ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ।

 ਇਹ ਵੀ ਪੜ੍ਹੋ: Sikh News:ਵਿਦੇਸ਼ਾਂ ’ਚ ਵਸਦੇ ਸਿੱਖਾਂ ਵਲੋਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੰਥ ’ਚੋਂ ਛੇਕਣ ਦੀ ਮੰਗ

photophoto

 

ਧਰਨੇ ਵਿੱਚ ਸ਼ਾਮਲ ਅਹੁਦੇਦਾਰਾਂ ਨੇ ਦੱਸਿਆ ਕਿ ਅਸੀਂ ਲਈ ਸਾਲਾਂ ਤੋਂ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਾਂ। ਜਿਨ੍ਹਾਂ ਨੂੰ ਵਿਭਾਗ ਵਲੋਂ ਭਰਤੀ ਸਮੇਂ ਤੋਂ ਸਫਰੀ ਭੱਤਾ, ਸਪੈਸ਼ਲ ਅਲਾਊਸ ਅਤੇ ਮੋਬਾਈਲ ਅਲਾਊਸ ਦਿਤਾ ਜਾਂਦਾ ਰਿਹਾ ਹੈ, ਪਰ ਅਪੈ੍ਰਲ 2023 ਤੋਂ ਵਿਭਾਗ ਵਲੋਂ ਸਮੂਹ ਸੋਸ਼ਲ ਸਟਾਫ ਦੇ ਉਕਤ ਭੱਤੇ ਰੋਕੇ ਹੋਏ ਹਨ। ਜਿਸ ਕਾਰਨ ਸਮੂਹ ਸਟਾਫ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਯੂਨੀਅਨ ਵਲੋਂ ਵੱਖ-ਵੱਖ ਸਮੇਂ 'ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ, ਪ੍ਰੰਤੂ ਅਧਿਕਾਰੀਆਂ ਵਲੋਂ ਸਾਡੀਆਂ ਮੰਗਾਂ ਪੂਰੀਆਂ ਕਰਨ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

photophoto

ਜਿਸ ਦੇ ਰੋਸ ਵਜੋਂ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ, ਤਾਂ ਪੱਕਾ ਧਰਨਾ ਲਾਉਂਦੇ ਹੋਏ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਟਿਆਲਾ ਸਰਕਲ ਦਾ ਸਮੂਹ ਸੋਸ਼ਲ ਸਟਾਫ਼, ਬਲਵਿੰਦਰ ਸਿੰਘ ਬਾਜਵਾ ਪੰਜਾਬ ਗੌਰਮਿੰਟ ਡਰਾਇਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਸੂਬਾ ਪ੍ਰਧਾਨ, ਦਰਸ਼ਨ ਸਿੰਘ ਬੇਲੂਮਾਜਰਾ ਸੂਬਾ ਪ੍ਰਧਾਨ, ਪੀ ਡਬਲਿਊ ਡੀ ਅਤੇ ਵਰਕਸ਼ਾਪ ਵਰਕਰ ਯੂਨੀਅਨ, ਮੁੱਖ ਆਗੂ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਅਤੇ ਜੰਗਲਾਤ ਵਰਕਰ ਯੂਨੀਅਨ ਦੇ ਮੈਂਬਰ ਹਾਜ਼ਰ ਸਨ ।

photophoto

 ਇਹ ਵੀ ਪੜ੍ਹੋ: Darbar Sahib News: ਸ੍ਰੀ ਦਰਬਾਰ ਸਾਹਿਬ ਦੇ ਨਾਂਅ ਹੋਇਆ ਨਵਾਂ ਰਿਕਾਰਡ, ਸਭ ਤੋਂ ਵੱਧ ਦੇਖਣ ਵਾਲੇ ਧਾਰਮਿਕ ਸਥਾਨ ਵਜੋਂ ਕੀਤਾ ਗਿਆ ਸਨਮਾਨਿਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement