ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ- ਮੰਤਰੀ ਬ੍ਰਹਮ ਸ਼ੰਕਰ ਜਿੰਪਾ
Published : Jan 10, 2024, 8:05 pm IST
Updated : Jan 10, 2024, 8:05 pm IST
SHARE ARTICLE
'Nal Jal Mitra scheme' to be launched soon in all villages of Punjab news in punjabi
'Nal Jal Mitra scheme' to be launched soon in all villages of Punjab news in punjabi

Punjab News: 510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ

'Nal Jal Mitra scheme' to be launched soon in all villages of Punjab news in punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ। 

ਇਹ ਵੀ ਪੜ੍ਹੋ: Salman Khan News: ਪੁਲਿਸ ਨੇ ਸਲਮਾਨ ਖਾਨ ਦੇ ਘਰ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਕੀਤਾ ਦਰਜ

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। 

ਇਹ ਵੀ ਪੜ੍ਹੋ: Mohali News: ਮੁਹਾਲੀ 'ਚ ਕੇਟਰਿੰਗ ਦੇ ਗੋਦਾਮ 'ਚ ਫਟਿਆ ਸਿਲੰਡਰ, ਉੱਡੀ ਛੱਤ

ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜਾਬ ਦੇ ਤਕਰੀਬਨ 12000 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਪਿੰਡ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਥਾਨਕ ਲੋਕਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਪਲੰਬਿੰਗ, ਬਿਜਲੀ ਦੇ ਕੰਮ, ਪੰਪ ਸੰਚਾਲਨ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਸਾਲ ਮਾਰਚ ਤੱਕ ਇਸ ਸਿਖਲਾਈ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਿਖਲਾਈ ਪ੍ਰੋਗਰਾਮ ਲਈ ਪਿੰਡਾਂ ਦੀ ਗ੍ਰਾਮ ਪੰਚਾਇਤ ਆਪਣੀ ਜਲ ਸਪਲਾਈ ਸਕੀਮ ਦੇ ਰੱਖ-ਰਖਾਵ ਦੇ ਕੰਮਾਂ ਲਈ ਸਥਾਨਕ ਵਿਅਕਤੀ ਨੂੰ ਨਾਮਜ਼ਦ ਕਰਨਗੇ। ਹਰੇਕ ਗ੍ਰਾਮ ਪੰਚਾਇਤ ਦੇ ਘੱਟੋਂ-ਘੱਟ ਇੱਕ ਵਿਅਕਤੀ ਨੂੰ ‘ਨਲ ਜਲ ਮਿੱਤਰ’ ਸਿਖਲਾਈ ਦੇਣ ਦੀ ਵਿਵਸਥਾ ਹੈ। 

ਕਾਬਿਲੇਗੌਰ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਹਰੇਕ ਪੇਂਡੂ ਘਰ ਨੂੰ ਪਾਣੀ ਦੀ ਉਪਲੱਬਧਤਾ ਕਰਵਾਈ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਜਲ ਅਤੇ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ) ਰਾਹੀਂ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ ਅਤੇ ਪ੍ਰਬੰਧਨ ਦਾ ਕੰਮ ਕਰਦੀਆਂ ਹਨ। ਇਨ੍ਹਾਂ ਸਕੀਮਾਂ ਦੇ ਲੰਬੇ ਸਮੇਂ ਤੱਕ ਠੀਕ ਚੱਲਦੇ ਰਹਿਣ ਲਈ ਸਥਾਨਕ ਪੱਧਰ ‘ਤੇ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬੱਧਾ ਹੋਣਾ ਜ਼ਰੂਰੀ ਹੈ। ਇਸੇ ਮਕਸਦ ਦੀ ਪੂਰਤੀ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਨਲ ਜਲ ਮਿੱਤਰ ਪ੍ਰੋਗਰਾਮ ਲਾਗੂ ਕੀਤਾ ਜਾਣਾ ਹੈ। 

 (For more Punjabi news apart from 'Nal Jal Mitra scheme' to be launched soon in all villages of Punjab news in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement