Nitin Gadkari: 29 ਨਵੇਂ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
Nitin Gadkari started projects worth crores in Punjab News in punjabi: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ।
ਇਸ 'ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ।
ਪ੍ਰੋਗਰਾਮ 'ਚ ਨਿਤਿਨ ਗਡਕਰੀ ਨੇ ਕਿਹਾ ਕਿ 2014 'ਚ ਨਰਿੰਦਰ ਮੋਦੀ ਸਰਕਾਰ ਆਈ ਸੀ ਅਤੇ ਸਾਡਾ ਧਿਆਨ ਸੜਕੀ ਢਾਂਚੇ ਵੱਲ ਸੀ। ਜੇਕਰ ਅਸੀਂ ਸੂਬੇ ਅਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਵਧੀਆ ਬੁਨਿਆਦੀ ਢਾਂਚਾ ਬਣਾਉਣਾ ਹੋਵੇਗਾ। ਜੇਕਰ ਬੁਨਿਆਦੀ ਢਾਂਚਾ ਚੰਗਾ ਹੋਵੇਗਾ ਤਾਂ ਉਦਯੋਗ ਆਉਣਗੇ। ਉਦਯੋਗ ਆਉਣਗੇ ਤਾਂ ਚੰਗਾ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਘੱਟ ਸਮੇਂ ਵਿੱਚ ਕਰਤਾਰਪੁਰ ਲਾਂਘਾ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।
ਗਡਕਰੀ ਨੇ ਕਿਹਾ ਕਿ ਉਹ ਕਿਸਾਨ ਹਨ। ਉਹ ਸੋਚਦੇ ਹਨ ਕਿ ਸਾਡੇ ਕਿਸਾਨ ਸਿਰਫ਼ ਅੰਨਦਾਤਾ ਹੀ ਨਹੀਂ, ਊਰਜਾ ਦੇਣ ਵਾਲੇ ਹਨ। ਪਰਾਲੀ ਤੋਂ ਬਾਇਓ ਫਿਊਲ ਤਿਆਰ ਕੀਤਾ ਜਾਵੇਗਾ। ਮੈਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਾਂਗਾ। ਇਨ੍ਹਾਂ ਪ੍ਰਾਜੈਕਟਾਂ ਵਿਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੁਸ਼ਿਆਰਪੁਰ ਤੋਂ NH 703 A 'ਤੇ ਸਥਿਤ ਜਲੰਧਰ-ਕਪੂਰਥਲਾ ਸੜਕ ਦਾ 9 ਕਿਲੋਮੀਟਰ ਲੰਬਾ ਚਾਰ ਮਾਰਗੀ ਸੈਕਸ਼ਨ ਹੈ। ਇਸ ਤੋਂ ਇਲਾਵਾ NH 703 ਏ 'ਤੇ ਸਥਿਤ ਜਲੰਧਰ-ਮੱਖੂ ਰੋਡ 'ਤੇ 3 ਛੋਟੇ ਪੁਲਾਂ ਦੀ ਮੁਰੰਮਤ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਵਿਦੇਸ਼ੀ ਵਿਦਿਆਰਥੀਆਂ ਦੀ ਕਾਰ ਨੂੰ ਲੱਗੀ ਅੱਗ
ਇਸ ਦੇ ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ 'ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ ਗਿਆ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਕਾਰਨ ਦਕੋਹਾ ਅਤੇ ਵੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ 'ਤੇ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੇਗੀ। ਨਿਤਿਨ ਗਡਕਰੀ ਨੇ ਲੁਧਿਆਣਾ ਵਿਚ ਜੀਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕੀਤਾ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ।
ਫਗਵਾੜਾ ਅਤੇ ਹੁਸ਼ਿਆਰਪੁਰ ਵਿਚਕਾਰ ਚਾਰ ਮਾਰਗੀ ਬਣਨ ਨਾਲ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸੰਪਰਕ ਹੋਵੇਗਾ। ਇਹ ਯਾਤਰਾ ਇੱਕ ਘੰਟੇ ਤੋਂ ਘਟ ਕੇ 30 ਮਿੰਟ ਰਹਿ ਜਾਵੇਗੀ। ਬਾਈਪਾਸ ਦੇ ਬਣਨ ਨਾਲ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੀੜ-ਭੜੱਕੇ ਤੋਂ ਵੀ ਰਾਹਤ ਮਿਲੇਗੀ। ਹੁਸ਼ਿਆਰਪੁਰ ਦਾ ਨੈਸ਼ਨਲ ਹਾਈਵੇਅ 44 (ਜੀ.ਟੀ. ਰੋਡ) ਨਾਲ ਸਿੱਧਾ ਸੰਪਰਕ ਹੋਵੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Nitin Gadkari started projects worth crores in Punjab News in punjabi , stay tuned to Rozana Spokesman)