Punjab News: ਲੁਧਿਆਣਾ 'ਚ ਪੁਲਿਸ ਨੇ ਕਾਬੂ ਕੀਤਾ ਗੈਂਗਸਟਰ ਸੰਦੀਪ; 32 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ
Published : Jan 10, 2024, 10:12 am IST
Updated : Jan 10, 2024, 10:12 am IST
SHARE ARTICLE
Police arrested gangster Sandeep in Ludhiana
Police arrested gangster Sandeep in Ludhiana

ਗੋਰੂ ਬੱਚਾ ਦੇ ਸਾਥੀ ਵਿਰੁਧ ਦਰਜ ਹਨ ਕਰੀਬ 12 ਕੇਸ

Punjab News: ਲੁਧਿਆਣਾ ਸੀਆਈਏ-2 ਦੀ ਟੀਮ ਨੇ ਗੈਂਗਸਟਰ ਸੰਦੀਪ ਲੁਧਿਆਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸੰਦੀਪ ਕੋਲੋਂ 32 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਦਾ ਲੁਧਿਆਣਾ ਵਿਚ ਇਕ ਗਰੁੱਪ ਬਣਿਆ ਹੋਇਆ ਹੈ, ਜਿਸ ਵਿਚ ਸੈਂਕੜੇ ਨੌਜਵਾਨ ਸ਼ਾਮਲ ਦੱਸੇ ਜਾਂਦੇ ਹਨ। ਸੰਦੀਪ ਅਤੇ ਉਸ ਦੇ ਦੋਸਤਾਂ ਨੂੰ ਸਿਆਸੀ ਰੈਲੀਆਂ ਵਿਚ ਵੀ ਆਮ ਦੇਖਿਆ ਜਾਂਦਾ ਸੀ।

ਸੀਆਈਏ-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਨੇ ਸੰਦੀਪ ਨੂੰ ਭਾਮੀਆਂ ਇਲਾਕੇ ਵਿਚ ਉਸ ਦੇ ਘਰੋਂ ਕਾਬੂ ਕੀਤਾ ਹੈ। ਸੰਦੀਪ ਗੋਰੂ ਬੱਚਾ ਦਾ ਸਾਥੀ ਹੈ। ਉਸ ਦਾ ਗੈਂਗਸਟਰ ਪੁਨੀਤ ਬੈਂਸ ਗਰੁੱਪ ਅਤੇ ਜਤਿੰਦਰ ਜਿੰਦੀ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸ਼ਹਿਰ ਵਿਚ ਅਪਣੀ ਸਰਦਾਰੀ ਕਾਇਮ ਕਰਨ ਲਈ, ਸੰਦੀਪ ਅਤੇ ਉਸ ਦੇ ਦੋਸਤ ਅਕਸਰ ਹਥਿਆਰਾਂ ਬਾਰੇ ਗੀਤ ਗਾਉਂਦੇ ਹੋਏ ਗੰਨਮੈਨਾਂ ਨਾਲ ਸੋਸ਼ਲ ਮੀਡੀਆ 'ਤੇ ਰੀਲਜ਼ ਪੋਸਟ ਕਰਦੇ ਰਹਿੰਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਹੁਣ ਸੰਦੀਪ ਦੇ ਸੋਸ਼ਲ ਮੀਡੀਆ ਅਕਾਊਂਟ ਅਤੇ ਮੋਬਾਈਲ ਡਿਟੇਲ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਰਿਕਾਰਡ ਅਨੁਸਾਰ ਸੰਦੀਪ ਵਿਰੁਧ 10 ਤੋਂ 12 ਅਪਰਾਧਿਕ ਮਾਮਲੇ ਦਰਜ ਹਨ। ਦੇਰ ਰਾਤ ਤਕ ਪੁਲਿਸ ਨੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਚਾਰਜ ਸੰਭਾਲਣ ਤੋਂ ਬਾਅਦ ਸ਼ਹਿਰ ਵਿਚ ਗੈਂਗਸਟਰਾਂ ਦੀਆਂ ਸੂਚੀਆਂ ਬਣਾਉਣੀਆਂ ਸ਼ੁਰੂ ਕਰ ਦਿਤੀਆਂ ਹਨ। ਜੇਲ੍ਹ ਵਿਚੋਂ ਜ਼ਮਾਨਤ ਆਦਿ ’ਤੇ ਆਏ ਗੈਂਗਸਟਰਾਂ ’ਤੇ ਪੁਲਿਸ ਨਜ਼ਰ ਰੱਖ ਰਹੀ ਹੈ।  

ਸੂਤਰਾਂ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਹੈ ਕਿ ਸੰਦੀਪ ਵੱਡੇ ਪੱਧਰ 'ਤੇ ਜੂਆ ਰੈਕੇਟ ਵੀ ਚਲਾ ਰਿਹਾ ਹੈ। ਗੋਰੂ ਬੱਚਾ ਦਾ ਸਾਥੀ ਹੋਣ ਕਾਰਨ ਪੁਲਿਸ ਸੰਦੀਪ ਅਤੇ ਉਸ ਦੇ ਕਰੀਬੀਆਂ ਦੇ ਮੋਬਾਈਲ ਡਿਟੇਲ 'ਤੇ ਵੀ ਨਜ਼ਰ ਰੱਖ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਪੁਲਿਸ ਉਸ ਦੇ ਕਰੀਬੀਆਂ 'ਤੇ ਵੀ ਸ਼ਿਕੰਜਾ ਕੱਸਣ ਜਾ ਰਹੀ ਹੈ।

 (For more Punjabi news apart from Police arrested gangster Sandeep in Ludhiana, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement