Punjab News:25ਵੀਂ ਵਾਰ 'ਮਾਕਾ ਟਰਾਫ਼ੀ' ਜਿੱਤਣ ਵਾਲੀ ਦੇਸ਼ ਦੀ ਇਕਲੌਤੀ ਵਰਸਿਟੀ ਬਣੀ ਗੁਰੂ ਨਾਨਕ ਦੇਵ ਯੂਨੀਵਰਸਿਟੀ; CM ਨੇ ਦਿਤੀ ਵਧਾਈ
Published : Jan 9, 2024, 8:22 pm IST
Updated : Jan 10, 2024, 8:24 am IST
SHARE ARTICLE
Punjab CM felicitates GNDU for lifting Maulana Abul Kalam Azad trophy for 25th time
Punjab CM felicitates GNDU for lifting Maulana Abul Kalam Azad trophy for 25th time

ਕਿਹਾ, ਪੰਜਾਬ ਨੂੰ ਰੰਗਲਾ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਅਸਰ ਦਿਸਣਾ ਸ਼ੁਰੂ ਹੋਇਆ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਜਿੱਤਣ ਲਈ ਵਧਾਈ ਦਿੱਤੀ।

ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ, ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਅੱਪਗ੍ਰੇਡ ਕਰਨ ਅਤੇ ਨਵੇਂ ਢਾਂਚੇ ਨੂੰ ਜੋੜ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਰਿਕਾਰਡ ਤਗਮੇ ਜਿੱਤੇ ਹਨ।

 (For more Punjabi news apart from Punjab CM felicitates GNDU for lifting Maulana Abul Kalam Azad trophy for 25th time, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement