
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹੋਈ ਸੀ ਗ੍ਰਿਫ਼ਤਾਰੀ
Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਨੂੰ ਰਾਹਤ ਦਿਤੀ ਹੈ। ਸਾਬਕਾ ਵਿਧਾਇਕਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਹੈ। ਉਹ ਇਸ ਸਮੇਂ ਫਿਰੋਜ਼ਪੁਰ ਜੇਲ ਵਿਚ ਬੰਦ ਹਨ।
ਸਤਕਾਰ ਕੌਰ 2017 ਵਿਚ ਕਾਂਗਰਸ ਦੀ ਟਿਕਟ ਤੋਂ ਚੋਣ ਲੜੇ ਸਨ ਹਾਲਾਂਕਿ 2022 ਦੀਆਂ ਚੋਣਾਂ ਵਿਚ ਸੀਟ ਨਾ ਮਿਲਣ ਕਾਰਨ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਉਨ੍ਹਾਂ ਦੇ ਮੁਹਾਲੀ ਸਥਿਤ ਘਰ ਤੋਂ 18 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ 'ਚ ਉਨ੍ਹਾਂ ਦੇ ਨਿਵਾਸ ਤੋਂ ਹਿਰਾਸਤ ਵਿਚ ਲਿਆ ਗਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਹ ਗ੍ਰਿਫ਼ਤਾਰੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਸਤਕਾਰ ਕੌਰ ਤੋਂ ਮਾਰਚ 2023 ਵਿਚ ਵਿਜੀਲੈਂਸ ਵਲੋਂ ਪੁੱਛਗਿੱਛ ਕੀਤੀ ਗਈ ਸੀ।
(For more Punjabi news apart from Former MLA Satkar Kaur gets bail, stay tuned to Rozana Spokesman)