ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ : SAD ਦੀ ਹਿਤੈਸ਼ੀ ਲੀਡਰਸ਼ਿਪ
Published : Jan 10, 2025, 10:55 pm IST
Updated : Jan 10, 2025, 10:55 pm IST
SHARE ARTICLE
Representative Image.
Representative Image.

ਕਿਹਾ, ਸ੍ਰੀ ਅਕਾਲ ਤਖ਼ਤ ਤੋਂ ਭਗੌੜਾ ਗ੍ਰੋਹ ਨੇ ਹੁਕਮਨਾਮੇ ਦਾ ਚੀਰ ਹਰਨ ਕੀਤਾ

  • ਤਖ਼ਤ ਦੀ ਸਰਵਉਚਤਾ ਅਤੇ ਸੰਕਲਪ ਨੂੰ ਦ੍ਰਿੜ੍ਹ ਰੱਖਣ ਲਈ ਸੰਗਤ ਭਗੌੜਾ ਗ੍ਰੋਹ ਸਾਹਮਣੇ ਗੁਰੂ ਦੀ ਫੌਜ ਵਾਲਾ ਰੋਲ ਅਦਾ ਕਰੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਕਿਹਾ ਕਿ,  ਅੱਜ ਪੰਥਕ ਸਿਆਸੀ ਜਮਾਤ ਤੇ ਕਾਬਜ ਸੁਖਬੀਰ ਧੜੇ ਦੀ ਅਗਵਾਈ ਵਾਲੀ ਵਰਕਿੰਗ ਕਮੇਟੀ ਨੇ ਬੇਦਾਵਾ ਲਿਖ ਦਿੱਤਾ ਹੈ। 

ਜਾਰੀ ਬਿਆਨ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਸਾਂਝੇ ਤੌਰ ਤੇ ਜਾਰੀ ਬਿਆਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਹੋਏ ਫੈਸਲੇ ਨੂੰ ਪੰਥਕ ਜਮਾਤ ਦੇ ਸਿਰ ਮੜਿਆ ਵੱਡਾ ਪਾਪ ਕਰਾਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅਸਤੀਫੇ ਦੇ ਚੁੱਕੇ ਲੀਡਰਸ਼ਿਪ ਨੂੰ ਬਚਾਉਣ ਲਈ ਅਤੇ ਕਮੇਟੀ ਦੀ ਬਜਾਏ ਪੁਰਾਣੀ ਰਵਾਇਤ ਮੁਤਾਬਕ ਅਬਜਰਵਰ ਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਦਾ ਚੀਰ ਹਰਨ ਕਰਦਿਆਂ ਭਗੌੜੇ ਹੋ ਗਏ। ਜਿਸ ਲੀਡਰਸ਼ਿਪ ਦੀ ਅਗਵਾਈ ਹੇਠ ਲਗਾਤਾਰ ਪੰਜ ਵੱਡੀਆਂ ਹਾਰਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਰਕੇ ਜਾਰੀ ਹੁਕਮਨਾਮੇ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੈ ਕਿ ਇਹ ਲੀਡਰਸਿੱਪ ਪੰਥਕ ਪਾਰਟੀ ਦੀ ਅਗਵਾਈ ਦਾ ਅਧਾਰ ਗੁਆ ਚੁੱਕੀ ਹੈ।

ਜਾਰੀ ਬਿਆਨ ਵਿੱਚ ਆਗੂਆਂ ਨੇ ਹੁਕਮਨਾਮੇ ਤੋਂ ਭਗੌੜਾ ਹੋਈ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ, ਤਾਕੀਦ ਅਨੁਸਾਰ ਦਿੱਤੇ ਗਏ ਸਾਰੇ ਅਸਤੀਫ਼ੇ ਸਵੀਕਾਰ ਕਿਉਂ ਨਹੀਂ ਹੋਏ। ਮੈਂਬਰਸ਼ਿਪ ਭਰਤੀ ਕਮੇਟੀ ਨੂੰ ਧੜ ਅਤੇ ਸਿਰ ਤੋਂ ਵੱਖ ਕਰ ਕੇ ਭਗੌੜੇ ਹੋਣ ਦਾ ਸਬੂਤ ਦਿੱਤਾ। ਆਗੂਆਂ ਨੇ ਸਾਫ ਕਿਹਾ ਕਿ ਸੋਚੀ ਸਮਝਿਆ ਅਤੇ ਲਿਖਤੀ ਸਕਰਿਪਟ ਅਨੁਸਾਰ ਇਹ ਸਾਰਾ ਡਰਾਮਾ ਸੁਖਬੀਰ ਸਿੰਘ ਬਾਦਲ ਦੀ ਸਿਆਸਤ ਨੂੰ ਬਚਾਉਣ ਲਈ ਕੀਤਾ ਗਿਆ ਤਾਂ ਜੋ ਆਪਣੇ ਗ੍ਰੋਹ ਦੇ ਚੁਣਿਆ ਮੈਂਬਰਾਂ ਦੀ ਭਰਤੀ ਕਰਕੇ ਸੁਖਬੀਰ ਸਿੰਘ ਬਾਦਲ ਲਈ ਮੁੜ ਪ੍ਰਧਾਨਗੀ ਲਈ ਰਸਤਾ ਤਿਆਰ ਕੀਤਾ ਜਾ ਸਕੇ।

ਆਗੂਆਂ ਨੇ ਸਮੁੱਚੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ, ਇਸ ਭਗੌੜੇ ਗ੍ਰੋਹ ਖਿਲਾਫ ਗੁਰੂ ਦੀ ਫੌਜ ਬਣ ਕੇ ਖੜੀਏ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਕਲਪ ਅਤੇ ਸਰਵਉਚਤਾ ਦੀ ਬਹਾਲੀ  ਅਤੇ ਮਰਯਾਦਾ ਨੂੰ ਠੇਸ ਨਾ ਪਹੁੰਚੇ। ਇਸ ਦੇ ਨਾਲ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਕੱਲ ਸ਼ਨੀਵਾਰ ਨੂੰ ਪੰਥ ਹਿਤੈਸ਼ੀ ਲੀਡਰਸ਼ਿਪ ਵੱਲੋ 3 ਵਜੇ ਪ੍ਰੈੱਸ ਵਾਰਤਾ ਕਰਕੇ ਅਗਲਾ ਪ੍ਰੋਗ੍ਰਾਮ ਦੱਸਿਆ ਜਾਵੇਗਾ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement