ਸੁਖਬੀਰ ਬਾਦਲ ਦੇ ਅਸਤੀਫੇ ’ਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਿਤੀ ਪ੍ਰਤੀਕਿਰਿਆ 
Published : Jan 10, 2025, 10:29 pm IST
Updated : Jan 10, 2025, 10:29 pm IST
SHARE ARTICLE
Gurpartap Singh Wadala.
Gurpartap Singh Wadala.

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਾਲਣਾ ਨਾ ਕਰ ਕੇ ਹੁਕਮ ਦੀ ਉਲੰਘਣਾ ਕੀਤੀ ਗਈ ਹੈ : ਗੁਰਪ੍ਰਤਾਪ ਸਿੰਘ ਵਡਾਲਾ 

ਕਿਹਾ, ਅਸਤੀਫਾ ਉਨ੍ਹਾਂ ਦੀ ਮਰਜ਼ੀ ਨਾਲ ਮਨਜ਼ੂਰ ਦਿਤਾ ਗਿਆ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਜ਼ੀ ਨਾਲ ਨਹੀਂ

ਚੰਡੀਗੜ੍ਹ : ਸੁਖਬੀਰ ਬਾਦਲ ਦੇ ਅਸਤੀਫੇ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ‘ਅੱਜ ਅਕਾਲੀ ਦਲ ਦੇ ਦਫ਼ਤਰ ਵਿਚ ਜੋ ਕੁੱਝ ਹੋਇਆ ਹੈ, ਇੰਝ ਜਾਪਦਾ ਹੈ ਜਿਵੇਂ ਕੋਈ ਖੇਡ ਖੇਡੀ ਗਈ ਹੋਵੇ।’

ਉਨ੍ਹਾਂ ਕਿਹਾ ਕਿ ਅਸਤੀਫਾ ਬਹੁਤ ਪਹਿਲਾਂ ਮਨਜ਼ੂਰ ਕਰ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ, ‘‘ਜੋ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿਤਾ ਗਿਆ ਸੀ, ਉਸ ’ਤੇ ਕੁੱਝ ਦਿਨਾਂ ਦੀ ਮੋਹਲਤ ਮੰਗੀ ਗਈ ਸੀ। ਇਸ ਤੋਂ ਬਾਅਦ ਵੀ ਸਮਾਂ ਬੀਤ ਗਿਆ, ਹੁਣ ਜਾ ਕੇ ਅਸਤੀਫ਼ਾ ਮਨਜ਼ੂਰ ਕਰ ਕੇ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਗਈ ਹੈ। ਇਸ ਤਰ੍ਹਾਂ ਅਸਤੀਫਾ ਮਨਜ਼ੂਰ ਕਰਨ ਦਾ ਮਤਲਬ ਹੈ ਕਿ ਇਹ ਉਨ੍ਹਾਂ ਦੀ ਮਰਜ਼ੀ ਨਾਲ ਕੀਤਾ ਗਿਆ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਜ਼ੀ ਨਾਲ ਨਹੀਂ।’’

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੋਰ ਵੀ ਕਈ ਅਸਤੀਫੇ ਮੰਗੇ ਸਨ। ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ, ‘‘ਸਿਰਫ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਬਾਅਦ ਸੱਤ ਮੈਂਬਰੀ ਕਮੇਟੀ ਦੀ ਗੱਲ ਸੀ, ਪਰ ਉਸ ਨੂੰ ਪੂਰਾ ਤਾਂ ਕੀ ਕਰਨਾ ਸੀ, ਇਸ ’ਚ ਰੁਕਾਵਟਾਂ ਪਾ ਰਹੇ ਸਨ। ਇਸ ਤੋਂ ਸਪੱਸ਼ਟ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਾਲਣਾ ਨਾ ਕਰ ਕੇ ਹੁਕਮ ਦੀ ਉਲੰਘਣਾ ਕੀਤੀ ਗਈ ਹੈ।’’

Tags: akali dal

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement