ਸੜਕ ਨੂੰ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ
ਘਨੌਲੀ :ਘਨੌਲੀ : ਰੂਪਨਗਰ ਦੇ ਘਨੌਲੀ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਪੰਜਾਬ ਪੁਲਸ ਦੇ ਇਕ ਸਹਾਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਏ. ਐੱਸ. ਆਈ. ਸੜਕ ਪਾਰ ਕਰ ਰਹੇ ਸਨ ਅਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਸਵੇਰੇ ਘਨੌਲੀ ਪੁਲਸ ਚੌਕੀ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਏ. ਐੱਸ. ਆਈ. ਅਸ਼ਵਨੀ ਕੁਮਾਰ ਵਜੋਂ ਹੋਈ ਹੈ, ਜੋ ਨੰਗਲ ਖੇਤਰ ਦੇ ਪਿੰਡ ਬਰਾਰੀ ਦੇ ਰਹਿਣ ਵਾਲੇ ਸਨ। ਉਹ ਘਨੌਲੀ ਪੁਲਸ ਚੌਕੀ ਵਿੱਚ ਤਾਇਨਾਤ ਸਨ।
ਅਸ਼ਵਨੀ ਕੁਮਾਰ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰਾਂ ਨੂੰ ਛੱਡ ਗਏ ਹਨ। ਟੱਕਰ ਇੰਨੀ ਭਿਆਨਕ ਸੀ ਕਿ ਏ. ਐੱਸ. ਆਈ. ਦੀ ਮੌਕੇ 'ਤੇ ਹੀ ਮੌਤ ਹੋ ਗਈ।
