ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਚੰਦਰਕਾਂਤ ਦਾ ਚੱਲ ਰਿਹਾ ਸੀ ਇਲਾਜ
ਪਟਿਆਲਾ : ਸਾਬਕਾ ਆਈ ਜੀ ਅਮਰ ਸਿੰਘ ਚਾਹਲ ਨਾਲ ਹੋਈ 8 ਕਰੋੜ 10 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਬੀਤੇ ਦਿਨੀਂ 7 ਮੁਲਜ਼ਮਾਂ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਗ੍ਰਿਫਤਾਰ 7 ਵਿਚੋਂ ਭਾਜਪਾ ਦੇ ਵਰਕਰ ਮੰਡਲ ਪ੍ਰਧਾਨ ਚੰਦਰਕਾਂਤ ਦੀ ਮੌਤ ਹੋ ਗਈ। ਉਸ ਨੂੰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਦੇ ਚਲਦਿਆਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਚੰਦਰਕਾਂਤ ਦੀ ਮ੍ਰਿਤਕ ਦੇਹ ਨੂੰ ਮੋਰਚਰੀ ’ਚ ਰੱਖ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
