AI ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
Published : Jan 10, 2026, 6:30 pm IST
Updated : Jan 10, 2026, 6:30 pm IST
SHARE ARTICLE
SGPC takes strict notice of misuse of AI technology to create wrong image of Sachkhand Sri Harmandir Sahib
SGPC takes strict notice of misuse of AI technology to create wrong image of Sachkhand Sri Harmandir Sahib

ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਮੁਲਜ਼ਮ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਦਰਜ ਕਰਵਾਈ ਸ਼ਿਕਾਇਤ

ਅੰਮ੍ਰਿਤਸਰ: ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਇਸ ਸਬੰਧੀ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਪੇਸ਼ ਤਸਵੀਰਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਹਰਕਤਾਂ ਹੋਈਆਂ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਵਾਲ ਕਰਨ ਵਾਲਿਆਂ ਖਿਲਾਫ਼ ਤਾਂ ਤੁਰੰਤ ਐਕਸ਼ਨ ਕਰਦਿਆਂ ਪਰਚਾ ਦਰਜ ਹੋ ਜਾਂਦਾ ਹੈ ਅਤੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਜਾਂਦੇ ਹਨ, ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਢੁੱਕਵੀਂ ਕਾਰਵਾਈ ਨਾ ਕਰਨੀ ਵੱਡੇ ਸਵਾਲ ਪੈਦਾ ਕਰਦੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰੱਅਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਨਾ ਹੀ ਇਸ ’ਤੇ ਕੁਮੈਂਟ ਕੀਤੇ ਜਾਣੇ, ਸਗੋਂ ਅਜਿਹੇ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement