ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦਾ ਦਿਹਾਂਤ 
Published : Feb 10, 2019, 9:51 am IST
Updated : Feb 10, 2019, 9:51 am IST
SHARE ARTICLE
Former cabinet Minister Gobind Singh Kanjhla
Former cabinet Minister Gobind Singh Kanjhla

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਗੋਬਿੰਦ ਸਿੰਘ ਕਾਂਝਲਾ ਦਾ ਅੱਜ ਦਿਹਾਂਤ ਹੋ ਗਿਆ। ਉਹ ਕਰੀਬ 69 ਵਰ੍ਹਿਆਂ ਦੇ ਸਨ.....

ਸੰਗਰੂਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਗੋਬਿੰਦ ਸਿੰਘ ਕਾਂਝਲਾ ਦਾ ਅੱਜ ਦਿਹਾਂਤ ਹੋ ਗਿਆ। ਉਹ ਕਰੀਬ 69 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਮਾਨਵ ਕਲਿਆਣ ਕੇਂਦਰ ਕਾਂਝਲਾ ਵਿਖੇ ਧਾਰਮਿਕ ਰਹੁ ਰੀਤਾਂ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਰਾਜਸੀ, ਪ੍ਰਸ਼ਾਸਨਿਕ, ਸਮਾਜਿਕ ਤੇ ਧਾਰਮਿਕ ਸਖ਼ਸੀਅਤਾਂ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਨੇਹੀਆਂ ਤੇ ਪਿੰਡ ਵਾਸੀਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ। ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਮਨਦੀਪ ਸਿੰਘ ਕਾਂਝਲਾ ਨੇ ਦਿਖਾਈ। 

ਪੰਜਾਬ ਸਰਕਾਰ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਸਵ. ਸ਼੍ਰੀ ਗੋਬਿੰਦ ਸਿੰਘ ਕਾਂਝਲਾ ਦੀ ਮ੍ਰਿਤਕ ਦੇਹ 'ਤੇ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ ਦੀਪਕ ਰੋਹੀਲਾ, ਐਸ.ਪੀ ਸਰੋਆ, ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਸਮੇਤ ਹੋਰ ਵੱਡੀ ਗਿਣਤੀ ਸ਼ਖਸੀਅਤਾਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ  ਭੇਟ ਕੀਤੇ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ੋਕ ਸਲਾਮੀ ਵੀ ਦਿਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement