ਮਜੀਠੀਆ ਕਿਸਾਨ ਨੂੰ ਦਿਤੀ ਰਕਮ ਵੇਰਵਾ ਦੇਵੇ ਜਾਂ ਈ.ਡੀ. ਜਾਂਚ ਲਈ ਤਿਆਰ ਰਹੇ : ਰੰਧਾਵਾ
Published : Feb 10, 2019, 5:43 pm IST
Updated : Feb 10, 2019, 5:43 pm IST
SHARE ARTICLE
Sukhjinder Singh Randhawa
Sukhjinder Singh Randhawa

ਬੁੱਧ ਸਿੰਘ ਦੀ ਤਰਸਯੋਗ ਹਾਲਤ ਤੋਂ ਸਿਆਸੀ ਲਾਹਾ ਲੈ ਕੇ ਮਜੀਠੀਆ ਨੀਵੇਂ ਪੱਧਰ ਦੀ ਸਿਆਸਤ ਖੇਡ ਰਿਹਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਫਿਰ ਯੂਥ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿਤੀ ਕਿ ਜੇ ਉਹ ਇਹ ਦਾਅਵਾ ਕਰਦੇ ਹਨ ਕਿ ਕਿਸਾਨ ਬੁੱਧ ਰਾਮ ਨੂੰ ਦਿਤੇ ਪੈਸੇ ਕਾਨੂੰਨੀ ਸਰੋਤ ਤੋਂ ਆਏ ਹਨ ਤਾਂ ਉਹ (ਮਜੀਠੀਆ) ਇਨ੍ਹਾਂ ਪੈਸਿਆਂ ਸਬੰਧੀ ਸਥਿਤੀ ਸਪੱਸ਼ਟ ਕਰਨ ਅਤੇ ਅਜਿਹਾ ਕਰਨ ਵਿਚ ਨਾਕਾਮ ਰਹਿਣ ਦੀ ਸੂਰਤ ਵਿਚ ਈ.ਡੀ. ਜਾਂਚ ਲਈ ਤਿਆਰ ਰਹਿਣ।

ਰੰਧਾਵਾ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਵਿਚ ਈ.ਡੀ. ਜਾਂਚ ਦੀ ਮੰਗ ਕੀਤੀ ਕੀਤੀ ਹੈ ਕਿਉਂਕਿ ਮਜੀਠੀਆ ਸਰਕਾ ਦਾ ਹਿੱਸਾ ਨਹੀਂ ਅਤੇ ਇਹ ਦੱਸਣ ਵਿਚ ਵੀ ਅਸਫ਼ਲ ਰਿਹਾ ਕਿ ਉਸ ਨੇ ਕਿਸ ਸਰੋਤ ਤੋਂ ਇਹ ਪੈਸੇ ਉਕਤ ਕਿਸਾਨ ਨੂੰ ਦਿਤੇ ਹਨ। ਇਸ ਨਾਜ਼ੁਕ ਮੁੱਦੇ ਦਾ ਲਾਹਾ ਲੈ ਕੇ ਹਮਦਰਦੀ ਅਤੇ ਭਾਵਨਾਤਮਕ ਸਮਰਥਨ ਲੈਣ ਲਈ ਮਜੀਠੀਆ ਦੀ ਸਾਜਿਸ਼ ਤੋਂ ਪਰਦਾ ਉਠਾਉਂਦਿਆਂ ਸ. ਰੰਧਾਵਾ ਨੇ ਅੱਗੇ ਕਿਹਾ ਕਿ ਇਹ ਮੁੱਦਾ ਲੋਕਾਂ ਦੇ ਧਿਆਨ ਵਿਚ ਲਿਆਉਣਾ ਵੀ ਅਤਿ ਜ਼ਰੂਰੀ ਹੈ ਕਿ ਮਜੀਠੀਆ ਨੇ ਕਿਸਾਨ ਨੂੰ 3.86 ਲੱਖ ਰੁਪਏ ਕਿਉਂ ਦਿਤੇ ਜਦ ਕਿ ਰਿਕਾਰਡ ਅਨੁਸਾਰ ਉਸ ਦਾ ਕਰਜ਼ਾ 1.76 ਲੱਖ ਰੁਪਏ ਬਣਦਾ ਹੈ।

ਇਹ ਸਾਰੇ ਤੱਥ ਇਸ ਗੱਲ ਵੱਲ ਇਸ਼ਾਰੇ ਕਰਦੇ ਹਨ ਕਿ ਮਜੀਠੀਆ ਪੈਸਿਆਂ ਨਾਲ ਬੁੱਧ ਸਿੰਘ ਦੀ ਆਵਾਜ਼ ਖਰੀਦਣ ਦੀ ਕੋਸ਼ਿਸ਼ ਕਰ ਰਿਹਾ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਮਜੀਠੀਆ ਨੂੰ ਪੈਸਿਆਂ ਦੇ ਸਰੋਤ ਦਾ ਖ਼ੁਲਾਸਾ ਕਰਨਾ ਹੀ ਹੋਵੇਗਾ। ਸ. ਰੰਧਾਵਾ ਨੇ ਕਿਹਾ ਕਿ ਇਸ ਦੇ ਨਾਲ ਹੀ ਅਕਾਲੀ ਆਗੂ ਨੂੰ ਅਪਣੇ ਹਲਕੇ ਦੇ ਲੋਕਾਂ ਨੂੰ ਵੀ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਅਪਣੇ ਹਲਕੇ ਵਿਚੋਂ ਕਿਸੇ ਗਰੀਬ ਪਰਿਵਾਰ ਦੀ ਸਹਾਇਤਾ ਕਰਨ ਦੀ ਬਜਾਏ ਉਸ ਨੇ ਹੋਰ ਇਲਾਕੇ ਦੇ ਕਿਸਾਨ ਨੂੰ ਕਿਉਂ ਚੁਣਿਆ।

ਰੰਧਾਵਾ ਨੇ ਅੱਗੇ ਕਿਹਾ ਕਿ ਇਹ ਘਟਨਾਵਾਂ ਇਸ ਗੱਲ ਦਾ ਸੰਕਤੇ ਹਨ ਕਿ ਸਿਆਸੀ ਲਾਹਾ ਖੱਟਣ ਲਈ ਮਜੀਠੀਆ ਨੇ ਅਪਣੇ ਹਲਕੇ ਦੇ ਲੋਕਾਂ ਨਾਲ ਕਿਸ ਤਰ੍ਹਾਂ ਧੋਖਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੈਸਿਆਂ ਦੀ ਵਰਤੋਂ ਨਾਲ ਅਪਣੇ ਸਿਆਸੀ ਹਿੱਤ ਪੁਗਾਉਣ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮਜੀਠੀਆ ਪੈਸੇ ਦੀ ਤਾਕਤ ਨਾਲ ਲੋਕਤੰਤਰ ਨੂੰ ਖਰੀਦਣਾ ਚਾਹੁੰਦਾ ਹੈ ਜੋ ਕਿ ਦੇਸ਼ ਵਿਚ ਬਿਲਕੁਲ ਵੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਅਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੈਸੇ ਅਤੇ ਲੋਕਾਂ ਦੀ ਤਾਕਤ ਦੀ ਦੁਰਵਰਤੋਂ ਕੀਤੀ ਗਈ ਜਿਸ ਲਈ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿਤਾ,

ਪਰ ਅਜਿਹਾ ਜਾਪਦਾ ਹੈ ਕਿ ਉਨ੍ਹਾਂ ਨੇ (ਅਕਾਲੀ ਦਲ) ਇਸ ਤੋਂ ਕੋਈ ਸਬਕ ਨਹੀਂ ਸਿੱਖਿਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਕਰਜ਼ਾ ਸਕੀਮ ਪਹਿਲਾਂ ਹੀ ਕਾਰਵਾਈ ਅਧੀਨ ਹੈ। ਮਜੀਠੀਆ ਵਲੋਂ ਉਠਾਏ ਗਏ ਅਸਤੀਫ਼ੇ ਦੀ ਮੰਗ ਦੇ ਮੁੱਦੇ 'ਤੇ ਆਉਂਦਿਆਂ ਸ. ਰੰਧਾਵਾ ਨੇ ਕਿਹਾ ਕਿ ਮਜੀਠੀਆ ਨੂੰ ਉਹ ਦਿਨ ਨਹੀਂ ਭੁੱਲਣੇ ਚਾਹੀਦੇ ਜਦੋਂ ਉਹ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਸੀ ਪਰ ਬਾਦਲ ਮੰਡਲੀ ਨੇ ਉਸ ਨੂੰ ਬਚਾਉਣ ਲਈ ਅਪਣੀ ਅਪਣੀ ਪੂਰੀ ਵਾਹ ਲਾ ਦਿਤੀ ਅਤੇ ਉਸ ਨੇ ਕਦੇ ਵੀ ਅਸਤੀਫ਼ੇ ਦੀ ਪੇਸ਼ਕਸ਼ ਨਹੀਂ ਦਿਤੀ।

ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਲੋਕਾਂ ਨੂੰ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਮਜੀਠੀਆ ਨੂੰ ਬਚਾਉਣ ਲਈ ਤਤਕਾਲੀ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਨੂੰ ਬਲੀ ਦੇ ਬੱਕਰੇ ਦੀ ਤਰ੍ਹਾਂ ਇਸਤੇਮਾਲ ਕਰਕੇ ਅਸਤੀਫ਼ੇ ਲਈ ਮਜ਼ਬੂਰ ਕੀਤਾ ਗਿਆ ਜਦ ਕਿ ਫਿਲੌਰ ਦੀ ਇਸ ਵਿਚ ਕੋਈ ਭੂਮਿਕਾ ਨਹੀਂ ਸੀ ਅਤੇ ਉਸ ਦੇ ਪੁੱਤਰ ਦਮਨਵੀਰ ਫਿਲੌਰ ਦਾ ਨਾਮ ਹਟਾ ਦਿਤਾ ਗਿਆ ਸੀ ਜੋ ਕਿ ਜਾਂਚ ਅਧੀਨ ਸੀ। 

ਕਾਂਗਰਸ ਆਗੂ ਨੇ ਇਹ ਵੀ ਕਿਹਾ ਕਿ ਮਜੀਠੀਆ ਦੀ ਸਿਆਸੀ ਖੇਡ ਲੁਕੀ ਨਹੀਂ ਰਹੀ ਕਿਉਂ ਕੇ ਫਿਲੌਰ ਨੇ ਸੁਪਰੀਮ ਕੋਰਟ ਦੀ ਪਟੀਸ਼ਨ ਵਿਚ ਸਾਫ਼ ਕਿਹਾ ਸੀ ਕਿ ਉਸ ਨੂੰ ਸਿਆਸੀ ਲਾਹਾ ਲੈਣ ਲਈ ਇਸ ਕੇਸ ਵਿਚ ਜਾਣ-ਬੁੱਝ ਕੇ ਫਸਾਇਆ ਗਿਆ ਹੈ। ਇਸ ਬਾਅਦ ਫਿਲੌਰ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਦਿਤੀ ਗਈ।
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਕੋਈ ਵਿਅਕਤੀ ਜੋ ਉਸ ਸਮੇਂ ਨਸ਼ਾ ਤਸਕਰੀ ਲਈ ਈ.ਡੀ. ਨਿਗਰਾਨੀ ਹੇਠ ਸੀ, ਉਸ ਨੇ ਕਦੇ ਵੀ ਅਪਣੇ ਅਸਤੀਫ਼ੇ ਦੀ ਪੇਸ਼ਕਸ਼ ਨਹੀਂ ਕੀਤੀ।

ਕਿਸਾਨ ਨੂੰ ਪੈਸੇ/ਰਿਸ਼ਵਤ ਦੇਣ ਦੇ ਮਾਮਲੇ ਜਿਸ ਵਿੱਚ ਅਕਾਲੀ ਆਗੂ ਪੈਸੇ ਦੇ ਸਰੋਤ ਬਾਰੇ ਦੱਸਣ ਵਿੱਚ ਅਸਫ਼ਲ ਰਿਹਾ, ਵਿੱਚ ਈ.ਡੀ. ਜਾਂਚ ਦੀ ਮੰਗ ਕਰਦਿਆਂ ਸ. ਰੰਧਾਵਾ ਨੇ ਮਜੀਠੀਆ ਦੇ ਅਸਤੀਫ਼ੇ ਦੀ ਮੰਗ ਕੀਤੀ। ਸ. ਰੰਧਾਵਾ ਨੇ ਕਿਹਾ ਕਿ ਮੰਤਰੀ ਵਜੋਂ ਉਹ ਅਸਤੀਫ਼ੇ ਦੀ ਮੰਗ ਕਰ ਸਕਦੇ ਹਨ ਅਤੇ ਇਹ ਈ.ਡੀ. ਏਜੰਸੀ ਦੀ ਡਿਊਟੀ ਬਣਦੀ ਹੈ ਕਿ ਉਹ ਚਾਰਜਾਂ ਨੂੰ ਸਿੱਧ ਕਰੇ ਅਤੇ ਜੇ ਮਜੀਠੀਆ ਵੀ ਇਹ ਖ਼ੁਦ ਮੰਨਦਾ ਹੈ ਕਿ ਉਸ ਨੇ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਵਿਚ ਵਿਘਨ ਪਾਉਣ ਦੀ ਗਲਤੀ ਕੀਤੀ ਹੈ ਤਾਂ ਉਸ ਨੂੰ ਪੈਸੇ ਦੇ ਸਰੋਤ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ

ਨਹੀਂ ਤਾਂ ਉਹ (ਰੰਧਾਵਾ) ਏਜੰਸੀ ਨੂੰ ਮਜੀਠੀਆ ਤਾਂ ਪੁੱਛਗਿੱਛ ਲਈ ਕਹਿਣਗੇ ਕਿਉਂ ਕਿ ਮਜੀਠੀਆ ਨਸ਼ਾ ਤਸਕਰੀ ਵਿਚ ਸ਼ਾਮਲ ਹੋਣ ਅਤੇ ਹੋਰ ਮਾਫ਼ੀਆ ਜਿਵੇਂ ਮਾਈਨਿੰਗ ਅਤੇ ਸ਼ਰਾਬ ਮਾਫ਼ੀਆ ਨਾਲ ਮਿਲੀਭੁਗਤ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement