
ਸਿੱਖਾਂ ਦੇ ਲਈ ਨੀਤ ਨਵੀਂ ਖ਼ਬਰ ਨਿਕਲ ਕੇ ਸਾਹਮਣੇ ਆਉਦੀ...
ਚੰਡੀਗੜ੍ਹ : ਸਿੱਖਾਂ ਦੇ ਲਈ ਨੀਤ ਨਵੀਂ ਖ਼ਬਰ ਨਿਕਲ ਕੇ ਸਾਹਮਣੇ ਆਉਦੀ ਹੈ। ਪਾਕਿਸਤਾਨ ਦੇ ਜ਼ਿਲ੍ਹਾ ਕਸੂਰ ਦੀ ਤਹਿਸੀਲ ਪਤੋਕੀ ਵਿਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਹੈੱਡ ਬਲੋਕੀ ਅਤੇ ਵਾਈਲਡ ਲਾਈਫ ਪਾਰਕ ਵਿਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਉਕਤ ਪਾਰਕ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ ਉਤੇ ਰੱਖੇ ਜਾਣ ਦਾ ਐਲਾਨ ਕੀਤਾ।
Imran Khan
ਇਸ ਨਾਲ ਹੀ ਉਨ੍ਹਾਂ ਨੇ ਇਹ ਵੀ ਭਰੋਸਾ ਦਿਤਾ ਕਿ ਜਲਦੀ ਗੁਰੂ ਨਾਨਕ ਦੇਵ ਜੀ ਦੀ ਜਨ ਭੂਮੀ ਜ਼ਿਲ੍ਹਾ ਸ਼੍ਰੀ ਨਨਕਾਣਾ ਸਾਹਿਬ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਖੋਲ੍ਹੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪਤਾ ਲੱਗਿਆ ਹੈ ਕਿ ਲਹਿੰਦੇ ਪੰਜਾਬ ਦੀ ਅਸੈਂਬਲੀ ਵਲੋਂ ਇਸ ਸਬੰਧੀ ਮਤਾ ਮਨਜ਼ੂਰ ਕੀਤਾ ਜਾ ਚੁੱਕਿਆ ਹੈ, ਪਰ ਉਕਤ ਐਲਾਨ ਦੇ ਨਾਲ ਹੁਣ ਜਲਦੀ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਪਹਿਲਾ ਇਹ ਯੂਨੀਵਰਸਿਟੀ ਇਸਲਾਮਾਬਾਦ ਵਿਚ ਖੋਲ੍ਹੇ ਜਾਣ ਦਾ ਐਲਾਨ ਕੀਤਾ ਸੀ। ਜਿਸ ਦਾ ਹਿੰਦੂ, ਸਿੱਖ ਅਤੇ ਮੁਸਲਿਮ ਭਾਈਚਾਰੇ ਵਲੋਂ ਵੱਡੇ ਪੱਧਰ ਉਤੇ ਵਿਰੋਧ ਕੀਤਾ ਗਿਆ ਹੈ।
Imran Khan
ਉਨ੍ਹਾਂ ਨੇ ਸਪੱਸ਼ਟ ਤੌਰ ਉਤੇ ਚੇਤਾਵਨੀ ਦਿਤੀ ਹੈ ਕਿ ਜੇਕਰ ਯੂਨੀਵਰਸਿਟੀ ਸ਼੍ਰੀ ਨਨਕਾਣਾ ਸਾਹਿਬ ਵਿਚ ਨਾ ਸ਼ੁਰੂ ਕੀਤੀ ਗਈ ਤਾਂ ਇਸ ਦਾ ਅਸੀਂ ਭੁੱਖ ਹੜਤਾਲਾਂ ਕਰਕੇ ਸਖਤ ਵਿਰੋਧ ਕਰਾਂਗੇ। ਦੱਸ ਦਈਏ ਕਿ ਸਿੱਖ ਸੰਗਤਾਂ ਲਈ ਇਮਰਾਨ ਖ਼ਾਨ ਬਹੁਤ ਕੁਝ ਕਰ ਰਹੇ ਹਨ। ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦਾ ਵੀ ਛੇਤੀ ਤੋਂ ਛੇਤੀ ਕੰਮ ਪੂਰਾ ਕਰਨ ਦੇ ਹੁਕਮ ਦਿਤੇ ਹਨ। ਹੁਣ ਤੱਕ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦਾ 40 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ।