
ਇੱਥੇ ਅੱਜ ਅਧਿਆਪਕਾਂ ਵਲੋਂ ਅਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਭਾਰੀ ਰੋਸ ਵੇਖਣ ਨੂੰ ਮਿਲਿਆ ਹੈ। ਕੈਪਟਨ ਸਰਕਾਰ ਨੇ ਵੀ ਅਧਿਆਪਕਾਂ ਨਾਲ...
ਪਟਿਆਲਾ : ਇੱਥੇ ਅੱਜ ਅਧਿਆਪਕਾਂ ਵਲੋਂ ਅਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਭਾਰੀ ਰੋਸ ਵੇਖਣ ਨੂੰ ਮਿਲਿਆ ਹੈ। ਕੈਪਟਨ ਸਰਕਾਰ ਨੇ ਵੀ ਅਧਿਆਪਕਾਂ ਨਾਲ ਹੁਣ ਸਖ਼ਤੀ ਵਰਤਣੀ ਸ਼ੁਰੂ ਕਰ ਦਿਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਵੱਲ ਵੱਧ ਰਹੇ ਅਧਿਆਪਕ ਪ੍ਰਦਰਸ਼ਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲਾਠੀਚਾਰਜ ਕਰ ਦਿਤਾ ਅਤੇ ਪਾਣੀਆਂ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ। ਅਧਿਆਪਕਾਂ ‘ਚ ਕੈਪਟਨ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ।
Protest
ਪਟਿਆਲਾ ਵਿਖੇ ਅਧਿਆਪਕਾਂ ਨੇ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਸੰਘਰਸ਼ ਵਿੱਢਿਆ ਸੀ ਅਤੇ ਮੁੱਖ ਮੰਤਰੀ ਦੀ ਜੱਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ। ਅਧਿਆਪਕਾਂ ਵਿਚ ਇਸ ਗੱਲ ਨੂੰ ਲੈ ਕੇ ਰੋਸ ਹੈ ਕਿ ਸਰਕਾਰ ਬਣਨ ਦੇ ਲਗਭੱਗ 2 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਅਧਿਆਪਕ ਤਨਖ਼ਾਹਾਂ ‘ਚ ਕੀਤੀ ਗਈ ਕਟੌਤੀਆਂ, ਪੱਕੇ ਨਾ ਕਰਨ, ਸੰਘਰਸ਼ੀ ਅਧਿਆਪਕਾਂ ਨੂੰ ਨਿਸ਼ਾਨੇ 'ਤੇ ਰੱਖਣ,
Protest
ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ਵਿਚੋਂ ਸਿਰਫ਼ ਇਕ ਕਿਸ਼ਤ ਦੇ ਕੇ ਮੁਲਾਜ਼ਮਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਅਧਿਆਪਕਾਂ ਨੂੰ ਕਈ ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦਾ ਵੀ ਅਧਿਆਪਕਾਂ ਨੂੰ ਰੋਸ ਹੈ ਪਰ ਅੱਜ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ।