
ਦਿੱਲੀ ਦੇ ਚੋਣ ਸਰਵੇਖਣ ਹੋਣਗੇ ਗ਼ਲਤ ਸਾਬਤ
ਬਠਿੰਡਾ (ਸੁਖਜਿੰਦਰ ਮਾਨ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਭਾਜਪਾ ਨਾਲ ਕੋਈ ਮਤਭੇਦ ਨਾ ਹੋਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਦੋਨਾਂ ਧਿਰਾਂ ਦਾ ਗਠਜੋੜ ਕਾਇਮ ਰਹੇਗਾ। ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਚਾਹਲ ਦੇ ਪਿਤਾ ਹਰਨੇਕ ਸਿੰਘ ਚਾਹਲ ਦੀ 13ਵੀਂ ਬਰਸੀ ਮੌਕੇ ਸ਼ਾਮਲ ਹੋਣ ਆਏ ਸਾਬਕਾ ਉਪ ਮੁੱਖ ਮੰਤਰੀ ਨੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋਨਾਂ ਧਿਰਾਂ ਵਿਚਕਾਰ ਸਾਰੇ ਗਿਲੇ ਸਿਕਵੇਂ ਦੂਰ ਹੋ ਚੁੱਕੇ ਹਨ।
Shiromani Akali Dal
ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਜਾਰੀ ਸਾਰੇ ਸਰਵੇਖਣਾਂ 'ਚ 'ਆਪ' ਦੀ ਮੁੜ ਸਰਕਾਰ ਬਣਦੀ ਦਿਖਾਈ ਦੇਣ ਬਾਰੇ ਪੁੱਛੇ ਜਾਣ 'ਤੇ ਬਾਦਲ ਨੇ ਦਾਅਵਾ ਕੀਤਾ ਕਿ ਚੋਣ ਨਤੀਜਿਆਂ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ, ਕਿਉਂਕਿ ਇਸਤੋਂ ਪਹਿਲਾਂ ਵੀ ਕਈ ਵਾਰ ਚੋਣ ਸਰਵੇਖਣ ਗ਼ਲਤ ਸਾਬਤ ਹੋਏ ਹਨ। ਸੂਬੇ ਦੀ ਕੈਪਟਨ ਸਰਕਾਰ 'ਤੇ ਵਿਅੰਗ ਕਸਦਿਆਂ ਛੋਟੇ ਬਾਦਲ ਨੇ ਆਖਿਆ ਕਿ ਇਹ ਸਰਕਾਰ ਤਾਂ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਮੁਕਰ ਗਈ ਹੈ,
File Photo
ਜਿਸਦੇ ਚੱਲਦੇ ਇਸਦਾ ਕੋਈ ਭਵਿੱਖ ਨਹੀਂ। ਇਸ ਮੌਕੇ ਬਾਦਲ ਨੇ ਪਰਵਾਰ ਵਲੋਂ ਲਾਏ ਵਿਸ਼ਾਲ ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕੋਟਸਮੀਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰਾਂ ਅਤੇ ਇਲਾਕੇ ਦੇ ਲੋਕ ਪੁੱਜੇ ਹੋਏ ਸਨ।