ਪੈਰ ਤਿਲਕਣ 'ਤੇ ਡਿੱਗੇ ਸੁਖਬੀਰ ਬਾਦਲ, ਟੁੱਟੀ ਪੈਰ ਦੀ ਉਂਗਲ
Published : Feb 10, 2020, 4:43 pm IST
Updated : Feb 10, 2020, 5:09 pm IST
SHARE ARTICLE
File
File

ਘਰ ਵਿਚ ਤਿਲਕਣ ਨਾਲ ਜ਼ਖਮੀ ਹੋਏ ਸੁਖਬੀਰ ਬਾਦਲ

ਬਠਿੰਡਾ- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਘਰ ਦੇ ਵਿਚ ਤਿਲਕ ਗਏ। ਇਸ ਨਾਲ ਉਨ੍ਹਾਂ ਦੇ ਸੱਜੇ ਪੈਰ ਦੀ ਉਂਗਲੀ ‘ਚ ਫਰੈਕਚਰ ਹੋ ਗਿਆ। ਇਲਾਜ ਤੋਂ ਬਾਅਦ ਉਹ ਕੋਟਸ਼ਮੀਰ ਵਿਚ ਅਕਾਲੀ ਨੇਤਾ ਸੁਖਦੇਵ ਸਿੰਘ ਚਹਲ ਦੇ ਪਿਤਾ ਦੀ ਬਰਸੀ ਤੇ ਪਹੁੰਚੇ, ਜਿੱਥੇ ਬਾਦਲ ਦਰਦ ਨਾਲ ਪਰੇਸ਼ਾਨ ਦਿਖੇ।

FileFile

ਉਨ੍ਹਾਂ ਦੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਚ ਅੰਦਰੂਨੀ ਲੜਾਈ ਚੱਲ ਰਹੀ ਹੈ। ਇਸ ਸਮੇਂ ਪਾਰਟੀ ਦੇ ਵਿਚ ਕੁਝ ਵੀ ਸਹੀ ਨਹੀਂ ਹੋ ਰਿਹਾ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਚੋਣਾਂ ਦੇ ਆਗਾਮੀ ਐਗਜ਼ਿਟ ਪੋਲ ‘ਤੇ ਕਿਹਾ

Sukhbir BadalFile

ਕਿ ਐਗਜ਼ਿਟ ਪੋਲ ਕਈ ਵਾਰ ਫੇਲ੍ਹ ਹੋ ਜਾਂਦੀ ਹੈ। ਅਸਲ ਸਥਿਤੀ ਤਾਂ ਕਲ੍ਹ ਨੂੰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਸੁਖਦੇਵ ਸਿੰਘ ਚਾਹਲ ਦੇ ਪਿਤਾ ਦੀ ਬਰਸੀ ਮੌਕੇ ਸ਼ਾਮਲ ਹੋਣ ਲਈ ਬਠਿੰਡਾ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ। 

Sukhbir BadalFile

ਦਿੱਲੀ ਚੋਣਾਂ ਦੌਰਾਨ ਭਾਜਪਾ ਨਾਲ ਪੈਦਾ ਹੋਏ ਮਤਭੇਦਾਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਨਾਲ ਮਤਭੇਦ ਸੁਲਝਾ ਲਏ ਸਨ ਅਤੇ ਉਸ ਤੋਂ ਬਾਅਦ ਅਕਾਲੀ ਦਲ ਨੇ ਵੀ ਦਿੱਲੀ ਵਿੱਚ ਭਾਜਪਾ ਦਾ ਸਮਰਥਨ ਕੀਤਾ ਸੀ। 

Sukhbir BadalFile

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਚੋਣ ਪ੍ਰਚਾਰ ਦੌਰਾਨ ਦਿੱਲੀ ਵਿੱਚ ਦਿੱਤੇ ਗਏ ਬਿਆਨ ਤੇ ਬਾਦਲ ਨੇ ਕਿਹਾ ਕਿ ਜੋ ਵਿਅਕਤੀ ਗੁਟਕਾ ਸਾਹਿਬ ਹੱਥ ਵਿੱਚ ਰੱਖ ਕੇ ਝੂਠੀ ਸਹੁੰ ਖਾ ਸਕਦਾ ਹੈ,ਉਸਦੇ ਲਈ ਝੂਠ ਬੋਲਣਾ ਕੋਈ ਵੱਡੀ ਗੱਲ ਨਹੀਂ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement